ਕੈਪਟਨ ਅਮਰਿੰਦਰ ਸਿੰਘ ਨੇ CM ਚੰਨੀ ਦੀ ਨੂੰਹ ਤੇ ਪੁੱਤ ਨੂੰ ਦਿੱਤਾ ਆਸ਼ੀਰਵਾਦ

Thursday, Oct 14, 2021 - 06:24 PM (IST)

ਕੈਪਟਨ ਅਮਰਿੰਦਰ ਸਿੰਘ ਨੇ CM ਚੰਨੀ ਦੀ ਨੂੰਹ ਤੇ ਪੁੱਤ ਨੂੰ ਦਿੱਤਾ ਆਸ਼ੀਰਵਾਦ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਸਮੇਤ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾ ਫਾਰਮ ਹਾਊਸ ਵਿਖੇ ਪੁੱਜੇ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪੁੱਤਰ ਨਵਜੀਤ ਸਿੰਘ ਤੇ ਨੂੰਹ ਸਿਮਰਨਧੀਰ ਕੌਰ ਨੂੰ ਆਸ਼ੀਰਵਾਦ ਦਿੱਤਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਇਹ ਪਹਿਲੀ ਮੁਲਾਕਾਤ ਹੈ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਚੰਨੀ ਦੇ ਪੁੱਤਰ ਨਵਜੀਤ ਸਿੰਘ ਦੇ ਵਿਆਹ ਮੌਕੇ ਜਿੱਥੇ ਉੱਤਰਾਖੰਡ ਤੋਂ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਸਮੇਤ ਸਮੁੱਚੀ ਕੈਬਨਿਟ ਪੁੱਜੀ ਹੋਈ ਸੀ, ਉੱਥੇ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਵਿਆਹ ਸਮਾਰੋਹ ਦੌਰਾਨ ਸ਼ਿਰਕਤ ਨਹੀਂ ਕੀਤੀ ਗਈ ਸੀ।

ਇਹ ਵੀ ਪੜ੍ਹੋ : BSF ਮੁੱਦੇ 'ਤੇ ਪ੍ਰਦਰਸ਼ਨ ਦੌਰਾਨ ਪੁਲਸ ਨੇ ਸੁਖਬੀਰ ਬਾਦਲ ਨੂੰ ਹਿਰਾਸਤ 'ਚ ਲਿਆ, ਥਾਣੇ 'ਚ ਹੀ ਲਾਇਆ ਧਰਨਾ (ਤਸਵੀਰਾਂ)


author

Manoj

Content Editor

Related News