ਬਿਜਲੀ ਸਮਝੌਤੇ ਰੱਦ ਕਰਨ ਤੋਂ ਪਹਿਲਾਂ ਕੈਪਟਨ ਦੱਸਣ ਪੰਜਾਬੀਆਂ ਨੂੰ ਬਿਜਲੀ ਕਿੱਥੋਂ ਦੇਣਗੇ: ਸੁਖਬੀਰ ਬਾਦਲ
Thursday, Jul 29, 2021 - 06:10 PM (IST)
ਬਠਿੰਡਾ (ਕੁਨਾਲ ਬਾਂਸਲ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਪਹੁੰਚੇ। ਉੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਸਰਕਾਰ ’ਤੇ ਨਿਸ਼ਾਨੇ ਸਾਧੇ ਗਏ। ਸੁਖਬੀਰ ਬਾਦਲ ਨੇ ਕਿਹਾ ਕਿ ਸਭ ਤੋਂ ਵੱਡਾ ਝੂਠਾ ਮੁੱਖ ਮੰਤਰੀ ਅੱਜ ਤੱਕ ਪੈਂਦਾ ਹੋਇਆ ਹੈ ਤਾਂ ਉਹ ਕੈਪਟਨ ਅਮਰਿੰਦਰ ਸਿੰਘ ਹੈ।
ਇਹ ਵੀ ਪੜ੍ਹੋ : ਪਰਿਵਾਰ 'ਚ ਵਿਛੇ ਸੱਥਰ, ਦੋ ਭੈਣਾਂ ਦੇ ਇਕਲੌਤੇ ਸਹਾਰੇ ਭਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਨੇ ਆਹਮੋ-ਸਾਹਮਣੇ ਹੋ ਕੇ ਹਥਿਆਰ ਆਪਣੇ ਮੋਢਿਆ ’ਤੇ ਟੰਗ ਲਏ ਹਨ ਅਤੇ ਹੁਣ ਇਹ ਦੇਖ਼ਣਾ ਹੋਵੇਗਾ ਕਿ ਸਭ ਤੋਂ ਪਹਿਲਾਂ ਦੋਵਾਂ ’ਚੋਂ ਮਰਦਾ ਕੌਣ ਹੈ। ਪੰਜਾਬ ਬਿਜਲੀ ਸਮਝੌਤੇ ’ਤੇ ਬੋਲਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੀ.ਪੀ.ਏ. ਬਿਜਲੀ ਸਮਝੌਤੇ ਪੰਜਾਬ ਸਰਕਾਰ ਨੇ 4 ਸਾਲਾਂ ’ਚ ਰੱਦ ਕਿਉਂ ਨਹੀਂ ਕੀਤੇ। ਸਮਝੌਤੇ ਰੱਦ ਕਰਨ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫਰਕ ਨਹੀਂ ਪੈਂਦਾ,ਕਿਉਂਕਿ ਸ਼੍ਰੋਮਣੀ ਅਕਾਲੀ ਦਲ ਨੇ 2 ਰੁਪਏ 86 ਪੈਸੇ ’ਤੇ ਬਿਜਲੀ ਸਮਝੌਤੇ ਕੀਤੇ ਸਨ ਪਰ ਕਾਂਗਰਸ ਦੇ ਪੰਜਾਬ ਸਰਕਾਰ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰ ਦਿੰਦੀ ਹੈ ਤਾਂ ਪਹਿਲਾਂ ਇਹ ਦੱਸੋ ਕਿ ਪੰਜਾਬ ਦੇ ਲੋਕਾਂ ਨੂੰ ਬਿਜਲੀ ਕਿੱਥੋਂ ਪੈਦਾ ਕਰਕੇ ਦੇਣਗੇ।
ਇਹ ਵੀ ਪੜ੍ਹੋ : ਮਜ਼ਦੂਰ ਦੀ ਧੀ ‘ਜੋਤ’ ਦੇ ਸੁਰਾਂ ਨੇ ਇੰਟਰਨੈੱਟ ’ਤੇ ਮਚਾਇਆ ਧਮਾਲ, ਵੇਖੋ ਵੀਡੀਓ
ਸੁਖਬੀਰ ਬਾਦਲ ਨੇ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਜੋ ਸਿਆਸਤ ਕਰ ਰਿਹਾ ਹੈ ਜਾਂ ਜਿਨ੍ਹਾਂ ਵਲੋਂ ਬੇਅਦਬੀ ਕਰਵਾਈ ਗਈ ਹੈ ਉਨ੍ਹਾਂ ਦਾ ਕੱਖ ਨਾ ਰਹੇ। ਅੱਗੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਐੱਸ.ਸੀ. ਸਕਾਲਰਸ਼ਿਪ ਘਪਲੇ ’ਚ ਕੇਂਦਰ ਸਰਕਾਰ ਵਲੋਂ ਸੀ.ਬੀ.ਆਈ. ਜਾਂਚ ਕਰਵਾਈ ਜਾ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸ ਜਾਂਚ ’ਚ ਅੜਚਨ ਪੈਦਾ ਕਰ ਰਹੇ ਹਨ ਤਾਂਕਿ ਕਾਂਗਰਸ ਦੇ ਮੰਤਰੀ ਸਾਧੂ ਸਿੰਘ ਧਰਮਸੌਤ ਬਚ ਸਕੇ। ਕਰੋੜਾਂ ਰੁਪਏ ਦੇ ਘਪਲੇ ’ਤੇ ਪੰਜਾਬ ਸਰਕਾਰ ਵਲੋਂ ਸਰਕਾਰੀ ਜ਼ਮੀਨਾਂ ਨੂੰ ਵੇਚਿਆ ਜਾ ਰਿਹਾ ਹੈ। ਆਉਣ ਵਾਲੇ ਦਿਨਾਂ ’ਚ ਸ਼੍ਰੋਮਣੀ ਅਕਾਲੀ ਦਲ ਵਲੋਂ ਇਹ ਮੁੱਦਾ ਚੁੱਕਾ ਜਾਵੇਗਾ।
ਇਹ ਵੀ ਪੜ੍ਹੋ : ਪਿੰਡ ਘੁੰਮਣ ਕਲਾਂ ਵਿਖੇ ਨਸ਼ੇ ਦੀ ਓਵਰਡੋਜ ਨਾਲ ਨੌਜਵਾਨ ਦੀ ਮੌਤ, ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ