ਅਮਿਤ ਸ਼ਾਹ ਦੇ ਆਦਮੀ ਹਨ ਕੈਪਟਨ ਅਮਰਿੰਦਰ: ਸ਼ੁਸ਼ੀਲ ਗੁਪਤਾ
Wednesday, Sep 15, 2021 - 03:10 AM (IST)
ਜਲੰਧਰ,ਨਵੀਂ ਦਿੱਲੀ(ਕਮਲ ਕਾਂਸਲ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਇਕ ਬਿਆਨ 'ਤੇ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸ਼ੁਸ਼ੀਲ ਗੁਪਤਾ ਉਨ੍ਹਾਂ ਨੂੰ ਘੇਰਦੇ ਹੋਏ ਨਜ਼ਰ ਆਏ ਹਨ। ਕੈਪਟਨ ਅਮਰਿੰਦਰ ਵੱਲੋਂ ਬੀਤੇ ਦਿਨੀਂ ਕਿਸਾਨਾਂ ਨੂੰ ਪੰਜਾਬ ਤੋਂ ਧਰਨਾ ਚੁੱਕ ਕੇ ਦਿੱਲੀ ਧਰਨਾ ਦੇਣ ਦੀ ਸਲਾਹ ਦਿੱਤੀ ਗਈ ਸੀ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੁਸ਼ੀਲ ਗੁਪਤਾ ਦਾ ਕੈਪਟਨ ਅਮਰਿੰਦਰ ਨੂੰ ਲੈ ਕੇ ਇੱਕ ਵੱਡਾ ਬਿਆਨ ਸਾਹਮਣੇ ਆਇਆ ਹੈ। ਮੀਡੀਆ ਨਾਲ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸ਼ੁਸ਼ੀਲ ਗੁਪਤਾ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (ਭਾਜਪਾ) ਦਾ ਆਦਮੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਭਾਜਪਾ ਦੀ ਜ਼ੁਬਾਨ ਬੋਲ ਰਹੇ ਹਨ ਅਤੇ ਪੰਜਾਬ ਵਿੱਚ ਕਿਸਾਨਾਂ 'ਤੇ ਹੋਏ ਲਾਠੀਚਾਰਜ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਅਸਲੀ ਚਿਹਰਾ ਬੇਨਕਾਬ ਹੋ ਗਿਆ ਹੈ।
ਇਹ ਵੀ ਪੜ੍ਹੋ- ਇਹ ਹੈ BSF ਦਾ ਬਹਾਦਰ ਕੁੱਤਾ ਜੋ ਮੌਤ ਨੂੰ ਮਾਤ ਦੇ ਕੇ ਦੇਸ਼ ਦੀ ਰਾਖੀ ਲਈ ਮੁੜ ਹੋਇਆ ਸਿਹਤਮੰਦ (ਵੀਡੀਓ)
ਸ਼ੁਸ਼ੀਲ ਨੇ ਕਿਹਾ ਕਿ ਜਦੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਦਿੱਲੀ ਆਏ ਸਨ ਤਾਂ ਉਹ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ ਪਰ ਕਿਸਾਨਾਂ ਨੂੰ ਮਿਲ ਕੇ ਨਹੀਂ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਇਸ ਅੰਦੋਲਨ ਦੀ ਅਗਵਾਈ ਕੀਤੀ ਹੈ ਅਤੇ ਅੱਜ ਮੁੱਖ ਮੰਤਰੀ ਕਹਿ ਰਹੇ ਹਨ ਕਿ ਪੰਜਾਬ 'ਚ ਇਸ ਦੀ ਕੋਈ ਜ਼ਰੂਰਤ ਨਹੀਂ।