ਦੁਖ਼ਦ ਖ਼ਬਰ: ਕੈਪਟਨ ਅਮਰਿੰਦਰ ਸਿੰਘ ਦੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਦਾ ਦਿਹਾਂਤ
Sunday, Dec 13, 2020 - 06:22 PM (IST)

ਚੰਡੀਗੜ੍ਹ/ਪਟਿਆਲਾ (ਪਰਮੀਤ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸੱਸ ਅਤੇ ਮਹਾਰਾਣੀ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦਾ ਦਿਹਾਂਤ ਹੋ ਗਿਆ। ਉਹ 96ਸਾਲਾਂ ਦੇ ਸਨ।ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ 13 ਦਸੰਬਰ ਦੁਪਹਿਰ 12.30 ਵਜੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਚ ਹੋਵੇਗਾ।ਦੱਸ ਦੇਈਏ ਕਿ ਮਹਾਰਾਣੀ ਪ੍ਰਨੀਤ ਕੌਰ ਦੀ ਭੈਣ ਦਾ ਵਿਆਹ ਸਿਮਰਨਜੀਤ ਸਿੰਘ ਮਾਨ ਨਾਲ ਹੋਇਆ ਹੈ। ਸਿਮਰਨਜੀਤ ਸਿੰਘ ਮਾਨ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਨ।