ਧੁੰਦ ਦੇ ਮੌਸਮ ਨੂੰ ਵੇਖਦੇ ਹੋਏ ਟ੍ਰੈਫਿਕ ਪੁਲਸ ਨੇ ਕੱਢਿਆ ਕੈਂਡਲ ਮਾਰਚ

11/20/2017 6:59:48 AM

ਕਪੂਰਥਲਾ, (ਭੂਸ਼ਣ)- ਦੇਸ਼ 'ਚ ਲਗਾਤਾਰ ਵਧ ਰਹੇ ਸੜਕ ਹਾਦਸਿਆਂ ਨੂੰ ਵੇਖਦੇ ਹੋਏ ਧੁੰਦ ਦੇ ਇਸ ਮੌਸਮ 'ਚ ਚਲਾਈ ਜਾ ਰਹੀ ਟ੍ਰੈਫਿਕ ਜਾਗਰੂਕਤਾ ਮੁਹਿੰਮ ਦੇ ਦੌਰਾਨ ਐਤਵਾਰ ਨੂੰ ਸਕੂਲੀ ਵਿਦਿਆਰਥੀਆਂ ਅਤੇ ਐੱਨ. ਸੀ. ਸੀ. ਕੈਡਿਟਾਂ ਦੇ ਨਾਲ ਸ਼ਹਿਰ 'ਚ ਇਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ। ਟ੍ਰੈਫਿਕ ਇੰਚਾਰਜ ਇੰਸਪੈਕਟਰ ਦਰਸ਼ਨ ਲਾਲ ਸ਼ਰਮਾ ਦੀ ਅਗਵਾਈ 'ਚ ਸ਼ੁਰੂ ਹੋਇਆ ਇਹ ਕੈਂਡਲ ਮਾਰਚ ਸੈਨਿਕ ਸਕੂਲ ਚੌਕ ਤੋਂ ਸ਼ੁਰੂ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਨਿਕਲਿਆ। ਜਾਣਕਾਰੀ ਅਨੁਸਾਰ ਟ੍ਰੈਫਿਕ ਨਿਯਮਾਂ ਨੂੰ ਲੈ ਕੇ ਸੂਬੇ ਦੇ ਵੱਖ-ਵੱਖ ਜ਼ਿਲਿਆਂ 'ਚ ਚੱਲ ਰਹੀ ਟ੍ਰੈਫਿਕ ਜਾਗਰੂਕਤਾ ਮੁਹਿੰਮ ਦੀ ਲੜੀ 'ਚ ਬੀਤੇ ਕਈ ਦਿਨਾਂ ਤੋਂ ਟ੍ਰੈਫਿਕ ਪੁਲਸ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਦੌਰਾਨ ਐਤਵਾਰ ਨੂੰ ਟ੍ਰੈਫਿਕ ਪੁਲਸ ਕਪੂਰਥਲਾ ਨੇ ਇਕ ਵਿਸ਼ੇਸ਼ ਕੈਂਡਲ ਮਾਰਚ ਦਾ ਆਯੋਜਨ ਕੀਤਾ। ਜਿਸਦੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਤੇ ਐੱਨ. ਸੀ. ਸੀ. ਨਾਲ ਜੁੜੇ ਕੈਡਿਟਾਂ ਨੇ ਸ਼ਾਮਲ ਹੋ ਕੇ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਮਾਰਗਾਂ ਤੋਂ ਹੁੰਦੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੇ ਸੰਬੰਧਾਂ 'ਚ ਸੁਨੇਹਾ ਦਿੱਤਾ। ਜਿਸ ਦੌਰਾਨ ਸ਼ਹਿਰ ਦੇ ਕਈ ਸਮਾਜ ਸੇਵੀ ਵੀ ਮੌਜੂਦ ਸਨ।
ਇਸ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਟ੍ਰੈਫਿਕ ਇੰਚਾਰਜ ਦਰਸ਼ਨ ਲਾਲ ਸ਼ਰਮਾ ਨੇ ਕਿਹਾ ਕਿ ਟ੍ਰੈਫਿਕ ਜਾਗਰੂਕਤਾ ਮੁਹਿੰਮ ਨਾਲ ਜਿਥੇ ਲੋਕਾਂ 'ਚ ਟ੍ਰੈਫਿਕ ਨਿਯਮਾਂ ਦੇ ਪ੍ਰਤੀ ਜਾਗ੍ਰਤੀ ਆਈ ਹੈ, ਉਥੇ ਹੀ ਇਹ ਮੁਹਿੰਮ ਆਉਣ ਵਾਲੇ ਦਿਨਾਂ 'ਚ ਵੀ ਜਾਰੀ ਰਹੇਗੀ ।