ਕੈਪਟਨ ਅੱਤਵਾਦੀ ਵਿਚਾਰਧਾਰਾ ਨੂੰ ਦੇ ਰਹੇ ਹਨ ਹੱਲਾਸ਼ੇਰੀ : ਅਨਿਲ ਵਿਜ

06/08/2017 3:49:44 AM

ਜਲੰਧਰ (ਪਾਹਵਾ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿੱਜ ਨੇ ਕਿਹਾ ਹੈ ਕਿ ਪੰਜਾਬ 'ਚ ਕਾਂਗਰਸ ਦੀ ਸਰਕਾਰ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਆਪਣੀ ਬਿਆਨਬਾਜ਼ੀ ਨਾਲ ਨਾ ਸਿਰਫ ਸੁਪਰੀਮ ਕੋਰਟ ਦੀ ਮਾਣਹਾਨੀ ਕਰ ਰਹੇ ਹਨ ਸਗੋਂ ਅੱਤਵਾਦੀ ਵਿਚਾਰਧਾਰਾ ਨੂੰ ਵੀ ਹੱਲਾਸ਼ੇਰੀ ਦੇ ਰਹੇ ਹਨ। ਉਨ੍ਹਾਂ ਇਕ ਬਿਆਨ 'ਚ ਕਿਹਾ ਕਿ ਹਰਿਆਣਾ 'ਚ ਅਮਨ ਕਾਨੂੰਨ ਦੀ ਹਾਲਤ ਬਿਲਕੁਲ ਠੀਕ ਹੈ ਅਤੇ ਪੂਰੀ ਤਰ੍ਹਾਂ ਕੰਟਰੋਲ 'ਚ ਹੈ। ਕਿਸੇ ਨੂੰ ਵੀ ਇਸ ਸੰਬੰਧੀ ਚਿੰਤਤ ਹੋਣ ਦੀ ਲੋੜ ਨਹੀਂ ਹੈ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਉਸ ਬਿਆਨ ਦੀ ਨਿਖੇਧੀ ਕੀਤੀ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਐੱਸ. ਵਾਈ. ਐੱਲ. ਦੇ ਮੁੱਦੇ 'ਤੇ ਅੱਤਵਾਦ ਆਉਣ ਦਾ ਡਰ ਹੈ। ਵਿਜ ਨੇ ਕਿਹਾ ਕਿ ਹਰਿਆਣਾ ਐੱਸ. ਵਾਈ. ਐੱਲ. 'ਚੋਂ ਆਪਣੇ ਹਿੱਸੇ ਦਾ ਪਾਣੀ ਲੈ ਕੇ ਹੀ ਇਸ ਮੁੱਦੇ ਨੂੰ ਖਤਮ ਕਰੇਗਾ। ਹਰਿਆਣਾ ਦੇ ਲੋਕਾਂ ਲਈ ਕੈਪਟਨ ਅਮਰਿੰਦਰ ਸਿੰਘ ਕੋਈ ਮੁੱਦਾ ਨਹੀਂ ਸਗੋਂ ਐੱਸ. ਵਾਈ. ਐੱਲ. ਦਾ ਪਾਣੀ ਲਿਆਉਣਾ ਹੀ ਪ੍ਰਮੁੱਖ ਮੁੱਦਾ ਹੈ।


Related News