ਅਹਿਮ ਖ਼ਬਰ : ਸ਼ਹੀਦ ਭਗਤ ਸਿੰਘ ਦੇ ਜਨਮਦਿਨ 'ਤੇ ਸਾਰੇ ਜ਼ਿਲ੍ਹਿਆਂ 'ਚ ਹੋਣਗੇ ਕੈਂਡਲ ਮਾਰਚ
Wednesday, Sep 28, 2022 - 11:20 AM (IST)
ਲੁਧਿਆਣਾ (ਹਿਤੇਸ਼) : ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜਿੱਥੇ ਆਪਣੇ ਸਹੁੰ ਚੁੱਕ ਸਮਾਰੋਹ ਪ੍ਰੋਗਰਾਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ’ਚ ਕੀਤਾ ਗਿਆ ਸੀ, ਉੱਥੇ ਹੁਣ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ’ਤੇ 28 ਸਤੰਬਰ ਨੂੰ ਉਸੇ ਜਗ੍ਹਾ ’ਤੇ ਸੂਬਾ ਪੱਧਰੀ ਸਮਾਗਮ ਕੀਤਾ ਜਾ ਰਿਹਾ ਹੈ, ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਨਾਲ ਹੀ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ।
ਇਸੇ ਦਿਨ ਸਰਕਾਰ ਵੱਲੋਂ ਜ਼ਿਲ੍ਹਾ ਪੱਧਰ ’ਤੇ ਵੀ ਪ੍ਰੋਗਰਾਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧੀ ਚੀਫ਼ ਸਕੱਤਰ ਦੀ ਮੀਟਿੰਗ ’ਚ ਹੋਏ ਫ਼ੈਸਲੇ ਦੇ ਆਧਾਰ ’ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵੱਲੋਂ ਸਾਰੇ ਜ਼ਿਲ੍ਹਿਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤਾ ਗਿਆ ਹੈ, ਜਿਸ ਦੇ ਮੁਤਾਬਕ ਲੋਕਾਂ ਨੂੰ ਸ਼ਹੀਦ ਭਗਤ ਸਿੰਘ ਨੂੰ ਨਮਨ ਕਰਨ ਲਈ ਘਰਾਂ ’ਤੇ ਤਿਰੰਗਾ ਲਹਿਰਾਉਣ ਅਤੇ ਮੋਮਬੱਤੀ ਬਾਲਣ ਲਈ ਜਾਗਰੂਕ ਕੀਤਾ ਜਾਵੇਗਾ।
ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਦੇਣ ਲਈ ਸਾਰੇ ਜ਼ਿਲ੍ਹਿਆਂ 'ਚ ਡੀ. ਸੀ. ਦੀ ਅਗਵਾਈ ’ਚ ਕੈਂਡਲ ਮਾਰਚ ਹੋਵੇਗਾ ਅਤੇ ਸਾਈਕਲ ਰੈਲੀ, ਮੈਰਾਥਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ