ਕੈਪਟਨ ਦੀ ਕੇਂਦਰ ਨੂੰ ਅਪੀਲ, ਸੁਲਤਾਨਪੁਰ ਲੋਧੀ ਲਈ ਚੱਲੇ ਵਿਸ਼ੇਸ਼ ਟਰੇਨ

Tuesday, Jan 22, 2019 - 03:34 PM (IST)

ਕੈਪਟਨ ਦੀ ਕੇਂਦਰ ਨੂੰ ਅਪੀਲ, ਸੁਲਤਾਨਪੁਰ ਲੋਧੀ ਲਈ ਚੱਲੇ ਵਿਸ਼ੇਸ਼ ਟਰੇਨ

ਚੰਡੀਗੜ੍ਹ/ਸੁਲਤਾਨਪੁਰ ਲੋਧੀ— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੇਲ ਮੰਤਰੀ ਪਿਊਸ਼ ਗੋਇਲ ਨੂੰ ਟਵੀਟ ਕਰਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਰੇਲਵੇ ਸਟੇਸ਼ਨ ਲਈ ਵਿਸ਼ੇਸ਼ ਟਰੇਨ 'ਪ੍ਰਕਾਸ਼ ਪੁਰਬ ਐਕਸਪ੍ਰੈਸ' ਚਲਾਉਣ ਦੀ ਅਪੀਲ ਕੀਤੀ ਹੈ।

PunjabKesari

ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਨਵੰਬਰ 2019 ਵਿਚ ਮਨਾਇਆ ਜਾਏਗਾ। ਇਸ ਦੇ ਲਈ ਪੰਜਾਬ ਸਰਕਾਰ ਵੱਲੋਂ ਇਸ ਇਤਿਹਾਸਕ ਦਿਨ ਨੂੰ ਮਨਾਉਣ ਲਈ ਕਈ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਦੱਸ ਦੇਈਏ ਕਿ ਬੀਤੇ ਦਿਨੀਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਨੇ ਅਤੇ ਚਾਂਦੀ ਦੇ ਬਣੇ ਸਿੱਕੇ ਜਾਰੀ ਕੀਤੇ ਸਨ। ਇਨ੍ਹਾਂ ਸਿੱਕਿਆਂ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਦੇ ਦੋਵੇਂ ਪਾਸੇ ਗੁਰੂ ਨਾਨਕ ਦੇਵੀ ਜੀ ਨਾਲ ਸਬੰਧਤ ਗੁਰਦੁਆਰਿਆਂ ਦੇ ਚਿੱਤਰ ਉਕਰੇ ਹੋਏ ਹਨ। ਇਕ ਪਾਸੇ ਗੁਰਦੁਆਰਾ ਨਨਕਾਣਾ ਸਾਹਿਬ ਅਤੇ ਦੂਜੇ ਪਾਸੇ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਦਾ ਚਿੱਤਰ ਹੈ।


author

cherry

Content Editor

Related News