ਬੇਅਦਬੀ ਮਾਮਲਿਆਂ ''ਤੇ ਸੁਖਬੀਰ ਮਗਰਮੱਛੀ ਹੰਝੂ ਨਾ ਵਹਾਵੇ : ਕੈਪਟਨ
Wednesday, Jul 17, 2019 - 07:11 PM (IST)

ਚੰਡੀਗੜ੍ਹ-ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਬਰਗਾੜੀ ਮਾਮਲਿਆਂ 'ਤੇ ਮਗਰਮੱਛੀ ਹੰਝੂ ਨਾ ਵਹਾਉਣ। ਸਰਕਾਰ ਇੰਨ੍ਹਾਂ ਮਾਮਲਿਆਂ ਦਾ ਕੋਈ ਢੁੱਕਵਾਂ ਹੱਲ ਜ਼ਰੂਰ ਕੱਢੇਗੀ। ਦੱਸਣਯੋਗ ਹੈ ਕਿ ਬੀਤੇ ਦਿਨੀਂ ਬੇਅਦਬੀ ਮਾਮਲਿਆਂ ਦੀ ਪੜਤਾਲ ਕਰ ਰਹੀ ਸੀ.ਬੀ.ਆਈ. ਨੇ ਕੇਸ ਬੰਦ ਕਰਨ ਲਈ ਅਦਾਲਤ 'ਚ ਅਰਜ਼ੀ ਦਿੱਤੀ ਸੀ, ਜਿਸ ਤੋਂ ਬਾਅਦ ਅਕਾਲੀ ਦਲ ਨੇ ਵੀ ਇਸ ਕਲੋਜ਼ਰ ਰਿਪੋਰਟ ਨੂੰ ਖਾਰਜ ਕਰਨ ਦਾ ਐਲਾਨ ਕਰਦਿਆਂ ਆਪਣੀ ਵਕੀਲਾਂ ਦੀ ਟੀਮ ਨਾਲ ਇਸ ਰਿਪੋਰਟ ਦੀ ਅਦਾਲਤ 'ਚ ਖਿਲਾਫਤ ਕਰਨ ਦੀ ਗੱਲ ਕਹੀ ਸੀ। ਕੈਪਟਨ ਨੇ ਕਿਹਾ ਹੈ ਕਿ ਬਾਦਲ ਇਸ ਮੁੱਦੇ ਪ੍ਰਤੀ ਬਿਆਨਬਾਜ਼ੀ ਦਾ ਵਿਖਾਵਾ ਕਰਕੇ ਲੋਕਾਂ ਨੂੰ ਬੇਵਕੂਫ ਨਾ ਬਣਾਉਣ।
Don’t fool the people with your crocodile tears, @officeofssbadal. Explain why you didn’t investigate the Bargari cases yourself as Home Minister & sent them to CBI. At whose behest has CBI filed the closure report? Just wait, we will ensure that the guilty are brought to book. https://t.co/5EQvM6oOzY
— Capt.Amarinder Singh (@capt_amarinder) July 17, 2019
ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਵਾਪਰਨ ਸਮੇਂ ਸੁਖਬੀਰ ਬਾਦਲ ਖੁਦ ਸੂਬੇ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸਨ ਅਤੇ ਉਹ ਹੀ ਪਹਿਲੇ ਤਿੰਨ ਮਾਮਲਿਆਂ ਦੀ ਜਾਂਚ ਸੀ.ਬੀ.ਆਈ. ਹਵਾਲੇ ਕਰਨ ਦੇ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਇਸ ਰਿਪੋਰਟ ਨੂੰ ਅਦਾਲਤ ਵਿੱਚ ਚੁਨੌਤੀ ਦੇਣ ਦੀ ਗੱਲ ਕਹਿ ਕੇ ਲੋਕਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੇ ਹਨ। ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਵਕੀਲ ਯਾਨੀ ਕਿ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਇਸ ਮਾਮਲੇ 'ਚ ਕਾਨੂੰਨੀ ਹੱਲ ਤਲਾਸ਼ਣ ਲਈ ਵੀ ਨਿਰਦੇਸ਼ ਦਿੱਤੇ ਹਨ।