ਭਾਈ ਨਿਰਮਲ ਸਿੰਘ ਦੇ ਪੁੱਤਰ ਤੇ ਭਤੀਜੇ ਨਾਲ ਕੈਪਟਨ ਨੇ ਕੀਤੀ ਗੱਲਬਾਤ, ਮਦਦ ਕਰਨ ਦਾ ਦਿੱਤਾ ਭਰੋਸਾ

Monday, Apr 06, 2020 - 10:00 AM (IST)

ਚੰਡੀਗੜ੍ਹ/ਜਲੰਧਰ (ਅਸ਼ਵਨੀ, ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖਾਲਸਾ ਦੇ ਪੁੱਤਰ ਤੇ ਭਤੀਜੇ ਨਾਲ ਗੱਲਬਾਤ ਕੀਤੀ ਅਤੇ ਭਾਈ ਸਾਹਿਬ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਪਰਿਵਾਰ ਦੇ ਜਿਹ[ੜੇ ਮੈਂਬਰ ਕੋਵਿਡ-19 ਤੋਂ ਪੀੜਤ ਹਨ, ਉਨ੍ਹਾਂ ਦੇ ਇਲਾਜ ’ਚ ਸਰਕਾਰ ਵਲੋਂ ਪੂਰੀ ਸਹਾਇਤਾ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਭਾਈ ਨਿਰਮਲ ਸਿੰਘ ਦੇ ਪੁੱਤਰ ਅਮਿਤੇਸ਼ਵਰ ਸਿੰਘ ਤੇ ਭਤੀਜੇ ਜਗਪ੍ਰੀਤ ਸਿੰਘ ਨੂੰ ਯਕੀਨ ਦਿਵਾਇਆ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਕੋਵਿਡ-19 ਤੋਂ ਬਚਾਅ ਲਈ ਇਲਾਜ ਚੱਲ ਰਿਹਾ ਹੈ ਅਤੇ ਸਰਕਾਰ ਦੇ ਮੈਡੀਕਲ ਪ੍ਰੋਟੋਕੋਲ ਮੁਤਾਬਕ ਇਨ੍ਹਾਂ ਸਾਰੇ ਮਰੀਜ਼ਾਂ ਦੀ ਪੂਰੀ ਦੇਖਭਾਲ ਹੋਵੇਗੀ।

ਪੜ੍ਹੋ ਇਹ ਵੀ ਖਬਰ - ਕਰਮਚਾਰੀਆਂ ਲਈ ਖੁਸ਼ਖਬਰੀ : ਕੋਰੋਨਾ ਸੰਕਟ ਦੇ ਬਾਵਜੂਦ ਮਿਲੇਗੀ ਪੂਰੀ ਤਨਖਾਹ

ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰਕ ਮੈਂਬਰਾਂ ਦੀ ਸਿਹਤ ’ਤੇ ਸਿਹਤ ਵਿਭਾਗ ਨਿਗਰਾਨੀ ਰੱਖ ਰਿਹਾ ਹੈ ਅਤੇ ਸਿਹਤ ਅਮਲੇ ਨੂੰ ਕਿਹਾ ਗਿਆ ਹੈ ਕਿ ਜੇ ਕਿਸੇ ਹੋਰ ਸਹਾਇਤਾ ਦੀ ਲੋੜ ਹੈ ਤਾਂ ਉਹ ਤੁਰੰਤ ਉਨ੍ਹਾਂ (ਮੁੱਖ ਮੰਤਰੀ) ਨਾਲ ਸੰਪਰਕ ਕਰਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਸੂਬੇ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਕਿਹਾ ਹੈ ਕਿ ਜ਼ਿਲਾ ਪੱਧਰ ’ਤੇ ਸਾਰੇ ਸਿਹਤ ਤੇ ਹੋਰ ਅਧਿਕਾਰੀ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਵੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰੇਗਾ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖਬਰ -  ਫਤਿਹਗੜ੍ਹ ਸਾਹਿਬ ’ਚ ਸਾਹਮਣੇ ਆਈਆਂ ਕੋਰੋਨਾ ਪਾਜ਼ੇਟਿਵ 2 ਔਰਤਾਂ

ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਮ੍ਰਿਤਕ ਦੇਹ ਢੁੱਕਵੇਂ ਤਰੀਕੇ ਨਾਲ ਸਸਕਾਰ ਦੀ ਹੱਕਦਾਰ ਹੈ ਅਤੇ ਕੋਵਿਡ-19 ਦੀ ਬੀਮਾਰੀ ਕਾਰਣ ਫੌਤ ਹੋਏ ਹਰੇਕ ਮਰੀਜ਼ ਦੀ ਲਾਸ਼ ਦੀ ਸੰਭਾਲ ਬਾਰੇ ਸਿਹਤ ਵਿਭਾਗ ਦਾ ਤੈਅ ਪ੍ਰੋਟੋਕੋਲ ਹੈ। ਇਸ ਦਾ ਲਾਜ਼ਮੀ ਪਾਲਣ ਹੋਵੇ ਅਤੇ ਲੋਕਾਂ ਦਾ ਇਹ ਖਦਸ਼ਾ ਗਲਤ ਹੈ ਕਿ ਕੋਵਿਡ ਮਰੀਜ਼ ਦੇ ਸਸਕਾਰ ਨਾਲ ਇਹ ਬੀਮਾਰੀ ਸਬੰਧਤ ਇਲਾਕੇ ’ਚ ਫੈਲ ਸਕਦੀ ਹੈ। ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਕੱਲ ਮੈਡੀਕਲ ਸਿੱਖਿਆ ਮੰਤਰੀ ਓ. ਪੀ. ਸੋਨੀ ਨੂੰ ਆਖਿਆ ਸੀ ਕਿ ਉਹ ਹਸਪਤਾਲ ’ਚ ਦਾਖਲ ਭਾਈ ਨਿਰਮਲ ਸਿੰਘ ਦੇ ਪਰਿਵਾਰਕ ਮੈਂਬਰਾਂ ਦਾ ਹਾਲ-ਚਾਲ ਪੁੱਛਣ ਜਾਣ ਅਤੇ ਉਨ੍ਹਾਂ ਦਾ ਢੁੱਕਵਾਂ ਇਲਾਜ ਯਕੀਨੀ ਬਣਾਉਣ।


rajwinder kaur

Content Editor

Related News