‘ਆਪ ਵਰਕਰਾਂ ਨੇ ‘ਡੰਮੀ ਸਮਾਰਟ ਫੋਨ’ ਵੰਡ ਕੇ ਕੈਪਟਨ ਨੂੰ ਕੀਤਾ ਠਿੱਠ

Thursday, Nov 08, 2018 - 06:38 PM (IST)

‘ਆਪ ਵਰਕਰਾਂ ਨੇ ‘ਡੰਮੀ ਸਮਾਰਟ ਫੋਨ’  ਵੰਡ ਕੇ ਕੈਪਟਨ ਨੂੰ ਕੀਤਾ ਠਿੱਠ

ਮੋਗਾ (ਵਿਪਨ) - ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਵਾਅਦਾ ਕੀਤਾ ਗਿਆ ਸੀ, ਜੋ ਉਨ੍ਹਾਂ ਨੇ ਦੀਵਾਲੀ ਦੇ ਮੌਕੇ ਵੀ ਪੂਰਾ ਨਹੀਂ ਕੀਤਾ। ਮੁੱਖ ਮੰਤਰੀ ਨੂੰ ਉਨ੍ਹਾਂ ਦਾ ਵਾਅਦਾ ਯਾਦ ਕਰਵਾਉਣ ਲਈ ਮੋਗਾ 'ਚ ਬੀਤੇ ਦਿਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਹਲਕਾ ਇੰਚਾਰਜ ਨਵਦੀਪ ਸਿੰਘ ਦੀ ਅਗਵਾਈ 'ਚ ਨੌਜਵਾਨਾਂ ਨੂੰ ਡੰਮੀ ਦੇ ਸਮਾਰਟ ਫੋਨ ਵੰਡੇ। ਇਸ ਮੌਕੇ ਆਪ ਆਗੂਆਂ ਤੇ ਵਰਕਰਾਂ ਨੇ ਕਾਂਗਰਸ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਆਪਣੇ ਗੁੱਸੇ ਦਾ ਪ੍ਰਗਟਾਵਾ ਕੀਤਾ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਕੈਪਟਨ ਅਮਰਿੰਦਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਸਮੇਂ-ਸਮੇਂ 'ਤੇ ਯਾਦ ਦਿਵਾਉਂਦੀ ਰਹੇਗੀ। ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਕੀਤੇ ਵਾਅਦੇ ਪੂਰੇ ਨਾ ਹੋਣ ਕਾਰਨ ਅਧਿਆਪਕ, ਕਿਸਾਨ, ਬਜ਼ੁਰਗ ਅਤੇ ਨੌਜਵਾਨਾਂ ਨੂੰ ਆਪਣੇ ਘਰਾਂ 'ਚ ਕਾਲੀ ਦੀਵਾਲੀ ਮਨਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ।


author

rajwinder kaur

Content Editor

Related News