ਕੈਪਟਨ ਅਮਰਿੰਦਰ ਸਿੰਘ ਆਧੁਨਿਕ ਯੁੱਗ ਦੇ ਨੀਰੋ : ਚੀਮਾ

Saturday, Mar 13, 2021 - 09:13 PM (IST)

ਕੈਪਟਨ ਅਮਰਿੰਦਰ ਸਿੰਘ ਆਧੁਨਿਕ ਯੁੱਗ ਦੇ ਨੀਰੋ : ਚੀਮਾ

ਚੰਡੀਗੜ੍ਹ, (ਰਮਨਜੀਤ)- ਆਮ ਆਦਮੀ ਪਾਰਟੀ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਕਰਜ਼ਾ ਮੁਆਫੀ ਤੋਂ ਜ਼ਿਆਦਾ ਉਸ ਦੇ ਪ੍ਰਚਾਰ ’ਤੇ ਖਰਚ ਕਰਨ ਦਾ ਦੋਸ਼ ਲਾਇਆ। ਸ਼ਨੀਵਾਰ ਨੂੰ ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਹਮੇਸ਼ਾ ਤੋਂ ਕਹਿੰਦੇ ਆ ਰਹੇ ਹਾਂ ਕਿ ਕੈਪਟਨ ਅਮਰਿੰਦਰ ਸਿੰਘ ਆਧੁਨਿਕ ਯੁਗ ਦੇ ਨੀਰੋ ਹਨ, ਜਿਨ੍ਹਾਂ ਨੂੰ ਆਪਣੇ ਲੋਕਾਂ ਨੂੰ ਪ੍ਰੇਸ਼ਾਨੀ ਵਿਚ ਦੇਖ ਕੇ ਬੁਰਾ ਨਹੀਂ ਲੱਗਦਾ, ਸਗੋਂ ਉਹ ਸ਼ਾਹੀ ਤਰੀਕੇ ਨਾਲ ਆਪਣੇ ਜੀਵਨ ਦਾ ਆਨੰਦ ਲੈ ਰਹੇ ਹਨ। ਇਸ ਵਾਰ ਉਨ੍ਹਾਂ ਫਿਰ ਤੋਂ ਇਹ ਸਾਬਿਤ ਕਰ ਦਿੱਤਾ।
ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਵਾਅਦਾ ਕੀਤਾ ਸੀ ਕਿ ਉਹ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨਗੇ ਪਰ ਉਨ੍ਹਾਂ ਦੀ ਗੈਰ-ਸੰਵੇਦਨਸ਼ੀਲਤਾ ਨੇ ਉਨ੍ਹਾਂ ਨੂੰ ਇਸ ਵਾਅਦੇ ਨੂੰ ਪੂਰਾ ਕਰਨ ਤੋਂ ਵੀ ਰੋਕ ਦਿੱਤਾ। ਕੈਪਟਨ ਅਮਰਿੰਦਰ ਨੇ ਆਪਣੇ ਸ਼ਾਸਨ ਦੇ ਅੰਤਿਮ ਸਾਲ ਵਿਚ 1186 ਕਰੋੜ ਦਾ ਖੇਤੀ ਕਰਜ਼ਾ ਮੁਆਫ਼ ਕਰਨ ਦਾ ਐਲਾਨ ਕੀਤਾ ਪਰ ਉਨ੍ਹਾਂ ਵਿਚੋਂ ਵੀ ਉਨ੍ਹਾਂ ਕਰਜ਼ਾ ਮੁਆਫੀ ਲਈ ਸਿਰਫ 520 ਕਰੋੜ ਹੀ ਰੱਖੇ ਹਨ। ਸੈਂਕੜੇ ਕਿਸਾਨਾਂ ਦੀ ਜਾਨ ਚਲੀ ਗਈ, ਸੈਂਕੜੇ ਮਾਵਾਂ ਦੇ ਪੁੱਤ ਚਲੇ ਗਏ, ਸੈਂਕੜੇ ਪਤਨੀਆਂ ਨੇ ਆਪਣੇ ਪਤੀ ਗੁਆ ਦਿੱਤੇ ਪਰ ਕੈਪਟਨ ਆਪਣੇ ਪ੍ਰਚਾਰ ਵਿਚ ਲੱਗੇ ਹਨ।
 


author

Bharat Thapa

Content Editor

Related News