ਭਗਤ ਸਿੰਘ ਦੇ ਸ਼ਹੀਦੀ ਦਿਵਸ ਮੌਕੇ ਡੇਰਾ ਬਾਬਾ ਨਾਨਕ ਵਿਖੇ ਕੱਢਿਆ ਗਿਆ ਕੈਂਡਲ ਮਾਰਚ

03/23/2021 10:01:16 PM

ਡੇਰਾ ਬਾਬਾ ਨਾਨਕ (ਵਤਨ)- ਬਾਬਾ ਦੀਪ ਸਿੰਘ ਸੇਵਾ ਕਲੱਬ ਕਲਾਨੌਰ ( ਰਜਿ:) ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਤੀ ਦੇਰ ਸ਼ਾਮ ਕਸਬਾ ਡੇਰਾ ਬਾਬਾ ਨਾਨਕ ਵਿਖੇ ਕਲੱਬ ਦੇ ਪ੍ਰਧਾਨ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਕੈਂਡਲ ਮਾਰਚ ਕੱਢਿਆ ਗਿਆ, ਜੋ ਕਿ ਕਸਬੇ ਦੇ ਮੁੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਮਹਾਰਾਜਾ ਰਣਜੀਤ ਸਿੰਘ ਚੌਕ ਵਿਖੇ ਸੰਪੰਨ ਹੋਇਆ। ਇਸ ਕੈਂਡਲ ਮਾਰਚ ਦੌਰਾਨ ਨੌਜਵਾਨ ਇਨਕਲਾਬ ਜ਼ਿੰਦਾਬਾਦ ਅਤੇ 'ਭਗਤ ਸਿੰਘ ਤੇਰੀ ਸੋਚ 'ਤੇ ਪਹਿਰਾ ਦਿਆਂਗੇ ਠੋਕ ਕੇ' ਦੇ ਨਾਅਰੇ ਲਗਾ ਰਹੇ ਸਨ। ਨੌਜਵਾਨ ਹੱਥਾਂ ਵਿਚ ਮੋਮਬੱਤੀਆਂ ਫੜੀ ਭਗਤ ਸਿੰਘ ਦੀ ਕੁਰਬਾਨੀ ਨੂੰ ਯਾਦ ਕਰਦਿਆਂ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਦੇ ਰਹੇ ਸਨ।

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : ਵਿਦੇਸ਼ੋਂ ਆਏ ਵਿਅਕਤੀ ਨੇ ਸਾਬਕਾ ਫੌਜੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ (ਤਸਵੀਰਾਂ)

ਇਸ ਮੌਕੇ ਕਲੱਬ ਦੇ ਪ੍ਰਧਾਨ ਐਡਵੋਕੇਟ ਪਲਵਿੰਦਰ ਸਿੰਘ ਬਾਜਵਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਹੀਦੇ ਆਜ਼ਮ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦੇਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਗੁਲਾਮੀ ਵਾਲੀ ਸੋਚ ਤੋਂ ਮੁਕਤ ਕਰਵਾਇਆ ਜਾਵੇ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰੀਏ। ਉਨ੍ਹਾਂ ਕਿਹਾ ਕਿ ਇਸ ਕੈਂਡਲ ਮਾਰਚ ਕੱਢਣ ਦਾ ਮੁੱਖ ਮਕਸਦ ਹੀ ਲੋਕਾਂ ਨੂੰ ਉਨ੍ਹਾਂ ਦੇ ਅਸਲ ਹੱਕਾਂ ਤੋਂ ਜਾਣੂ ਕਰਵਾਉਣਾ ਹੈ। ਇਸ ਮੌਕੇ ਜਸਦੀਪ ਸਿੰਘ, ਹਰਪ੍ਰੀਤ ਸਿੰਘ ਬੇਦੀ, ਮੁਨੀਸ਼ ਮਹਾਜਨ, ਇੰਦਰਜੀਤ ਸਿੰਘ ਲਾਡੀ, ਹਰਪ੍ਰੀਤ ਸਿੰਘ ਸੋਢੀ, ਮਾਸਟਰ ਬਿਕਰਮਜੀਤ ਸਿੰਘ ਢਿਲੋਂ, ਗੁਰਪ੍ਰੀਤ ਸਿੰਘ ਬੱਬਰੀ, ਕੰਵਲਪ੍ਰੀਤ ਸਿੰਘ ਮੰਨੂੰ ਕਾਹਲੋਂ, ਪਰਮਿੰਦਰ ਸਿੰਘ ਸਾਬੀ, ਅਸ਼ੋਕ ਧਾਰੋਵਾਲੀ, ਸੰਜੀਵ ਕੁਮਾਰ ਜੋਗੋਵਾਲ, ਅਮਿਤ ਵੋਹਰਾ, ਪ੍ਰਿਤਪਾਲ ਸਿੰਘ ਪਕੀਵਾਂ, ਐਸ ਪੀ ਸਿੰਘ ਰੰਧਾਵਾ, ਸਤਨਾਮ ਸਿੰਘ ਰੂੜਾ, ਸਰਬਜੀਤ ਸਿੰਘ ਭੰਗੂ, ਬਚਿੱਤਰ ਸਿੰਘ ਸੈਕਟਰੀ,ਰਤਨਪਾਲ ਮੈਨੇਜਰ, ਜਤਿੰਦਰਪਾਲ ਸਿੰਘ ਡੇਅਰੀਵਾਲ, ਕਰਨ ਸੈਕਟਰੀ ਨੜਾਂਵਾਲੀ, ਮਨਪ੍ਰੀਤ ਸਿੰਘ ਅਠਵਾਲ ਆਦਿ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ।

ਪੜ੍ਹੋ ਇਹ ਵੀ ਖਬਰ - ਯੂਨਾਈਟਡ ਸਿੱਖ ਮਿਸ਼ਨ ਕੈਲੀਫੋਰਨੀਆ 8 ਕਰੋੜ ਦੀ ਲਾਗਤ ਨਾਲ ਸ੍ਰੀ ਦਰਬਾਰ ਸਾਹਿਬ ’ਚ ਲਗਵਾਏਗਾ ਸੋਲਰ ਸਿਸਟਮ


Sunny Mehra

Content Editor

Related News