ਕਿਸਾਨਾਂ ਦੇ ਮਾਮਲੇ ’ਚ ਦੋਹਰੇ ਮਾਪਦੰਡ ਅਪਣਾ ਰਹੇ ਅਮਰਿੰਦਰ : ਚੁੱਘ

Sunday, Jan 31, 2021 - 10:39 PM (IST)

ਕਿਸਾਨਾਂ ਦੇ ਮਾਮਲੇ ’ਚ ਦੋਹਰੇ ਮਾਪਦੰਡ ਅਪਣਾ ਰਹੇ ਅਮਰਿੰਦਰ : ਚੁੱਘ

ਜਲੰਧਰ, (ਜ. ਬ.)- ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਮਾਮਲਿਆਂ ’ਚ ਦੋਹਰੇ ਮਾਪਦੰਡ ਅਪਣਾ ਰਹੇ ਹਨ। ਚੁੱਘ ਨੇ ਇਕ ਬਿਆਨ ’ਚ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੇ ਨਾਂ ’ਤੇ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਵਰਗੇ ਗ਼ੈਰ-ਸਮਾਜਿਕ ਤੱਤਾਂ ਦਾ ਸਮਰਥਨ ਕਰ ਰਹੇ ਹਨ। ਇਹ ਅਮਰਿੰਦਰ ਸਿੰਘ ਦੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਅਤੇ ਆਪਣੇ ਰਾਜਨੀਤਕ ਆਕਾਵਾਂ ਨੂੰ ਖੁਸ਼ ਕਰਨ ਦੀ ਸਸਤੀ ਕੋਸ਼ਿਸ਼ ਹੈ।
ਫੌਜ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਦਿੱਤੇ ਗਏ ਬਿਆਨ ’ਤੇ ਪ੍ਰਤੀਕਿਰਿਆ ਕਰਦੇ ਹੋਏ ਚੁੱਘ ਨੇ ਕਿਹਾ ਕਿ ਆਪ੍ਰੇਸ਼ਨ ਬਲਿਊ ਸਟਾਰ ਦੌਰਾਨ ਫੌਜ ਦੀ ਵਰਤੋਂ ਕੀਤੇ ਜਾਣ ’ਚ ਕਾਂਗਰਸ ਦੀ ਭੂਮਿਕਾ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਉਸੇ ਪਾਰਟੀ ਤੋ ਹਨ, ਜੋ ਭਾਰਤੀ ਫੌਜ ਦੀਆਂ ਵੱਡੀਆਂ ਪ੍ਰਾਪਤੀਆਂ ’ਤੇ ਸਵਾਲ ਖੜੇ ਕਰਦੀ ਹੈ। ਚੁੱਘ ਨੇ ਕਿਹਾ ਕਿ ਉਨ੍ਹਾਂ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਫੌਜ ਦੀਆਂ ਕਾਰਵਾਈਆਂ ਦੀ ਨਿੰਦਾ ਕੀਤੀ ਪਰ ਅਮਰਿੰਦਰ ਸਿੰਘ ਨੇ ਇਸ ਬਾਰੇ ਕੁਝ ਨਹੀਂ ਕਿਹਾ।

ਚੁੱਘ ਨੇ ਅਮਰਿੰਦਰ ਸਿੰਘ ਨੂੰ ਆਪਣੇ ਰਾਜਨੀਤਕ ਲਾਭ ਲਈ ਫੌਜ ਨੂੰ ਘਸੀਟਣ ਦੀਆਂ ਕੋਸ਼ਿਸ਼ਾਂ ਨੂੰ ਬੰਦ ਕਰਨ ਅਤੇ ਗੁਟਕਾ ਸਾਹਿਬ ਹੱਥ ’ਚ ਲੈ ਕੇ ਪੰਜਾਬੀਆਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਕਿਹਾ।
 


author

Bharat Thapa

Content Editor

Related News