ਮੁੱਖ ਮੰਤਰੀ ਦੀ ਜਨਰਲ ਬਾਜਵਾ ਨੂੰ ਨਸੀਹਤ : ‘ਅਮਨ ਦੇ ਮੁੱਦੇ ’ਤੇ ਫੋਕੇ ਵਾਅਦਿਆਂ ਵਾਲੀ ਬਿਆਨਬਾਜ਼ੀ ਛੱਡੋ, ਅਮਲ ਕਰੋ’

03/20/2021 11:47:08 AM

ਚੰਡੀਗੜ੍ਹ/ਜਲੰਧਰ (ਅਸ਼ਵਨੀ) - ਪਾਕਿ ਵੱਲੋਂ ਮਦਦ ਪ੍ਰਾਪਤ ਅੱਤਵਾਦ ਨੂੰ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਦੇ ਆਮ ਵਾਂਗ ਹੋਣ ਵਿਚ ਸਭ ਤੋਂ ਵੱਡਾ ਅੜਿੱਕਾ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪਾਕਿ ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਨਸੀਹਤ ਦਿੱਤੀ ਕਿ ਉਹ ਭਾਰਤ ਨਾਲ ਅਮਨ ਦੇ ਮੁੱਦੇ ’ਤੇ ਲੱਛੇਦਾਰ ਭਾਸ਼ਣ ਦੇਣ ਦੀ ਥਾਂ ਪੁਖਤਾ ਕਾਰਵਾਈ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਨੂੰ ਪਹਿਲਾਂ ਆਈ. ਐੱਸ. ਆਈ. ਨੂੰ ਕੰਟਰੋਲ ਕਰਨਾ ਚਾਹੀਦਾ ਹੈ, ਉਸ ਤੋਂ ਬਾਅਦ ਭਾਰਤ-ਪਾਕਿ ਰਿਸ਼ਤਿਆਂ ਵਿਚ ਸਥਿਰਤਾ ਬਾਰੇ ਗੱਲ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਕਿ ਪ੍ਰਤੀ ਨਰਮ ਰੁਖ਼ ਭਾਰਤ ਨੂੰ ਉਦੋਂ ਤੱਕ ਵਾਰਾ ਨਹੀਂ ਖਾ ਸਕਦਾ, ਜਦੋਂ ਤੱਕ ਪਾਕਿ ਆਪਣੇ ਫੋਕੇ ਵਾਅਦਿਆਂ ਦੀ ਥਾਂ ਪੁਖ਼ਤਾ ਅਮਲਾਂ ਨਾਲ ਆਪਣੀ ਸੰਜ਼ੀਦਗੀ ਸਾਬਤ ਨਹੀਂ ਕਰ ਦਿੰਦਾ।

ਪੜ੍ਹੋ ਇਹ ਵੀ ਖ਼ਬਰ - ਰੋਜ਼ੀ ਰੋਟੀ ਲਈ ਜਰਮਨ ਗਏ ਖੰਨਾ ਦੇ ਨੌਜਵਾਨ ਦੀ ਝਾੜੀਆਂ ’ਚੋਂ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਰਹੱਦ ਪਾਰ ਤੋਂ ਭਾਰਤ ਵਿਚ ਘੁਸਪੈਠ ਹਾਲੇ ਵੀ ਜਾਰੀ ਹੈ ਅਤੇ ਸਰਹੱਦਾਂ ’ਤੇ ਰੋਜ਼ਾਨਾ ਭਾਰਤੀ ਫੌਜੀ ਮਾਰੇ ਜਾ ਰਹੇ ਹਨ। ਪਾਕਿ ਤੋਂ ਹਰ ਰੋਜ਼ ਡਰੋਨਾਂ ਰਾਹੀਂ ਪੰਜਾਬ ਵਿਚ ਹਥਿਆਰ ਤੇ ਹੈਰੋਇਨ ਪਹੁੰਚਾਈ ਜਾ ਰਹੀ ਹੈ। ਮੇਰੇ ਸੂਬੇ ਵਿਚ ਰੋਜ਼ਾਨਾ ਗੜਬੜੀਆਂ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਪਹਿਲਾਂ ਇਹ ਸਭ ਕੁਝ ਰੁਕਣਾ ਚਾਹੀਦਾ ਹੈ ਤਾਂ ਹੀ ਅਸੀਂ ਅਮਨ ਲਈ ਗੱਲਬਾਤ ਕਰ ਸਕਾਂਗੇ।

ਪੜ੍ਹੋ ਇਹ ਵੀ ਖ਼ਬਰ - ਮਾਮਲਾ 2 ਭੈਣਾਂ ਦੇ ਹੋਏ ਕਤਲ ਦਾ : ਸੰਸਕਾਰ ਨਾ ਕਰਨ ’ਤੇ ਅੜ੍ਹਿਆ ਪਰਿਵਾਰ, ਰੱਖੀਆਂ ਇਹ ਮੰਗਾਂ

ਮੁੱਖ ਮੰਤਰੀ ਨੇ 1964 ਵਿਚ ਪੱਛਮੀ ਕਮਾਂਡ ਵਿਚ ਜਨਰਲ ਅਫ਼ਸਰ ਕਮਾਂਡਿੰਗ-ਇਨ-ਚੀਫ ਦੇ ਏ. ਡੀ. ਸੀ. ਵਜੋਂ ਆਪਣੇ ਨਿੱਜੀ ਤਜ਼ਰਬਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਭਾਰਤ ਦਾ ਭਰੋਸਾ ਜਿੱਤਣ ਲਈ ਪਾਕਿ ਨੂੰ ਅਮਨ ਦੀ ਕੋਸ਼ਿਸ਼ ਦੀ ਪੇਸ਼ਕਸ਼ ਲਈ ਬਹੁਤ ਕੁਝ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਦੋਂ ਸਾਨੂੰ ਪੱਛਮੀ ਸਰਹੱਦ ਤੋਂ ਰੋਜ਼ਾਨਾ ਗੋਲੀਬਾਰੀ ਤੇ ਗੜਬੜੀ ਦੀਆਂ ਰਿਪੋਰਟਾਂ ਮਿਲਦੀਆਂ ਸਨ, ਜਿਵੇਂ ਹੁਣ ਮਿਲ ਰਹੀਆਂ ਹਨ।

ਪੜ੍ਹੋ ਇਹ ਵੀ ਖ਼ਬਰ - ਪ੍ਰਕਾਸ਼ ਸਿੰਘ ਬਾਦਲ ਨੇ ਵੀਡੀਓ ਕਾਲ ਰਾਹੀਂ ਜਾਣਿਆ ਆਪਣੇ ਪੁੱਤਰ ਸੁਖਬੀਰ ਬਾਦਲ ਦਾ ਹਾਲ

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਗੱਲ ਜ਼ਰੂਰੀ ਹੈ ਕਿ ਸਿਰਫ਼ ਬਾਜਵਾ ਨਹੀਂ, ਸਗੋਂ ਸਮੁੱਚੀ ਪਾਕਿ ਫੌਜੀ ਲੀਡਰਸ਼ਿਪ ਭਾਰਤ ਨਾਲ ਸ਼ਾਂਤੀ ਦਾ ਰਾਹ ਪੱਧਰਾ ਕਰਨ ਤੇ ਬੀਤੀਆਂ ਗੱਲਾਂ ਭੁਲਾਉਣ ਵਾਲੇ ਵਿਚਾਰ ਦੇ ਪੱਖ ਵਿਚ ਆਏ। ਉਨ੍ਹਾਂ ਕਿਹਾ ਕਿ ਭਾਰਤ ਨੇ ਕਦੀ ਵੀ ਦੋਵਾਂ ਮੁਲਕਾਂ ਵਿਚਾਲੇ ਅਮਨ ਦੇ ਰਾਹ ਵਿਚ ਅੜਿੱਕਾ ਨਹੀਂ ਡਾਹਿਆ, ਜਦੋਂਕਿ ਪਾਕਿ ਵਲੋਂ ਹੀ ਇਹ ਅੜਿੱਕੇ ਡਾਹੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ - ਮਾਸਟਰ ਸਲੀਮ ਨੂੰ ਮਾਸਕ ਨਾ ਪਾਉਣਾ ਪਿਆ ਮਹਿੰਗਾ, ਪੁਲਸ ਨੇ ਕੱਟਿਆ ਚਲਾਨ

ਮੁੱਖ ਮੰਤਰੀ ਨੇ ਕਿਹਾ ਕਿ ਪਾਕਿ ਦੇ ਅਮਨ ਪ੍ਰਸਤਾਵਾਂ ’ਤੇ ਭਾਰਤ ਤਾਂ ਹੀ ਯਕੀਨ ਤੇ ਹੁੰਗਾਰਾ ਭਰ ਸਕਦਾ ਹੈ, ਜਦੋਂ ਇਨ੍ਹਾਂ ਸਵਾਲਾਂ ਦਾ ਜਵਾਬ ਮਿਲ ਜਾਵੇ ਕਿ ਕੀ ਉਥੇ ਸਾਰੇ ਜਨਰਲ ਬਾਜਵਾ ਵੱਲੋਂ ਪ੍ਰਗਟਾਏ ਵਿਚਾਰਾਂ ਨਾਲ ਇਤਫ਼ਾਕ ਰੱਖਦੇ ਹਨ? ਕੀ ਉਹ ਸਾਰੇ ਅੱਤਵਾਦੀ ਗਰੁੱਪਾਂ ਦੀ ਸਭ ਤਰ੍ਹਾਂ ਦੀ ਮਦਦ ਤੋਂ ਫੌਰੀ ਹੱਥ ਖਿੱਚਦੇ ਹਨ? ਕੀ ਉਹ ਆਈ. ਐੱਸ. ਆਈ. ਨੂੰ ਭਾਰਤ ਵਿਚਲੀਆਂ ਸਾਰੀਆਂ ਗਤੀਵਿਧੀਆਂ ਬੰਦ ਕਰਨ ਲਈ ਕਹਿ ਸਕਦੇ ਹਨ? ਅਮਨ ਲਈ ਕੋਈ ਸ਼ਰਤ ਨਾ ਹੋਣ ਦੀ ਗੱਲ ਆਖਦਿਆਂ ਉਨ੍ਹਾਂ ਕਿਹਾ ਕਿ ਭਾਰਤ ਹਮੇਸ਼ਾ ਸ਼ਾਂਤੀ ਦਾ ਹਮਾਇਤੀ ਰਿਹਾ ਹੈ ਅਤੇ ਸਾਰੇ ਭਾਰਤੀ ਅਮਨ ਚਾਹੁੰਦੇ ਹਨ ਪਰ ਭਾਰਤ ਆਪਣੀ ਸੁਰੱਖਿਆ ਅਤੇ ਅਖੰਡਤਾ ਨਾਲ ਕੋਈ ਸਮਝੌਤਾ ਨਹੀਂ ਕਰ ਸਕਦਾ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਹੁਣ ਅੰਮ੍ਰਿਤਸਰ ਜ਼ਿਲ੍ਹੇ ’ਚ ਵੀ ਰਾਤ ਦੇ ਕਰਫਿਊ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਵਿਚ ਬਣੇ ਹਾਲਾਤ ਅਤੇ ਪਾਕਿ ਦੀ ਚੀਨ ਨਾਲ ਵਧਦੀ ਗੰਢ-ਤੁੱਪ ਚਿੰਤਾ ਦਾ ਵਿਸ਼ਾ ਹੈ। ਇਸ ਨਾਲ ਹੋਰ ਸਰਹੱਦਾਂ ’ਤੇ ਵੀ ਭਾਰਤ ਲਈ ਖ਼ਤਰੇ ਖੜ੍ਹੇ ਹੋਏ ਹਨ। ਉਨ੍ਹਾਂ ਕਿਹਾ ਕਿ ਜੇ ਪਾਕਿ ਸੱਚਮੁਚ ਭਾਰਤ ਨਾਲ ਅਮਨ ਲਈ ਸੰਜ਼ੀਦਾ ਹੈ ਤਾਂ ਉਸ ਨੂੰ ਚੀਨ ਨੂੰ ਇਹ ਸਪੱਸ਼ਟ ਤੇ ਠੋਕਵਾਂ ਸੁਨੇਹਾ ਦੇਣਾ ਪਵੇਗਾ ਕਿ ਅਸਲ ਕੰਟਰੋਲ ਰੇਖਾ (ਐੱਲ. ਏ. ਸੀ.) ਉਤੇ ਕਿਸੇ ਵੀ ਤਰ੍ਹਾਂ ਦਾ ਜ਼ੋਖ਼ਮ ਸਹੇੜਨ ਵੇਲੇ ਉਹ (ਪਾਕਿ) ਨਾਲ ਨਹੀਂ ਖੜ੍ਹੇਗਾ।

ਪੜ੍ਹੋ ਇਹ ਵੀ ਖ਼ਬਰ - ਪੰਜਾਬ ਦੀ ਸਰਹੱਦ ’ਤੇ ਮੁੜ ਦਿਖਾਈ ਦਿੱਤਾ ਪਾਕਿ ਡਰੋਨ, BSF ਦੇ ਜਵਾਨਾਂ ਵਲੋਂ ਕੀਤੀ ਗਈ ਫਾਇਰਿੰਗ


rajwinder kaur

Content Editor

Related News