ਗੰਨਾ ਉਤਪਾਦਕਾਂ ਲਈ ਪੰਜਾਬ ਕੈਬਨਿਟ ਦਾ ਅਹਿਮ ਫੈਸਲਾ

Saturday, Mar 02, 2019 - 06:37 PM (IST)

ਗੰਨਾ ਉਤਪਾਦਕਾਂ ਲਈ ਪੰਜਾਬ ਕੈਬਨਿਟ ਦਾ ਅਹਿਮ ਫੈਸਲਾ

ਚੰਡੀਗੜ੍ਹ : ਪੰਜਾਬ ਕੈਬਨਿਟ ਵਲੋਂ ਗੰਨਾ ਉਤਪਾਦਕਾਂ ਅਤੇ ਨਿੱਜੀ ਸ਼ੂਗਰ ਮਿੱਲਾਂ ਨੂੰ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ। ਇਹ ਫੈਸਲਾ ਸ਼ਨੀਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 'ਚ ਲਿਆ ਗਿਆ ਹੈ। ਗੰਨਾ ਉਤਪਾਦਕਾਂ ਅਤੇ ਨਿੱਜੀ ਖੰਡ ਮਿੱਲਾਂ ਨੂੰ ਲੋੜੀਂਦੀ ਰਾਹਤ ਮੁਹੱਈਆ ਕਰਾਉਣ ਲਈ ਪੰਜਾਬ ਮੰਤਰੀ ਮੰਡਲ ਨੇ 25 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਮੁਹੱਈਆ ਕਰਾਉਣ ਲਈ ਕਾਰਜਬਾਦ ਪ੍ਰਵਾਨਗੀ ਦੇ ਦਿੱਤੀ ਹੈ, ਇਹ ਸਬਸਿਡੀ ਸਿੱਧੀ ਗੰਨਾ ਉਤਪਾਦਕਾਂ (ਕਿਸਾਨਾਂ) ਦੇ ਖਾਤੇ ਵਿਚ ਜਾਵੇਗੀ। ਕੁਲ 310 ਰੁਪਏ ਪ੍ਰਤੀ ਕੁਇੰਟਲ ਸਟੇਟ ਐਗ੍ਰਿਡ ਪ੍ਰਾਈਸ (ਐੱਸ. ਏ. ਪੀ.) ਵਿਚੋਂ ਬਾਕੀ ਬਚਦੇ 285 ਰੁਪਏ ਪ੍ਰਤੀ ਕੁਇੰਟਲ ਨਿੱਜੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2018-19 ਲਈ ਅਦਾ ਕੀਤੇ ਜਾਣਗੇ।
ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 5 ਦਸੰਬਰ, 2018 ਨੂੰ ਹੋਈ ਇਕ ਮੀਟਿੰਗ ਵਿਚ ਲਏ ਗਏ ਫੈਸਲੇ ਤੋਂ ਬਾਅਦ ਲਿਆ ਗਿਆ ਹੈ।


author

Gurminder Singh

Content Editor

Related News