ਖੇਮਕਰਨ ਨਗਰ ਪੰਚਾਇਤ ਚੋਣਾਂ 'ਚ ਅਕਾਲੀ ਦਲ ਦੀ ਹਾਰ ਇਤਿਹਾਸਕ : ਭੁੱਲਰ

12/25/2017 11:37:17 AM

ਭਿੱਖੀਵਿੰਡ/ਖਾਲੜਾ (ਸੁਖਚੈਨ/ਅਮਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੇ ਰਾਜ ਵਿਚ ਹਰੇਕ ਵਰਗ ਪੂਰੀ ਤਰ੍ਹਾਂ ਨਾਲ ਖੁਸ਼ ਹੈ ਅਤੇ ਪੰਜਾਬ ਦੀ ਜਨਤਾ ਨੂੰ ਸਰਕਾਰ ਹਰ ਸਹੂਲਤ ਦੇ ਰਹੀ ਹੈ।  ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਪਹੁਵਿੰਡ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 
ਉਨ੍ਹਾਂ ਕਿਹਾ ਕਿ ਪੰਜਾਬ 'ਚ ਕਾਂਗਰਸ ਪਾਰਟੀ ਵੱਲੋਂ ਪੂਰੀ ਤੇਜ਼ੀ ਨਾਲ ਵਿਕਾਸ ਕੰਮ ਸ਼ੁਰੂ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਖੇਮਕਰਨ ਨਗਰ ਪੰਚਾਇਤ ਦੀਆਂ ਚੋਣਾਂ 'ਚ ਅਕਾਲੀ ਦਲ ਦੀ ਹਾਰ ਇਤਿਹਾਸਕ ਹੈ। ਆਉਣ ਵਾਲੇ ਦਿਨਾਂ ਵਿਚ ਅਕਾਲੀ ਦਲ ਦੇ ਹੋਰ ਵੀ ਰਹਿੰਦੇ ਆਗੂ ਕਾਂਗਰਸ ਪਾਰਟੀ ਦੇ ਕੰਮਾਂ ਤੋਂ ਖੁਸ਼ ਹੋ ਕੇ ਪਾਰਟੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਉਨ੍ਹਾਂ ਨਾਲ ਰਾਜਵੰਤ ਸਿੰਘ ਰਾਜ ਪਹੁਵਿੰਡ, ਇੰਦਰਬੀਰ ਸਿੰਘ ਪਹੁਵਿੰਡ, ਸਾਰਜ ਸਿੰਘ ਧੁੰਨ, ਅਵਜੀਤ ਸਿੰਘ ਅੱਬੂ, ਸੰਦੀਪ ਸਿੰਘ ਸੋਨੀ, ਲਖਵਿੰਦਰ ਸਿੰਘ ਸੰਧੂ ਸੁਰਸਿੰਘ, ਮਨਜੀਤ ਸਿੰਘ ਕਾਲਾ, ਹਰਜਿੰਦਰ ਸਿੰਘ ਜਿੰਦਰ, ਨਰਿੰਦਰ ਕੁਮਾਰ ਬਿੱਲਾ, ਗੁਰਮੁੱਖ ਸਿੰਘ, ਰਜਿੰਦਰ ਕੁਮਾਰ ਬੱਬੂ ਸ਼ਰਮਾ ਆਦਿ ਹਾਜ਼ਰ ਸਨ।