ਪਿਛਲੇ 10 ਸਾਲਾਂ ਦੌਰਾਨ ਅਕਾਲੀਆਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟਿਆ ਤੇ ਕੁੱਟਿਆ - ਨੈਣੇਵਾਲੀਆਂ

09/24/2017 5:52:50 PM

ਭਦੌੜ ( ਰਾਕੇਸ਼) - ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੰਜਾਬ ਦੇ ਕਿਸਾਨਾ ਅਤੇ ਮਜ਼ਦੂਰਾਂ ਦੇ ਮਸਲੇ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਯਤਨਸ਼ੀਲ ਹਨ ਪਰ ਸਾਡੇ ਪੰਜਾਬ ਨੂੰ ਮੁੜ ਤੋਂ ਪੈਰਾਂ ਭਾਰ ਕਰਨ ਲਈ ਸਾਨੂੰ ਕਾਂਗਰਸ ਸਰਕਾਰ ਨੂੰ ਸਮਾਂ ਦੇਣਾ ਚਾਹੀਦਾ ਹੈ ਕਿਉਂਕਿ ਪਿਛਲੇ 10 ਸਾਲਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਕੁੱਟਿਆ ਹੈ। ਇੰਨ੍ਹਾ ਸ਼ਬਦਾ ਦਾ ਪ੍ਰਗਟਾਵਾ ਕਿਸਾਨ ਖੇਤ ਮਜ਼ਦੂਰ ਸੈੱਲ ਦੇ ਜ਼ਿਲਾ ਚੇਅਰਮੈਨ ਸਰਪੰਚ ਗੁਰਸੇਵਕ ਸਿੰਘ ਨੈਣੇਵਾਲੀਆਂ ਨੇ ਕੀਤਾ। ਉਨ੍ਹਾ ਕਿਹਾ ਕਿ ਵਿਰੋਧੀ ਧਿਰਾਂ ਧਰਨੇ ਲਗਾ ਕੇ ਇਹ ਸਾਬਤ ਕਰਨਾ ਚਾਹੁੰਦੀਆਂ ਹਨ ਕਿ ਇਹ ਕੰਮ ਅਸੀ ਪੰਜਾਬ ਸਰਕਾਰ ਤੋ ਧੱਕੇ ਨਾਲ ਕਰਵਾਏ ਹਨ ਜਦਕਿ ਪੰਜਾਬ ਸਰਕਾਰ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤ ਲਈ ਪਹਿਲੇ ਦਿਨ ਤੋ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਸੀ।


Related News