ਸੋਨੀਆ ਗਾਂਧੀ ਦੀ ਮਾਂ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

Thursday, Sep 01, 2022 - 01:10 AM (IST)

ਸੋਨੀਆ ਗਾਂਧੀ ਦੀ ਮਾਂ ਦੇ ਦੇਹਾਂਤ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਇਆ ਦੁੱਖ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਮਾਂ ਪਾਓਲੋ ਮਾਈਨੋ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਕੈਪਟਨ ਨੇ ਟਵੀਟ ਕਰਦਿਆਂ ਲਿਖਿਆ, ''ਸ਼੍ਰੀਮਤੀ ਸੋਨੀਆ ਗਾਂਧੀ ਜੀ ਨਾਲ ਉਨ੍ਹਾਂ ਦੀ ਮਾਤਾ ਸ਼੍ਰੀਮਤੀ ਪਾਓਲੋ ਮਾਈਨੋ ਦੇ ਦੇਹਾਂਤ 'ਤੇ ਆਪਣੀ ਦਿਲੀ ਹਮਦਰਦੀ ਸਾਂਝੀ ਕਰਦਾ ਹਾਂ। ਵਾਹਿਗੁਰੂ ਜੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।"

ਇਹ ਵੀ ਪੜ੍ਹੋ : CM ਮਾਨ ਨੇ ਵੱਖ-ਵੱਖ ਵਿਭਾਗਾਂ 'ਚ ਚੇਅਰਮੈਨਾਂ ਦੀਆਂ ਕੀਤੀਆਂ ਨਿਯੁਕਤੀਆਂ, ਪੜ੍ਹੋ ਲਿਸਟ

PunjabKesari

ਦੱਸ ਦੇਈਏ ਕਿ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਵਾਡਰਾ ਆਪਣੀ ਨਾਨੀ ਨੂੰ ਮਿਲਣ ਲਈ ਪਿਛਲੇ ਕੁਝ ਸਾਲਾਂ ਵਿੱਚ ਕਈ ਵਾਰ ਇਟਲੀ ਗਏ ਸਨ। 2020 ਵਿੱਚ ਜਦੋਂ ਰਾਹੁਲ ਗਾਂਧੀ ਨੂੰ ਆਪਣੇ ਲਗਾਤਾਰ ਵਿਦੇਸ਼ ਦੌਰਿਆਂ ਨੂੰ ਲੈ ਕੇ ਕੁਝ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ ਸੀ ਤਾਂ ਇਸ ਸਬੰਧੀ ਪਾਰਟੀ ਨੇ ਕਿਹਾ ਸੀ ਕਿ ਉਹ ਆਪਣੇ ਬੀਮਾਰ ਰਿਸ਼ਤੇਦਾਰ ਨੂੰ ਮਿਲਣ ਲਈ ਇਟਲੀ ਦੇ ਨਿੱਜੀ ਦੌਰੇ 'ਤੇ ਹਨ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ 'ਚ 54 IPS ਤੇ PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਲਿਸਟ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News