ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਵਿਰੁੱਧ ਕੈਂਡਲ ਮਾਰਚ ਕੱਢਿਆ

Friday, Sep 08, 2017 - 08:04 AM (IST)

ਪਟਿਆਲਾ  (ਰਾਜੇਸ਼, ਬਲਜਿੰਦਰ, ਪਰਮੀਤ, ਪ੍ਰਤਿਭਾ) - ਕਰਨਾਟਕਾ ਵਿਚ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਹੱਤਿਆ ਵਿਰੁੱਧ 'ਪਟਿਆਲਾ ਮੀਡੀਆ ਕਲੱਬ' ਵੱਲੋਂ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ ਭੰਗੂ ਦੀ ਅਗਵਾਈ ਹੇਠ ਇਥੇ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਕੱਟੜਵਾਦੀ ਤਾਕਤਾਂ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਕਲੱਬ ਪ੍ਰਧਾਨ ਸਰਬਜੀਤ ਸਿੰਘ ਭੰਗੂ, ਜਨਰਲ ਸਕੱਤਰ ਰਾਜੇਸ਼ ਸ਼ਰਮਾ ਪੰਜੌਲਾ ਤੇ ਖਜ਼ਾਨਚੀ ਗੁਰਪ੍ਰੀਤ ਸਿੰਘ ਚੱਠਾ ਨੇ ਕਿਹਾ ਕਿ ਕੱਟੜਵਾਦੀ ਤਾਕਤਾਂ ਦੇਸ਼ ਵਿਚ ਭਾਰੂ ਹੋ ਰਹੀਆਂ ਹਨ। ਇਨ੍ਹਾਂ ਤਾਕਤਾਂ ਵੱਲੋਂ ਜਿੱਥੇ ਇਨਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ 'ਸ਼ਾਂਤ' ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਉਥੇ ਹੀ ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ਦੀ ਆਵਾਜ਼ ਨੂੰ ਵੀ ਦਬਾਉਣ ਦਾ ਯਤਨ ਕੀਤਾ ਜਾ ਰਿਹਾ ਹੈ।
ਪੱਤਰਕਾਰਾਂ ਦੀਆਂ ਲਗਾਤਾਰ ਹਤਿਆਵਾਂ ਕੀਤੀਆਂ ਜਾ ਰਹੀਆਂ ਹਨ। ਹੁਣ ਸੀਨੀਅਰ ਪੱਤਰਕਾਰ ਗੌਰੀ ਲੰਕੇਸ਼ ਦੀ ਇਸ ਕਰ ਕੇ ਹੱਤਿਆ ਕਰ ਦਿੱਤੀ ਗਈ ਕਿਉਂਕਿ ਕਿ ਉਹ ਕੱਟੜਵਾਦੀ ਤਾਕਤਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੀ ਸੀ।
ਉਨ੍ਹਾਂ ਮੰਗ ਕੀਤੀ ਕਿ ਇਸ ਹੱਤਿਆ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਤੇ ਸਖ਼ਤ ਸਜ਼ਾ ਯਕੀਨੀ ਬਣਾਈ ਜਾਵੇ। ਨਾਲ ਹੀ ਮੈਂਬਰਾਂ ਨੇ ਇਹ ਮੰਗ ਵੀ ਕੀਤੀ ਕਿ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਾਨੂੰਨ ਤਿਆਰ ਕਰ ਕੇ ਲਾਗੂ ਕੀਤਾ ਜਾਵੇ। ਇਸ ਮੌਕੇ ਕਲੱਬ ਦੇ ਸਰਪ੍ਰਸਤ ਜਸਪਾਲ ਸਿੰਘ ਢਿੱਲੋਂ, ਵਿਸ਼ਾਲ,  ਗਗਨ ਕੌਰ ਤੇਜਾ, ਹਰਿੰਦਰ ਸਿੰਘ ਖਹਿਰਾ, ਮਨੀਸ਼ ਸਰਹਿੰਦੀ, ਬਲਜਿੰਦਰ ਸ਼ਰਮਾ, ਪਰਮੀਤ ਸਿੰਘ, ਨਵਰਾਜਦੀਪ ਸਿੰਘ, ਅਮਰਜੀਤ ਸਿੰਘ ਵੜੈਚ, ਪਰਮਜੀਤ ਸਿੰਘ ਪਰਵਾਨਾ, ਨਵਦੀਪ ਢੀਂਗਰਾ, ਯੋਗੇਸ਼ ਧੀਰ, ਰਣਜੀਤ ਸਿੰਘ ਰਾਣਾ ਰੱਖੜਾ, ਆਤਿਸ਼ ਗੁਪਤਾ, ਗੁਲਸ਼ਨ ਕੁਮਾਰ ਸ਼ਰਮਾ, ਰਾਜੇਸ਼ ਅਗਰਵਾਲ, ਪ੍ਰਤਿਭਾ ਵਿਰਦੀ, ਰਾਮ ਸਿੰਘ ਬੰਗ, ਸੁੰਦਰ ਸ਼ਰਮਾ, ਸੁਖਵਿੰਦਰ ਸਿੰਘ, ਅਮਰਬੀਰ ਸਿੰਘ ਆਹਲੂਵਾਲੀਆ, ਕੰਵਰਇੰਦਰ ਸਿੰਘ, ਰਾਜੇਸ਼ ਸੱਚਰ, ਹਰਮੀਤ ਸੋਢੀ, ਅਨੂ ਅਲਬਰਟ, ਇੰਦਰਪ੍ਰੀਤ ਸਿੰਘ ਬਾਰਨ, ਜਗਤਾਰ ਸਿੰਘ, ਪ੍ਰੇਮ ਵਰਮਾ, ਰਾਜ ਕੁਮਾਰ, ਜਸਬੀਰ ਸਿੰਘ ਮੁਲਤਾਨੀ ਅਤੇ ਰਵਨੀਤ ਸਿੰਘ ਆਦਿ ਮੈਂਬਰ ਹਾਜ਼ਰ ਸਨ।


Related News