ਕੇਂਦਰ ਸਰਕਾਰ ਵਲੋਂ ਮਨਜ਼ੂਰ ਕੀਤੇ ਪ੍ਰਾਜੈਕਟਾਂ ਨੂੰ ਰੱਦ ਕਰਨਾ ਮੰਦਭਾਗਾ : ਚੰਦੂਮਾਜਰਾ

Friday, Jun 16, 2017 - 08:46 AM (IST)

ਕੇਂਦਰ ਸਰਕਾਰ ਵਲੋਂ ਮਨਜ਼ੂਰ ਕੀਤੇ ਪ੍ਰਾਜੈਕਟਾਂ ਨੂੰ ਰੱਦ ਕਰਨਾ ਮੰਦਭਾਗਾ : ਚੰਦੂਮਾਜਰਾ

ਚੰਡੀਗੜ੍ਹ (ਪਰਾਸ਼ਰ) — ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਅਲੋਚਨਾ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵਲੋਂ ਪ੍ਰਦੇਸ਼ 'ਚ ਟੂਰਿਜ਼ਮ ਨੂੰ ਉਤਸਾਹਿਤ ਕਰਨ ਲਈ ਮਨਜ਼ੂਰ ਕੀਤੇ ਗਏ ਪ੍ਰਾਜੈਕਟ 'ਤੇ ਦੋਬਾਰਾ ਵਿਚਾਰ ਕਰਨ ਦਾ ਬਹਾਨਾ ਲਗਾ ਕੇ ਰੱਦ ਕਰਵਾਉਣਾ ਬਹੁਤ ਮੰਦਭਾਗਾ ਹੈ। 
ਉਨ੍ਹਾਂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਈ ਹੋਰ ਮਾਮਲਿਆਂ 'ਚ ਵੀ ਪੰਜਾਬ ਤੇ ਸਿੱਖ ਵਿਰੋਧੀ ਰੱਵਈਆ ਅਪਣਾਇਆ ਹੈ, ਜਿਸ ਦੀ ਉਹ ਸਖਤ ਨਿੰਦਾ ਕਰਦੇ ਹਨ। ਇਸ ਸਬੰਧ 'ਚ ਉਨ੍ਹਾਂ ਨੇ ਨੌਜਵਾਨਾਂ ਨੂੰ ਝੂਠੇ ਪੁਲਸ ਮਾਮਲਿਆਂ 'ਚ ਮਾਰਨ ਦੇ ਕਥਿਤ ਦੋਸ਼ੀ ਪੁਲਸ ਅਧਿਕਾਰੀ ਕੇ. ਪੀ. ਐੱਸ. ਗਿਲ ਨੂੰ ਸ਼ਰਧਾਂਜਲੀ ਦੇਣ ਦੇ ਮਾਮਲੇ ਦਾ ਜ਼ਿਕਰ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨਾ ਸਿਰਫ ਚੋਣਾਂ ਦੇ ਸਮੇਂ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਪਿੱਛੇ ਹੱਟ ਰਹੀ ਹੈ ਸਗੋਂ ਕੇਂਦਰ ਸਰਕਾਰ ਵਲੋਂ ਪੰਜਾਬ ਲਈ ਮੰਜ਼ੂਰ ਕੀਤੇ ਜਾ ਚੁੱਕੇ ਕਈ ਪ੍ਰਾਜੈਕਟਾਂ ਨੂੰ ਕੈਂਸਲ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ।


Related News