ਬਿਜਲੀ ਦਰਾਂ ''ਚ ਵਾਧਾ ਜ਼ਰੂਰੀ ਸੀ : ਕੈਪਟਨ
Tuesday, Oct 24, 2017 - 05:51 AM (IST)
ਚੰਡੀਗੜ੍ਹ(ਭੁੱਲਰ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਟੇਟ ਇਲੈਕਟ੍ਰੀਸਿਟੀ ਰੈਗੂਲੇਟਰੀ ਕਮਿਸ਼ਨ ਵਲੋਂ ਬਿਜਲੀ ਦੀਆਂ ਦਰਾਂ 'ਚ ਕੀਤੇ ਗਏ 9.33 ਫੀਸਦੀ ਵਾਧੇ 'ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਵਾਧਾ ਇਸ ਸਮੇਂ ਜ਼ਰੂਰੀ ਸੀ। ਉਨ੍ਹਾਂ ਵਾਧੇ ਨੂੰ ਸਹੀ ਦੱਸਦਿਆਂ ਕਿਹਾ ਕਿ ਬਿਜਲੀ ਦੀ ਪੈਦਾਵਾਰ ਅਤੇ ਲਾਗਤ 'ਚ ਹੋਏ ਵਾਧੇ ਦੇ ਮੱਦੇਨਜ਼ਰ ਮੌਜੂਦਾ ਸਥਿਤੀਆਂ 'ਚ ਵਾਧਾ ਜ਼ਰੂਰੀ ਸੀ। ਉਨ੍ਹਾਂ ਇਸ ਵਾਧੇ ਨੂੰ ਮਾਮੂਲੀ ਦੱਸਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ 'ਚ ਬਿਜਲੀ ਖਪਤ ਦੀਆਂ ਘਰੇਲੂ ਦਰਾਂ ਇਕੋ ਹੀ ਚੱਲੀਆਂ ਆ ਰਹੀਆਂ ਸਨ। ਕੈਪਟਨ ਨੇ ਇਹ ਵੀ ਕਿਹਾ ਕਿ ਪੰਜਾਬ 'ਚ ਵਾਧੇ ਦੇ ਬਾਵਜੂਦ ਬਿਜਲੀ ਦੀਆਂ ਦਰਾਂ ਹਾਲੇ ਵੀ ਹਿਮਾਚਲ ਪ੍ਰਦੇਸ਼ ਨੂੰ ਛੱਡ ਕੇ ਹੋਰਨਾਂ ਸਾਰੇ ਗੁਆਂਢੀ ਸੂਬਿਆਂ ਤੋਂ ਘੱਟ ਹਨ।
