ਕੈਪਟਨ ਨਾਲ ਕੈਨੇਡਾ ਅਕਾਲੀ ਦਲ ਪ੍ਰਧਾਨ ਦੀ ਮੁਲਾਕਾਤ!

Saturday, Feb 03, 2018 - 05:48 AM (IST)

ਕੈਪਟਨ ਨਾਲ ਕੈਨੇਡਾ ਅਕਾਲੀ ਦਲ ਪ੍ਰਧਾਨ ਦੀ ਮੁਲਾਕਾਤ!

ਲੁਧਿਆਣਾ(ਮੁੱਲਾਂਪੁਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਕੈਨੇਡਾ ਦੇ ਪ੍ਰਧਾਨ ਸ. ਬੇਅੰਤ ਸਿੰਘ ਧਾਲੀਵਾਲ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਵਫਦ ਦੇ ਰੂਪ 'ਚ ਮਿਲੇ, ਜਿਥੇ ਉਨ੍ਹਾਂ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ 'ਚ ਆ ਰਹੀਆਂ ਸਮੱਸਿਆਵਾਂ ਅਤੇ ਪ੍ਰੇਸ਼ਾਨੀਆਂ ਤੋਂ ਇਲਾਵਾ ਲੋੜਾਂ ਬਾਰੇ ਵਿਸ਼ੇਸ਼ ਰੂਪ 'ਚ ਜਾਣਕਾਰੀ ਦਿੱਤੀ, ਉਥੇ ਉਨ੍ਹਾਂ ਪ੍ਰਵਾਸੀ ਪੰਜਾਬੀਆਂ ਦੀ ਸੁਰੱਖਿਆ ਲਈ ਮੰਗ ਕੀਤੀ। ਸ. ਧਾਲੀਵਾਲ ਨੇ ਅੱਜ ਇਥੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਈ ਮੀਟਿੰਗ 'ਚ ਕੈਪਟਨ  ਨੇ ਸਾਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਰਾਜ 'ਚ ਕਿਸੇ ਪ੍ਰਵਾਸੀ ਨਾਲ ਧੱਕਾ ਜਾਂ ਬੇਇਨਸਾਫੀ ਨਹੀਂ ਹੋਵੇਗੀ। ਮੁੱਖ ਮੰਤਰੀ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਉਨ੍ਹਾਂ ਲਈ ਵਿਸ਼ੇਸ਼ ਤੌਰ 'ਤੇ ਤਾਲ-ਮੇਲ ਰੱਖਣ ਲਈ ਬਣਾਏ ਸੈੱਲ ਦੀ ਜਾਣਕਾਰੀ ਦਿੱਤੀ। ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਇਸ ਦੌਰਾਨ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨਾਲ ਵੀ ਮੁਲਾਕਾਤ ਕੀਤੀ ਅਤੇ ਉਹ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਮਿਲ ਕੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦੇ ਚੁੱਕੇ ਹਨ।    


Related News