ਭਗਤ ਕਬੀਰ ਜੀ ਦੇ ਜਨਮ ਦਿਹਾੜੇ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ
Thursday, Jun 24, 2021 - 02:40 PM (IST)
ਚੰਡੀਗੜ੍ਹ (ਬਿਊਰੋ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਭਗਤ ਕਬੀਰ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ। ਭਗਤ ਕਬੀਰ ਜੀ ਨੂੰ ਯਾਦ ਕਰਦੇ ਹੋਏ ਕੈਪਟਨ ਨੇ ਕਿਹਾ ਕਿ ‘ਭਗਤ ਕਬੀਰ ਜੀ ਦਾ ਜੀਵਨ, ਉਨ੍ਹਾਂ ਦੀ ਬਾਣੀ, ਸਲੋਕ, ਦੋਹੇ ਸਾਨੂੰ ਜ਼ਿੰਦਗੀ ਵਿੱਚ ਮਕਸਦ ਤੈਅ ਕਰਨ ਅਤੇ ਜ਼ਿੰਦਗੀ ਨੂੰ ਅਰਥਪੂਰਨ ਬਣਾਉਣ ਦਾ ਸੁਨੇਹਾ ਦਿੰਦੇ ਹਨ। ਇਸ ਮਹਾਨ ਸ਼ਖਸੀਅਤ ਜੀ ਦੇ ਜਨਮ ਦਿਹਾੜੇ ਮੌਕੇ ਅਸੀਂ ਉਨ੍ਹਾਂ ਅੱਗੇ ਸੀਸ ਝੁਕਾਉਂਦੇ ਹਾਂ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ
ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਰਾਹਤ ਦਿੰਦੇ ਹੋਏ ਸਮਾਰਟ ਰਾਸ਼ਨ ਸਕੀਮ ਦੇ ਤਹਿਤ 150 ਕਰੋੜ ਦਾ ਰਾਸ਼ਨ ਲੋਕਾਂ ਨੂੰ ਦੇਣ ਦਾ ਐਲਾਨ ਕੀਤਾ ਹੈ। ਕੁੜੀਆਂ ਦੇ ਵਿਆਹ ਮੌਕੇ ਦਿੱਤੀ ਜਾ ਰਹੀ ਆਸ਼ੀਰਵਾਦ ਸਕੀਮ ਜੋ ਪਹਿਲਾਂ 21 ਹਜ਼ਾਰ ਰੁਪਏ ਸੀ, ਉਸ ਨੂੰ ਵਧਾ ਕੇ ਹੁਣ 51 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੁੜਾਪਾ ਪੈਨਸ਼ਨ, ਵਿਧਵਾ ਪੈਨਸ਼ਨ ਨੂੰ ਵੀ 750 ਰੁਪਏ ਤੋਂ ਵਧਾ ਕੇ 1500 ਰੁਪਏ ਕਰ ਦਿੱਤੀ ਗਈ ਹੈ, ਜਿਸ ਨਾਲ ਉਨ੍ਹਾਂ ਦੀ ਮਦਦ ਹੋ ਸਕੇ। ਕਾਲਜਾਂ ’ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਪੋਸਟ ਮ੍ਰੈਟਿਕ ਸਕਾਲਰਸ਼ਿਪ 100 ਫੀਸਦੀ ਦਿੱਤੀ ਜਾਵੇਗੀ। ਐੱਸ.ਸੀ ਅਤੇ ਬੀ.ਸੀ ਜਾਤੀਆਂ ਨਾਲ ਸਬੰਧਿਤ ਲੋਕ, ਜਿਨ੍ਹਾਂ ਦਾ 50 ਹਜ਼ਾਰ ਰੁਪਏ ਤੱਕ ਦਾ ਕਰਜ਼ਾ ਸੀ, ਉਸ ਨੂੰ ਸਰਕਾਰ ਵਲੋਂ ਮੁਆਫ਼ ਕਰ ਦਿੱਤਾ ਗਿਆ ਹੈ। ਕੈਪਟਨ ਸਰਕਾਰ ਨੇ 560 ਕਰੋੜ ਰੁਪਏ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਲਈ ਦੇਣ ਦਾ ਐਲਾਨ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਕੋਰੋਨਾ ਵੈਕਸੀਨ ਲਗਾ ਕੇ ਵਿਦੇਸ਼ ਜਾਣ ਵਾਲੇ 18 ਤੋਂ 45 ਸਾਲ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਕੂਲ ਦੀ ਸਿੱਖਿਆ ਆਨਲਾਈਨ ਹੋਣ ਕਰਕੇ ਪਿਛਲੇ ਸਾਲ 1 ਲੱਖ 75 ਹਜ਼ਾਰ ਸਮਾਰਟ ਫੋਨ ਬੱਚਿਆਂ ਨੂੰ ਦਿੱਤੇ ਗਏ ਸਨ। ਉਸੇ ਤਰ੍ਹਾਂ ਇਸ ਸਾਲ ਵੀ 2 ਲੱਖ ਸਮਾਰਟ ਫੋਨ ਹੋਰ ਦਿੱਤੇ ਗਏ ਹਨ, ਜਿਨ੍ਹਾਂ ’ਚ 80 ਫੀਸਦੀ ਦਲਿਤ ਬੱਚੇ ਸ਼ਾਮਲ ਹਨ।
ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ