16 ਮਾਰਚ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਕੈਪਟਨ ਅਮਰਿੰਦਰ ਸਿੰਘ

03/12/2017 4:54:14 PM

ਚੰਡੀਗੜ੍ਹ— ਪੰਜਾਬ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਦੀ ਬੰਪਰ ਜਿੱਤ ਤੋਂ ਬਾਅਦ ਐਤਵਾਰ ਨੂੰ ਕਾਂਗਰਸ ਵਿਧਾਇਕ ਦਲ ਨੇ ਜਿੱਤ ਦਾ ਸਿਹਰਾ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਸਿਰ ਬੰਨਿਆ। ਵਿਧਾਇਕ ਦਲ ਵਲੋਂ ਲੀਡਰ ਚੁਣੇ ਜਾਣ ਤੋਂ ਬਾਅਦ ਉਨ੍ਹਾਂ ਰਾਜਪਾਲ ਕੋਲ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਕੈਪਟਨ 16 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਵੀ ਮੌਜੂਦ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 16 ਮਾਰਚ ਨੂੰ ਰਾਜਭਵਨ ''ਚ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ਅਤੇ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਕੈਬਨਿਟ ਮੰਤਰੀ ਵੀ ਸਹੁੰ ਚੁੱਕਣਗੇ। ਕੈਪਟਨ ਨੇ ਕਿਹਾ ਕਿ ਉਹ 14 ਮਾਰਚ ਨੂੰ ਦਿੱਲੀ ਜਾਣਗੇ ਅਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਫਿਰ ਹੀ ਕੋਈ ਫੈਸਲਾ ਲੈਣਗੇ।

Gurminder Singh

This news is Content Editor Gurminder Singh