ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੋਨਸ ਦੇਵੇ ਕੇਂਦਰ ਸਰਕਾਰ : ਕੈਪਟਨ

Tuesday, Sep 19, 2017 - 06:17 AM (IST)

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਬੋਨਸ ਦੇਵੇ ਕੇਂਦਰ ਸਰਕਾਰ : ਕੈਪਟਨ

ਚੰਡੀਗੜ੍ਹ(ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਨੇ ਝੋਨੇ ਦੀ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਲਾਭ ਦੇਣ ਲਈ ਝੋਨੇ ਦੀ ਖਰੀਦ 'ਤੇ ਕੇਂਦਰ ਸਰਕਾਰ ਵੱਲੋਂ ਬੋਨਸ ਦਿੱਤੇ ਜਾਣ ਦੀ ਮੰਗ ਨੂੰ ਮੁੜ ਦੁਹਰਾਇਆ ਹੈ। ਝੋਨੇ ਦੀ ਪਰਾਲੀ ਸਾੜਨ ਦੀ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀਆਂ ਆਪਣੀਆਂ ਕੋਸ਼ਿਸ਼ਾਂ ਦੇ ਤਹਿਤ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਅਜਿਹਾ ਨਾ ਕਰਨ ਵਾਲੇ ਕਿਸਾਨਾਂ ਨੂੰ ਬੋਨਸ ਦਾ ਲਾਭ ਦਿੱਤੇ ਜਾਣ ਦੀ ਮੰਗ ਕੀਤੀ ਹੈ ਕਿਉਂਕਿ ਝੋਨੇ ਦੀ ਪਰਾਲੀ ਸਾੜਨ ਦੀ ਹਾਨੀਕਾਰਕ ਪ੍ਰਕਿਰਿਆ ਕਾਰਨ ਨਾ ਸਿਰਫ ਪੰਜਾਬ ਵਿਚ ਸਗੋਂ ਪੂਰੇ ਉੱਤਰ ਭਾਰਤ ਵਿਚ ਵੱਡੀ ਪੱਧਰ 'ਤੇ ਪ੍ਰਦੂਸ਼ਣ ਫੈਲਦਾ ਹੈ। ਮੁੱਖ ਮੰਤਰੀ ਵੱਲੋਂ ਜੁਲਾਈ ਵਿਚ ਲਿਖੇ ਗਏ ਪੱਤਰ ਤੋਂ ਬਾਅਦ ਉਨ੍ਹਾਂ ਨੇ ਫਿਰ ਪ੍ਰਧਾਨ ਮੰਤਰੀ ਨੂੰ ਇਕ ਪੱਤਰ ਰਾਹੀਂ ਘੱਟੋ-ਘੱਟ ਸਮਰਥਨ ਮੁੱਲ 'ਤੇ 100 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦੇਣ ਦੀ ਬੇਨਤੀ ਕੀਤੀ ਹੈ ਤਾਂ ਜੋ ਇਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਠੀਕ ਢੰਗ ਨਾਲ ਨਿਪਟਾਰਾ ਕਰਨ ਲਈ ਆਉਂਦੇ ਵਾਧੂ ਵਿੱਤੀ ਖਰਚੇ ਲਈ ਮੁਆਵਜ਼ਾ ਦਿੱਤਾ ਜਾ ਸਕੇ।


Related News