ਕੈਪਟਨ ਅਮਰਿੰਦਰ ਸਿੰਘ ਬਣਾ ਸਕਦੇ ਹਨ ਨਵੀਂ ਪਾਰਟੀ, ਇਹ ਹੋ ਸਕਦੈ ਨਾਂ
Friday, Oct 01, 2021 - 09:05 PM (IST)
ਚੰਡੀਗੜ੍ਹ-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਨਾ ਤਾਂ ਕਾਂਗਰਸ ’ਚ ਰਹਿਣਗੇ ਤੇ ਨਾ ਹੀ ਭਾਜਪਾ ’ਚ ਜਾਣਗੇ। ਇਸ ਲਈ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜਲਦ ਹੀ ਨਵੀਂ ਪਾਰਟੀ ਦਾ ਐਲਾਨ ਕਰ ਸਕਦੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਾਬਕਾ ਮੁੱਖ ਕੈਪਟਨ ਅਮਰਿੰਦਰ ਸਿੰਘ ਆਪਣੀ ਨਵੀਂ ਪਾਰਟੀ ਦਾ ਨਾਂ ‘ਪੰਜਾਬ ਵਿਕਾਸ ਪਾਰਟੀ’ ਰੱਖ ਸਕਦੇ ਹਨ। ਨਵੀਂ ਪਾਰਟੀ ਬਣਾਉਣ ’ਤੇ ਵਿਚਾਰ ਕਰਨ ਨੂੰ ਲੈ ਕੇ ਉਹ ਆਉਣ ਵਾਲੇ ਕੁਝ ਦਿਨਾਂ ’ਚ ਆਪਣੇ ਨਜ਼ਦੀਕੀ ਆਗੂਆਂ ਨਾਲ ਮੀਟਿੰਗ ਕਰ ਸਕਦੇ ਹਨ।
ਇਹ ਵੀ ਪੜ੍ਹੋ : ਬੇਅਦਬੀ ਮਾਮਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਐਕਸ਼ਨ ’ਚ, ਰਾਜਵਿੰਦਰ ਬੈਂਸ ਨੂੰ ਨਿਯੁਕਤ ਕੀਤਾ SPP
ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਮੀਟਿੰਗ ’ਚ ਨਵਜੋਤ ਸਿੰਘ ਸਿੱਧੂ ਦੇ ਵਿਰੋਧੀ ਆਗੂ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਤੋਂ ਵਾਪਸ ਆਉਣ ਸਮੇਂ ਕਿਹਾ ਸੀ ਕਿ ਉਨ੍ਹਾਂ ਦਾ ਮਕਸਦ ਨਵਜੋਤ ਸਿੱਧੂ ਨੂੰ ਹਰ ਹਾਲ ’ਚ ਹਰਾਉਣਾ ਹੈ, ਉਹ ਜਿਥੋਂ ਮਰਜ਼ੀ ਚੋਣ ਲੜੇ। ਇਸ ਦੌਰਾਨ ਕੈਪਟਨ ਦੇ ਪੰਜਾਬ ਦੇ ਸਾਰੇ ਕਿਸਾਨ ਆਗੂਆਂ ਨਾਲ ਵੀ ਸੰਪਰਕ ਕਰਨਗੇ। ਉਹ ਪੰਜਾਬ ਦੀਆਂ ਛੋਟੀਆਂ ਪਾਰਟੀਆਂ ਨਾਲ ਵੀ ਸੰਪਰਕ ਕਾਇਮ ਕਰਨਗੇ।