''ਫਾਦਰਸ ਡੇਅ'' ਮੌਕੇ ਪਿਤਾ ਨੂੰ ਯਾਦ ਕਰਕੇ ਭਾਵੁਕ ਹੋਏ ਕੈਪਟਨ, ਕੀਤੀ ਤਸਵੀਰ ਸਾਂਝੀ
Sunday, Jun 17, 2018 - 06:54 PM (IST)
ਜਲੰਧਰ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਫਾਦਰਸ ਡੇਅ' ਦੇ ਮੌਕੇ 'ਤੇ ਆਪਣੇ ਪਿਤਾ ਯਾਦਵਿੰਦਰ ਸਿੰਘ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਗਏ। ਉਨ੍ਹਾਂ ਨੇ ਆਪਣੇ ਪਿਤਾ ਦੀ ਤਸਵੀਰ ਟਵਿੱਟਰ 'ਤੇ ਸਾਂਝੀ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਦੇ ਲਈ ਬਹੁਤ ਸਨਮਾਨ ਦੀ ਗੱਲ ਹੈ ਕਿ ਉਨ੍ਹਾਂ ਦੇ ਪਿਤਾ ਨੇ ਦੂਜੇ ਸਿੱਖਾਂ ਵਾਂਗ ਹੀ ਰੈਜ਼ੀਮੈਂਟ 'ਚ ਸ਼ਾਮਲ ਹੋ ਕੇ ਦੇਸ਼ ਦੀ ਸੇਵਾ ਕੀਤੀ।

ਉਨ੍ਹਾਂ ਦੇ ਪਿਤਾ ਨੇ ਹਮੇਸ਼ਾ ਉਨ੍ਹਾਂ ਨੂੰ ਦੇਸ਼ ਦੇ ਲਈ ਬਿਨਾਂ ਕਿਸੇ ਮਤਲਬ ਦੇ ਸੇਵਾ ਕਰਨ ਲਈ ਪ੍ਰੇਰਿਤ ਕੀਤਾ ਹੈ। ਅੱਗੇ ਲਿਖਦੇ ਹੋਏ ਉਨ੍ਹਾਂ ਨੇ ਕਿਹਾ ਕਿ ਇਸ 'ਫਾਦਰਸ ਡੇਅ 'ਤੇ ਉਹ ਈਸ਼ਵਰ ਨੂੰ ਪ੍ਰਾਥਨਾ ਕਰਦੇ ਹਨ ਕਿ ਉਹ ਪੰਜਾਬ ਦੀ ਜਨਤਾ ਦੀਆਂ ਉਮੀਦਾਂ ਅਤੇ ਇੱਛਾਵਾਂ 'ਤੇ ਖਰਾ ਉਤਰਣਗੇ।
