ਲੰਗਰ ''ਤੇ ਲੱਗਦੇ ਜੀ. ਐੱਸ. ਟੀ. ਨੂੰ ਹਟਾਉਣਾ ਕੈਪਟਨ ਸਰਕਾਰ ਦਾ ਇਤਿਹਾਸਕ ਫੈਸਲਾ : ਜਟਾਣਾ
Saturday, Mar 24, 2018 - 02:44 AM (IST)

ਰਾਮਾਂ ਮੰਡੀ(ਪਰਮਜੀਤ)-ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਵਿਧਾਨ ਸਭਾ ਵਿਚ ਸ੍ਰੀ ਦਰਬਾਰ ਸਾਹਿਬ ਦੇ ਲੰਗਰ 'ਤੇ ਲੱਗਦੇ ਜੀ. ਐੱਸ. ਟੀ. ਉਪਰ ਪੰਜਾਬ ਦੇ ਹਿੱਸੇ ਆਉਂਦੀ ਅੱਧੀ ਰਕਮ ਦੀ ਕਟੌਤੀ ਕਰਨ ਦਾ ਜੋ ਫੈਸਲਾ ਕੀਤਾ ਹੈ, ਉਹ ਇਕ ਇਤਿਹਾਸਕ ਫੈਸਲਾ ਹੈ, ਜਿਸ ਨਾਲ ਸਮੁੱਚੇ ਪੰਜਾਬ ਦੇ ਲੋਕਾਂ 'ਚ ਖ਼ੁਸ਼ੀ ਪਾਈ ਜਾ ਰਹੀ ਹੈ ਅਤੇ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਦੇ ਇਸ ਲਏ ਗਏ ਫੈਸਲੇ 'ਤੇ ਪੰਜਾਬ ਦੇ ਲੋਕ ਮਾਣ ਮਹਿਸੂਸ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਕਾਂਗਰਸ ਦੇ ਮੈਂਬਰ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਖੁਸ਼ਬਾਜ਼ ਸਿੰਘ ਜਟਾਣਾ ਨੇ ਮੁੱਖ ਮੰਤਰੀ ਪੰਜਾਬ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨਾਲ ਹਲਕਾ ਤਲਵੰਡੀ ਸਾਬੋ ਦੇ ਵਿਕਾਸ ਕੰਮਾਂ ਸਬੰਧੀ ਵਿਚਾਰ ਚਰਚਾ ਕਰਨ ਉਪਰੰਤ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ।