ਪਰਮਿੰਦਰ ਢੀਂਡਸਾ ਦੀ ਕੈਪਟਨ ਨੂੰ ਸਲਾਹ, 'ਅਮਰਿੰਦਰ ਸਿੰਘ ਨੂੰ ਸਿਆਸਤ ਤੋਂ ਪਿੱਛੇ ਹੋ ਜਾਣਾ ਚਾਹੀਦੈ'

Saturday, Oct 30, 2021 - 12:19 PM (IST)

ਲਹਿਰਾਗਾਗਾ (ਗਰਗ, ਜ.ਬ.): ‘ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਆਪਣੇ ਸਿਆਸੀ ਮੁਫਾਦ ਲਈ ਪੰਥਕ ਏਜੰਡੇ ਤੋਂ ਪਿੱਛੇ ਨਹੀਂ ਹਟੇਗਾ, ਇਸ ਲਈ ਪੰਥਕ ਏਜੰਡੇ ਨੂੰ ਦਾਅ ’ਤੇ ਲਾ ਕੇ ਕਿਸੇ ਵੀ ਪਾਰਟੀ ਨਾਲ ਕੋਈ ਚੋਣ ਸਮਝੌਤਾ ਸੰਭਵ ਨਹੀਂ।’ ਇਸ ਗੱਲ ਦਾ ਪ੍ਰਗਟਾਵਾ ਹਲਕਾ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਲਹਿਰਾਗਾਗਾ ਵਿਖੇ ਵੱਖ-ਵੱਖ ਸਮਾਰੋਹਾਂ ’ਚ ਸ਼ਿਰਕਤ ਕਰਦਿਆਂ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਕੀਤਾ।

ਇਹ ਵੀ ਪੜ੍ਹੋ :  ਬਠਿੰਡਾ ਪਹੁੰਚੇ ਕੇਜਰੀਵਾਲ ਨੇ ਲਈ ਚੁਟਕੀ, ‘ਆਪ’ ਦੀ ਸਰਕਾਰ ਆਉਣ ’ਤੇ ਖ਼ਤਮ ਕਰਾਂਗੇ ‘ਜੋਜੋ ਟੈਕਸ’

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਿਆਸਤ ਤੋਂ ਪਿੱਛੇ ਹਟ ਜਾਣਾ ਚਾਹੀਦੈ ਅਤੇ ਖੇਤੀ ਕਾਨੂੰਨਾਂ ਤੇ ਕੈਪਟਨ ਅਮਰਿੰਦਰ ਸਿੰਘ ਸੱਤਾ ਪ੍ਰਾਪਤੀ ਲਈ ਕੰਮ ਨਾ ਕਰਨ ਬਲਕਿ ਸੇਵਾ ਭਾਵਨਾ ਰੱਖਦੇ ਹੋਏ ਕਿਸਾਨਾਂ ਦੇ ਹੱਕਾਂ ਤੇ ਹਿੱਤਾਂ ਦੀ ਗੱਲ ਕਰਨ ਪਰ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਕੈਪਟਨ ਅਮਰਿੰਦਰ ਸਿੰਘ ਖੇਤੀ ਕਾਨੂੰਨਾਂ ਦੇ ਮਸਲੇ ਨੂੰ ਹੱਲ ਕਰਵਾ ਪਾਣਗੇ, ਕੇਂਦਰ ਸਰਕਾਰ ਨੂੰ ਬਿਨਾਂ ਕਿਸੇ ਵਿਚੋਲਗੀ ਦੇ ਸਿੱਧੇ ਹੀ ਕਿਸਾਨਾਂ ਨੂੰ ਵਿਸ਼ਵਾਸ ’ਚ ਲੈ ਕੇ ਤਿੰਨੋਂ ਖ਼ੇਤੀ ਕਾਨੂੰਨਾਂ ਨੂੰ ਬਿਨਾਂ ਸ਼ਰਤ ਰੱਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਬਾਦਲ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਅਕਾਲੀ ਦਲ (ਬਾਦਲ) ਦੀਆਂ ਪੰਥ, ਪੰਜਾਬ ਤੇ ਕਿਸਾਨ ਵਿਰੋਧੀ ਨੀਤੀਆਂ ਨੂੰ ਹਰ ਪੰਜਾਬੀ ਚੰਗੀ ਤਰ੍ਹਾਂ ਜਾਣਦਾ ਹੈ, ਜਿਸ ਦੇ ਕਾਰਨ ਪੰਜਾਬ ਦੇ ਸੂਝਵਾਨ ਵੋਟਰ ਬਾਦਲਕਿਆਂ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ।ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਕੌਰ, ਸ਼ਿਵ ਮੰਦਿਰ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਰਾਜ ਕੁਮਾਰ ਗਰਗ, ਯੂਥ ਆਗੂ ਸੁਰੇਸ਼ ਕੁਮਾਰ ਪਾਲਾ, ਜਸਵੰਤ ਸਿੰਘ ਹੈਪੀ ਤੋਂ ਇਲਾਵਾ ਹੋਰ ਆਗੂ ਤੇ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ ਬੱਸ ਨਾਲ ਸਕੂਟਰੀ ਦੀ ਟੱਕਰ 'ਚ 20 ਸਾਲਾ ਕੁੜੀ ਦੀ ਮੌਤ, 3 ਦਿਨਾਂ ਬਾਅਦ ਜਾਣਾ ਸੀ ਕੈਨੇਡਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Shyna

Content Editor

Related News