ਕੈਪਟਨ ਅਮਰਿੰਦਰ ਨੇ ਰੇਲ ਹਾਦਸੇ ''ਚ ਜ਼ਿੰਦਾ ਬਚੇ ਲੋਕਾਂ ਦੇ ਮੁੜ-ਵਸੇਬੇ ਦੇ ਦਿੱਤੇ ਹੁਕਮ

10/22/2018 9:10:01 AM

ਜਲੰਧਰ(ਧਵਨ)— ਅੰਮ੍ਰਿਤਰਸ ਰੇਲ ਹਾਦਸੇ ਦੇ ਪੀੜਤਾਂ ਦਾ ਲੋੜ ਮੁਤਾਬਕ ਮੁੜ-ਵਸੇਬਾ ਕਰਨ ਅਤੇ ਤੇਜ਼ੀ ਨਾਲ ਮਦਦ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਅਤੇ ਪੁਲਸ ਕਮਿਸ਼ਨਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਪੀੜਤਾਂ ਦਾ ਸਮਾਜਿਕ ਤੇ ਆਰਥਿਕ ਪ੍ਰੋਫਾਈਲ ਤਿਆਰ ਕਰਨ ਤਾਂ ਜੋ ਉਨ੍ਹਾਂ ਨੂੰ ਤੇਜ਼ੀ ਨਾਲ ਮਦਦ ਮੁਹੱਈਆ ਕਰਵਾਈ ਜਾ ਸਕੇ।

ਮੁੱਖ ਮੰਤਰੀ ਨੇ ਆਪਣੇ ਚੀਫ ਪ੍ਰਿੰਸੀਪਲ ਸੈਕਟਰੀ ਸੁਰੇਸ਼ ਕੁਮਾਰ ਨੂੰ ਕਿਹਾ ਕਿ ਰੇਲ ਹਾਦਸੇ 'ਚ ਜ਼ਿੰਦਾ ਬਚੇ ਲੋਕਾਂ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਸਰਕਾਰ ਨੇ ਹਰ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ 5-5 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ ਪਰ ਜਿਹੜੇ ਪਰਿਵਾਰ ਬਹੁਤ ਗਰੀਬ ਹਨ, ਦੀ ਸਰਕਾਰ ਵੱਧ ਮਦਦ ਕਰੇਗੀ। ਉਨ੍ਹਾਂ ਸੁਰੇਸ਼ ਕੁਮਾਰ ਨੂੰ ਕਿਹਾ ਕਿ ਜ਼ਿੰਦਾ ਬਚੇ ਵਿਅਕਤੀਆਂ ਦੇ ਮੁੜ-ਵਸੇਬੇ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਆਪਣੇ ਮੋਢਿਆਂ 'ਤੇ ਉਠਾਏਗੀ।


Related News