ਮਣੀਪੁਰ ''ਚ ਔਰਤਾਂ ''ਤੇ ਹੋ ਰਹੇ ਜ਼ੁਲਮਾਂ ਖ਼ਿਲਾਫ਼ ਰਾਜਾ ਵੜਿੰਗ ਦੀ ਅਗਵਾਈ ’ਚ ਕਾਂਗਰਸ ਨੇ ਕੱਢਿਆ ਕੈਂਡਲ ਮਾਰਚ
Monday, Aug 14, 2023 - 02:21 AM (IST)
ਗੁਰਦਾਸਪੁਰ (ਵਿਨੋਦ) : ਮਣੀਪੁਰ 'ਚ ਔਰਤਾਂ ਤੇ ਧੀਆਂ ਨਾਲ ਹੋ ਰਹੇ ਜ਼ੁਲਮਾਂ ਦੇ ਵਿਰੋਧ ’ਚ ਕਾਂਗਰਸ ਵਰਕਰਾਂ ਵੱਲੋਂ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ 'ਚ ਗੁਰਦਾਸਪੁਰ ਸ਼ਹਿਰ 'ਚ ਕੈਂਡਲ ਮਾਰਚ ਕੱਢਿਆ ਗਿਆ। ਇਸ ਦੌਰਾਨ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕਾ ਅਰੁਣਾ ਚੌਧਰੀ ਅਤੇ ਗੁਰਦਾਸਪੁਰ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਤੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਬਲਜੀਤ ਸਿੰਘ ਪਾਹੜਾ ਸਮੇਤ ਵੱਡੀ ਗਿਣਤੀ ’ਚ ਪਾਰਟੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਇਹ ਕੈਂਡਲ ਮਾਰਚ ਸ਼ਾਮ 6 ਵਜੇ ਨਹਿਰੂ ਪਾਰਕ ਤੋਂ ਸ਼ੁਰੂ ਹੋ ਕੇ ਡਾਕਖਾਨਾ ਚੌਕ, ਲਾਇਬ੍ਰੇਰੀ ਚੌਕ, ਹਨੂਮਾਨ ਚੌਕ ਤੋਂ ਹੁੰਦਾ ਹੋਇਆ ਭਾਈ ਲਾਲੋ ਚੌਕ ਵਿਖੇ ਸਮਾਪਤ ਹੋਇਆ।
ਇਹ ਵੀ ਪੜ੍ਹੋ : ਸੁਤੰਤਰਤਾ ਦਿਵਸ ਤੋਂ ਪਹਿਲਾਂ ਸਪੈਸ਼ਲ ਡੀਜੀਪੀ ਨੇ ਲੁਧਿਆਣਾ 'ਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ
ਦੱਸ ਦਈਏ ਕਿ ਕਾਂਗਰਸ ਲਗਾਤਾਰ ਇਹ ਮੰਗ ਉਠਾ ਰਹੀ ਹੈ ਕਿ ਭਾਜਪਾ ਦੀ ਕੇਂਦਰ ਅਤੇ ਮਣੀਪੁਰ ਸਰਕਾਰ ਨੂੰ ਹਿੰਸਾ ਬੰਦ ਕਰਵਾਉਣੀ ਚਾਹੀਦੀ ਹੈ। ਇਸ ਦੇ ਲਈ ਕੇਂਦਰ ਸਰਕਾਰ ਨੂੰ ਸਖਤ ਕਦਮ ਚੁੱਕਣੇ ਚਾਹੀਦੇ ਹਨ। ਹਿੰਸਾ 'ਚ ਮਾਰੇ ਗਏ ਅਤੇ ਬੇਘਰ ਹੋਏ ਲੋਕਾਂ ਦਾ ਵੀ ਪੁਨਰਵਾਸ ਕੀਤਾ ਜਾਣਾ ਚਾਹੀਦਾ ਹੈ। ਕੈਂਡਲ ਮਾਰਚ ਵਿੱਚ ਕਾਂਗਰਸੀ ਵਰਕਰਾਂ ਦੇ ਨਾਲ-ਨਾਲ ਆਮ ਲੋਕਾਂ ਨੇ ਵੀ ਸ਼ਮੂਲੀਅਤ ਕੀਤੀ।
ਇਹ ਵੀ ਪੜ੍ਹੋ : CM ਮਾਨ ਦੇ ਯਤਨਾਂ ਨੂੰ ਪਿਆ ਬੂਰ; ਮਲੇਸ਼ੀਆ 'ਚ ਫਸੀ ਲੜਕੀ ਦੀ ਵਤਨ ਵਾਪਸੀ ਦਾ ਰਾਹ ਹੋਇਆ ਪੱਧਰਾ
ਲੋਕਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਮਣੀਪੁਰ ਹਿੰਸਾ ਦੀ ਅੱਗ ਵਿੱਚ ਸੜ ਰਿਹਾ ਹੈ ਅਤੇ ਪ੍ਰਧਾਨ ਮੰਤਰੀ ਦੇਸ਼-ਵਿਦੇਸ਼ ਵਿੱਚ ਚੋਣ ਦੌਰੇ ਕਰ ਰਹੇ ਹਨ। ਦੇਸ਼ ਕਾਗਜ਼ ਦਾ ਟੁਕੜਾ ਨਹੀਂ ਹੈ, ਦੇਸ਼ ਦਾ ਇਕ ਹਿੱਸਾ ਮਣੀਪੁਰ ਸੜ ਰਿਹਾ ਹੈ ਤਾਂ ਅਸੀਂ ਸ਼ਾਂਤੀ ਨਾਲ ਕਿਵੇਂ ਸੌਂ ਸਕਦੇ ਹਾਂ। ਮਣੀਪੁਰ 'ਚ ਔਰਤਾਂ 'ਤੇ ਅੱਤਿਆਚਾਰ ਉਥੋਂ ਦੀ ਸਰਕਾਰ ਦੀ ਸਰਪ੍ਰਸਤੀ ਹੇਠ ਹੋ ਰਹੇ ਹਨ। ਜੇਕਰ ਅੱਜ ਅਸੀਂ ਇਸ ਵਿਰੁੱਧ ਨਾ ਖੜ੍ਹੇ ਹੋਏ ਤਾਂ ਦੇਸ਼ ਅੰਦਰ ਨਿਜ਼ਾਮ ਦੇ ਨਿਘਾਰ ਨਾਲੋਂ ਮਨੁੱਖਤਾ ਦੇ ਨਿਘਾਰ ਦਾ ਸੰਕਟ ਵੱਧ ਜਾਵੇਗਾ।
ਇਹ ਵੀ ਪੜ੍ਹੋ : ਅਨੋਖੀ ਘਟਨਾ: ਔਰਤ ਨੇ ਟਾਇਲਟ ਦੇ ਕਮੋਡ 'ਚ ਫਸਿਆ ਦੇਖਿਆ 'ਕਾਲਾ ਸੱਪ', ਉੱਡ ਗਏ ਹੋਸ਼
ਜ਼ਿਲ੍ਹਾ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਨੇ ਕਿਹਾ ਕਿ ਮਣੀਪੁਰ ’ਤੇ ਪਿਛਲੇ ਤਿੰਨ ਮਹੀਨਿਆਂ ਤੋਂ ਪ੍ਰਧਾਨ ਮੰਤਰੀ ਦੀ ਚੁੱਪ ਨੇ ਉਥੇ ਹਿੰਸਾ ਨੂੰ ਸੰਜੀਦਗੀ ਨਾਲ ਸਹਿਮਤੀ ਦਿੱਤੀ ਹੈ। ਇਹ ਦੇਸ਼ ਲਈ ਸ਼ਰਮਨਾਕ ਹੈ। ਕਾਂਗਰਸੀ ਆਗੂਆਂ ਨੇ ਔਰਤਾਂ ਖ਼ਿਲਾਫ਼ ਹੋ ਰਹੀ ਹਿੰਸਾ ਨੂੰ ਲੈ ਕੇ ਮਣੀਪੁਰ ਦੇ ਮੁੱਖ ਮੰਤਰੀ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਔਰਤਾਂ ’ਤੇ ਅੱਤਿਆਚਾਰ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਕਾਂਗਰਸ ਪਾਰਟੀ ਨੇ ਰਾਸ਼ਟਰਪਤੀ ਤੋਂ ਮਣੀਪੁਰ ਵਿੱਚ ਰਾਸ਼ਟਰਪਤੀ ਸ਼ਾਸਨ ਲਗਾਉਣ ਦੀ ਮੰਗ ਕੀਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8