ਜੇਕਰ ਕੈਪਟਨ ਅਮਰਿੰਦਰ ਸਿੰਘ ਤੋਂ ਸਥਿਤੀ ਨਹੀਂ ਸੰਭਾਲੀ ਜਾਂਦੀ ਤਾਂ ਅਸਤੀਫ਼ਾ ਦੇਣ: ਸੁਖਬੀਰ ਬਾਦਲ

Tuesday, Sep 01, 2020 - 12:49 PM (IST)

ਜੇਕਰ ਕੈਪਟਨ ਅਮਰਿੰਦਰ ਸਿੰਘ ਤੋਂ ਸਥਿਤੀ ਨਹੀਂ ਸੰਭਾਲੀ ਜਾਂਦੀ ਤਾਂ ਅਸਤੀਫ਼ਾ ਦੇਣ: ਸੁਖਬੀਰ ਬਾਦਲ

ਸ੍ਰੀ ਮੁਕਤਸਰ ਸਾਹਿਬ (ਰਿਣੀ,ਪਵਨ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜਰਨੈਲ ਬਿਨਾਂ ਫੌਜ ਕੋਈ ਵੀ ਲੜਾਈ ਨਹੀਂ ਲੜ ਸਕਦੀ ਪਰ ਕੋਵਿਡ ਦੇ ਇਸ ਦੌਰ ਦੌਰਾਨ ਕੈਪਟਨ ਅਮਰਿੰਦਰ ਸਿੰਘ ਘਰ ਤੋਂ ਬਾਹਰ ਹੀ ਨਹੀਂ ਨਿਕਲੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਘਰ ਤੋਂ ਬਾਹਰ ਨਿਕਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਹਾਲਾਤ ਵੇਖਣ।

ਇਹ ਵੀ ਪੜ੍ਹੋ: ਬੀ.ਟੈੱਕ ਇੰਜੀਨੀਅਰਿੰਗ ਕਰਨ ਦੇ ਬਾਵਜੂਦ ਫਾਸਟ-ਫੂਡ ਦੀ ਰੇਹੜੀ ਲਗਾ ਰਿਹੈ ਹਰਿੰਦਰ ਸਿੰਘ

ਕੋਰੋਨਾ ਕਾਰਨ ਇੰਨਾ ਬੁਰਾ ਹਾਲ ਹੈ ਕਿ ਲੋਕਾਂ ਨੂੰ ਹਸਪਤਾਲਾਂ 'ਚ ਜਗ੍ਹਾ ਨਹੀਂ ਮਿਲ ਰਹੀ। ਕਈ ਸੂਬਿਆਂ ਨੇ ਮੈਰਿਜ ਪੈਲੇਸਾਂ ਅਤੇ ਸਟੇਡੀਅਮਾਂ ਨੂੰ ਹਸਪਤਾਲ ਦਾ ਰੂਪ ਦਿੱਤਾ ਹੈ ਪਰ ਪੰਜਾਬ 'ਚ ਅਜਿਹਾ ਕੁਝ ਨਹੀਂ ਕੀਤਾ ਗਿਆ। ਸਰਕਾਰੀ ਹਸਪਤਾਲਾਂ 'ਚ ਸਿਹਤ ਸੇਵਾਵਾਂ ਦਾ ਮਾੜਾ ਹਾਲ ਹੈ।ਉਨ੍ਹਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੋਰੋਨਾ ਦੀ ਰੋਕਥਾਮ ਅਤੇ ਮਰੀਜਾਂ ਦੀ ਸਾਂਭ-ਸੰਭਾਲ ਕਰਨ 'ਚ ਇਸ ਕਦਰ ਫੇਲ੍ਹ ਹੋ ਚੁੱਕੀ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਨਾ ਕੇਵਲ ਮਰੀਜਾਂ ਨੂੰ ਸਰਕਾਰੀ ਹਸਪਤਾਲ ਜਾਂ ਇਕਾਂਤਵਾਸ ਕੇਂਦਰਾਂ 'ਚ ਭੇਜਣ ਦੇ ਖ਼ਿਲਾਫ਼ ਬਲਕਿ ਟੈਸਟ ਵਾਸਤੇ ਸੈਂਪਲ ਵੀ ਨਾ ਦੇਣ ਦੇ ਮਤੇ ਪਾਸ ਕਰਨ ਨੂੰ ਮਜ਼ਬੂਰ ਹੋ ਗਈਆਂ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕਰਦਾ ਹਾਂ ਕਿ ਮੀਡੀਆ 'ਚ ਝੂਠ ਬੋਲ-ਬੋਲ ਕੇ ਲੋਕਾਂ ਦੀ ਜਾਨ ਨਾਲ ਖਿਲਵਾੜ ਕਰਨਾ ਬੰਦ ਕਰਨ ਅਤੇ ਬਿਨਾਂ ਹੋਰ ਸਮਾਂ ਗੁਆਏ ਸੂਬੇ ਦੇ ਸਿਹਤ ਪ੍ਰਬੰਧਾਂ 'ਚ ਅਤਿ ਲੋੜੀਂਦੇ ਸੁਧਾਰ ਕਰਨ। ਜੇਕਰ ਉਹ ਕਰਨ ਤੋਂ ਅਸਮਰੱਥ ਹਨ ਤਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ।


author

Shyna

Content Editor

Related News