ਕੈਪਟਨ ਦੇ ਨਾ ਆਉਣ ''ਤੇ ਗੁਰੂਹਰਸਹਾਏ ਹੜ੍ਹ ਪੀੜਤ ਕਿਸਾਨ ਹੋਏ ਨਿਰਾਸ਼
Monday, Sep 30, 2019 - 11:57 AM (IST)

ਗੁਰੂਹਰਸਹਾਏ (ਵਿਪਨ ਅਨੇਜਾ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੁਰੂਹਰਸਹਾਏ ਫੇਰੀ ਨੂੰ ਲੈ ਕੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ੇ ਦੀ ਆਸ ਸੀ ਪਰ ਹੁਣ ਉਨ੍ਹਾਂ ਦੇ ਨਾ ਪੁੱਜਣ 'ਤੇ ਕਿਸਾਨਾਂ ਅੰਦਰ ਨਿਰਾਸ਼ਾ ਦੇਖਣ ਨੂੰ ਮਿਲ ਰਹੀ ਹੈ। ਜਾਣਕਾਰੀ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਰਾਣਾ ਸੋਢੀ ਦੀ ਮੋਹਨ ਕੇ ਵਿਖੇ ਕੋਠੀ ਰਾਜਗੜ੍ਹ ਵਿਖੇ 10 ਵਜੇ ਆਉਣਾ ਸੀ, ਜਿਸ ਦੌਰਾਨ ਉਨ੍ਹਾਂ ਨੇ ਹੜ੍ਹ ਪੀੜਤ ਕਿਸਾਨ ਪਰਿਵਾਰਾਂ ਨਾਲ ਮੁਲਾਕਾਤ ਕਰਨੀ ਸੀ। ਇਸ ਤੋਂ ਬਾਅਦ ਕੈਪਟਨ ਨੇ ਜਲਾਲਾਬਾਦ ਹਲਕੇ ਦੇ ਕਾਂਗਰਸੀ ਉਮੀਦਵਾਰ ਰਮਿੰਦਰ ਆਵਲਾ ਦੇ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣ ਜਾਣਾ ਸੀ। ਉਨ੍ਹਾਂ ਦੀ ਆਮਦ ਨੂੰ ਲੈ ਕੇ ਪੁਲਸ ਪ੍ਰਸਾਸ਼ਨ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ। ਮੁੱਖ ਮੰਤਰੀ ਦੇ ਨਾ ਆਉਣ ਦਾ ਪਤਾ ਲੱਗਣ 'ਤੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ, ਉਮੀਦਵਾਰ ਰਮਿੰਦਰ ਸਿੰਘ ਆਵਲਾ ਤੇ ਹੋਰ ਆਗੂਆਂ ਨਾਲ ਜਲਾਲਾਬਾਦ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਾਉਣ ਲਈ ਰਵਾਨਾ ਹੋ ਗਏ ।