ਕਾਰਗਿਲ ਦੇ ਸ਼ਹੀਦਾਂ ਨੂੰ ਨਹੀਂ ਭੁੱਲ ਸਕਦਾ ਰਾਸ਼ਟਰ : ਕੈਪਟਨ

Friday, Jul 27, 2018 - 05:51 AM (IST)

ਕਾਰਗਿਲ ਦੇ ਸ਼ਹੀਦਾਂ ਨੂੰ ਨਹੀਂ ਭੁੱਲ ਸਕਦਾ ਰਾਸ਼ਟਰ : ਕੈਪਟਨ

ਜਲੰਧਰ(ਧਵਨ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਰਾਸ਼ਟਰ ਕਦੇ ਵੀ ਭੁੱਲ ਨਹੀਂ ਸਕਦਾ। ਕਾਰਗਿਲ 'ਚ ਸ਼ਹੀਦੀਆਂ ਦੇਣ ਵਾਲੇ ਭਾਰਤੀ ਜਵਾਨਾਂ ਅੱਗੇ ਦੇਸ਼ ਹਮੇਸ਼ਾ ਆਪਣਾ ਸਿਰ ਝੁਕਾਉਂਦਾ ਰਹੇਗਾ। ਵੀਰਵਾਰ ਕਾਰਗਿਲ ਦਿਵਸ ਦੇ ਮੌਕੇ 'ਤੇ ਸ਼ਹੀਦ ਹੋਏ ਭਾਰਤੀ ਜਵਾਨਾਂ ਨੂੰ ਆਪਣੀ ਸ਼ਰਧਾਂਜਲੀ ਭੇਟ ਕਰਦਿਆਂ ਕੈਪਟਨ ਨੇ ਕਿਹਾ ਕਿ ਭਾਰਤੀ ਫੌਜ ਦੇ ਬਹਾਦਰ ਜਵਾਨਾਂ ਨੇ ਆਪਣੀ ਹਿੰਮਤ ਨਾਲ ਕਾਰਗਿਲ ਦੀ ਜੰਗ 'ਚ ਜਿੱਤ ਹਾਸਲ ਕੀਤੀ ਸੀ। ਦੇਸ਼ ਦੇ ਇਤਿਹਾਸ 'ਚ ਸ਼ਹੀਦ ਹੋਏ ਇਹ ਭਾਰਤੀ ਜਵਾਨ ਅਮਰ ਹੋ ਗਏ। ਮੁੱਖ ਮੰਤਰੀ ਨੇ ਕਿਹਾ ਕਿ ਉਹ ਕਾਰਗਿਲ 'ਚ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਣ ਵਾਲੇ ਜਵਾਨਾਂ ਨੂੰ ਵਿਜੇ ਦਿਵਸ ਦੇ ਮੌਕੇ 'ਤੇ ਸਲਿਊਟ ਕਰਦੇ ਹਨ। ਭਾਰਤ ਦੇ ਇਤਿਹਾਸ 'ਚ ਕਾਰਗਿਲ ਦੀ ਜੰਗ ਦੌਰਾਨ ਭਾਰਤੀ ਫੌਜ ਦੀ ਜਿੱਤ ਨੂੰ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ। ਭਾਰਤੀ ਜਵਾਨਾਂ ਦੀ ਬਹਾਦੁਰੀ ਦਾ ਮੁਕਾਬਲਾ ਦੁਨੀਆ ਦੀ ਕੋਈ ਫੌਜ ਨਹੀਂ ਕਰ ਸਕਦੀ। ਭਾਰਤੀ ਫੌਜ ਦੁਨੀਆ ਦੀ ਸਭ ਤੋਂ ਵਧੀਆ ਫੌਜ ਹੈ। 


Related News