ਜਾਣੋ ਸਦਨ ''ਚ ਕੈਪਟਨ ਵੱਲੋਂ ਪੇਸ਼ ਕੀਤੇ ਪ੍ਰਸਤਾਵ ''ਤੇ ਕੀ ਬੋਲੇ ਹਰਪਾਲ ਚੀਮਾ

Tuesday, Oct 20, 2020 - 03:45 PM (IST)

ਜਾਣੋ ਸਦਨ ''ਚ ਕੈਪਟਨ ਵੱਲੋਂ ਪੇਸ਼ ਕੀਤੇ ਪ੍ਰਸਤਾਵ ''ਤੇ ਕੀ ਬੋਲੇ ਹਰਪਾਲ ਚੀਮਾ

ਚੰਡੀਗੜ੍ਹ (ਰਮਨਜੀਤ) : ਪੰਜਾਬ ਵਿਧਾਨ ਸਭਾ 'ਚ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਮੁੱਖ ਮੰਤਰੀ ਵੱਲੋਂ ਲਿਆਂਦੇ ਪ੍ਰਸਤਾਵ 'ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਬੋਲ ਰਹੇ ਹਨ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਬਿੱਲਾਂ 'ਚ ਸੋਧ ਕੀਤਾ ਗਿਆ ਹੈ ਕਿ ਜੇਕਰ ਕੋਈ ਐੱਮ.ਐੱਸ.ਪੀ, 'ਤੇ ਖਰੀਦ ਨਹੀਂ ਕਰੇਗਾ ਤਾਂ ਉਸ ਨੂੰ 3 ਸਾਲ ਦੀ ਸਜ਼ਾ ਦਾ ਸਾਹਮਣਾ ਕਰਨਾ ਪਵੇਗਾ ਪਰ ਕੀ ਪੰਜਾਬ ਸਰਕਾਰ ਇਹ ਯਕੀਨੀ ਕਰੇਗੀ ਕਿ ਜੇਕਰ ਕੇਂਦਰੀ ਏਜੰਸੀਆਂ ਅਤੇ ਵਿਅਕਤੀਆਂ ਨੇ ਫਸਲ ਨਾ ਖ਼ਰੀਦੀ ਤਾਂ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਚੁੱਕੇਗੀ।

ਇਸ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੰਨਾ ਵੱਧ ਉਤਪਾਦਨ ਪੰਜਾਬ 'ਚ ਹੁੰਦਾ ਹੈ, ਉਸ ਨੂੰ ਪੰਜਾਬ ਸਰਕਾਰ ਵਲੋਂ ਖਰੀਦਣਾ ਸੰਭਵ ਨਹੀਂ ਹੈ ਅਤੇ ਜੇਕਰ ਇਹ ਖਰੀਦ ਵੀ ਲਈ ਜਾਵੇ ਤਾਂ ਇਸ ਦਾ ਉਹ ਕੀ ਕਰਨਗੇ। ਇਸ ਸਬੰਧੀ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਕਿਹਾ ਕਿ ਪੰਜਾਬ ਦੀ ਵਿਧਾਨ ਸਭਾ 'ਚ ਕਿਸਾਨਾਂ ਦੇ ਮੁੱਦੇ 'ਤੇ ਗੱਲ ਹੋ ਰਹੀ ਹੈ ਅਤੇ ਛੋਟ ਦਾ ਜ਼ਿਕਰ ਨਾ ਕੀਤਾ ਜਾਵੇ ਤਾਂ ਲੱਗੇਗਾ ਕਿ ਗੱਲ ਅਧੂਰੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਪੰਜਾਬ 'ਚ ਜੇਕਰ ਕਿਸਾਨ ਸੁਖੀ ਹੈ ਤਾਂ ਪੰਜਾਬੀ ਸੁਖੀ ਰਹੇਗਾ। ਦੱਸ ਦੇਈਏ ਕਿ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਸ਼ੇਸ਼ ਇਜਲਾਸ ਦੌਰਾਨ ਸਦਨ 'ਚ ਖੇਤੀ ਕਾਨੂੰਨਾਂ ਖ਼ਿਲਾਫ ਮਤਾ ਪੇਸ਼ ਕੀਤਾ ਗਿਆ। ਉਨ੍ਹਾਂ ਨੇ ਮੋਦੀ ਸਰਕਾਰ ਨੂੰ ਲਲਕਾਰਦੇ ਹੋਏ ਕਿਹਾ ਕਿ ਉਹ ਕਿਸਾਨਾਂ ਦੇ ਹੱਕ 'ਚ ਖੜ੍ਹੇ ਹਨ ਅਤੇ ਉਹ ਅੱਜ ਸਦਨ 'ਚ ਅਸਤੀਫ਼ਾ ਆਪਣੀ ਜੇਬ 'ਚ ਪਾ ਕੇ ਹੀ ਆਏ ਹਨ ਅਤੇ ਉਨ੍ਹਾਂ ਨੂੰ ਬਰਖ਼ਾਸਤਗੀ ਦਾ ਕੋਈ ਡਰ ਨਹੀਂ ਹੈ।


author

Shyna

Content Editor

Related News