ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

Friday, Oct 09, 2020 - 09:59 PM (IST)

ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। ਦਰਅਸਲ ਖੇਤੀ ਬਿੱਲਾਂ ਦੇ ਵਿਰੋਧ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਮੰਤਰੀ ਬਲਬੀਰ ਸਿੱਧੂ ਨਾਲ ਸੰਗਰੂਰ 'ਚ ਸਟੇਜ ਸਾਂਝੀ ਕੀਤੀ ਸੀ। ਇਸ ਸਟੇਜ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ, ਪੰਜਾਬ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਹੋਰ ਵੀ ਕਈ ਲੀਡਰ ਮੌਜੂਦ ਸਨ। ਇਸ ਤੋਂ ਇਕ ਦਿਨ ਬਾਅਦ ਹੀ ਬਲਬੀਰ ਸਿੱਧੂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਈ ਗਈ ਸੀ। ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਕਾਂਗਰਸੀ ਆਗੂਆਂ ਦੀ ਕੋਰੋਨਾ ਸੈਂਪਲਿੰਗ ਕੀਤੀ ਗਈ ਸੀ।  


author

Bharat Thapa

Content Editor

Related News