ਕੈਪਟਨ ਅਮਰਿੰਦਰ ਸਿੰਘ ਦੀ ਸਰਜਰੀ ਹੋਈ ਸਫ਼ਲ, ਇਸ ਦਿਨ ਮਿਲੇਗੀ ਹਸਪਤਾਲ ’ਚੋਂ ਛੁੱਟੀ
Saturday, Jun 25, 2022 - 11:12 PM (IST)
 
            
            ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਆਪ੍ਰੇਸ਼ਨ ਸਫ਼ਲ ਹੋ ਗਿਆ ਹੈ। ਦੱਸ ਦੇਈਏ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅੱਜ ਲੰਡਨ ਦੇ ਇਕ ਹਸਪਤਾਲ ’ਚ ਰੀੜ੍ਹ ਦੀ ਹੱਡੀ ਦਾ ਸਫਲ ਆਪ੍ਰੇਸ਼ਨ ਹੋਇਆ। ਲੰਡਨ ’ਚ ਉਨ੍ਹਾਂ ਦੇ ਨਾਲ ਮੌਜੂਦ ਪ੍ਰਨੀਤ ਕੌਰ ਮੌਜੂਦ ਹਨ, ਦੇ ਮੁਤਾਬਕ ਕੈਪਟਨ ਦੀ ਸਰਜਰੀ ਸਫਲ ਰਹੀ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਇਕ ਪ੍ਰਾੲੀਵੇਟ ਕਮਰੇ ’ਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : IAS ਅਧਿਕਾਰੀ ਸੰਜੇ ਪੋਪਲੀ ਦਾ ਇਲਜ਼ਾਮ, ਮੇਰੇ ਪੁੱਤਰ ਨੂੰ ਮੇਰੀਆਂ ਅੱਖਾਂ ਸਾਹਮਣੇ ਮਾਰਿਆ
ਇਸ ਦੇ ਨਾਲ ਹੀ ਡਾਕਟਰਾਂ ਦਾ ਕਹਿਣਾ ਹੈ ਕਿ ਕੈਪਟਨ ਨੂੰ ਸੋਮਵਾਰ ਨੂੰ ਛੁੱਟੀ ਮਿਲ ਜਾਵੇਗੀ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਇਸ ਸਮੱਸਿਆ ਨਾਲ ਜੂਝ ਰਹੇ ਸਨ, ਜਿਸ ਨੂੰ ਲੈ ਕੇ ਉਹ ਇਨ੍ਹੀਂ ਦਿਨੀਂ ਲੰਡਨ ਗਏ ਹੋਏ ਹਨ, ਜਿੱਥੇ ਅੱਜ ਉਨ੍ਹਾਂ ਦਾ ਸਫਲ ਆਪ੍ਰੇਸ਼ਨ ਕੀਤਾ ਗਿਆ। ਕੈਪਟਨ ਦੇ ਕੁਝ ਦਿਨਾਂ ’ਚ ਵਿਦੇਸ਼ ਤੋਂ ਪਰਤਣ ਦੀਆਂ ਸੰਭਾਵਨਾਵਾਂ ਹਨ।
ਇਹ ਵੀ ਪੜ੍ਹੋ : ਭਵਾਨੀਗੜ੍ਹ ’ਚ ਵਾਪਰਿਆ ਰੂਹ-ਕੰਬਾਊ ਹਾਦਸਾ, ਕਾਰ ਨੂੰ ਲੱਗੀ ਭਿਆਨਕ ਅੱਗ, ਜ਼ਿੰਦਾ ਸੜੀ ਔਰਤ

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            