ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਰਨਗੇ ਵੱਡਾ ਧਮਾਕਾ

Saturday, May 28, 2022 - 11:49 AM (IST)

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਗੇ ਕੈਪਟਨ ਅਮਰਿੰਦਰ ਸਿੰਘ, ਕਰਨਗੇ ਵੱਡਾ ਧਮਾਕਾ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਲਾਕਾਤ ਕਰਕੇ ਵੱਡਾ ਧਮਕਾ ਕਰਨ ਜਾ ਰਹੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਸੌਂਪ ਸਕਦੇ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਸੂਚੀ ਵਿਚ ਖਾਸ ਤੌਰ ’ਤੇ ਪਿਛਲੀ ਸਰਕਾਰ ਦੇ ਉਹ ਆਗੂ ਹਨ ਜਿਨ੍ਹਾਂ ਦਾ ਨਾਂ ਨਜਾਇਜ਼ ਮਾਈਨਿੰਗ ਵਿਚ ਬੋਲਦਾ ਰਿਹਾ ਹੈ। ਕੈਪਟਨ ਦੇ ਇਸ ਪੈਂਤੜੇ ਨਾਲ ਕਾਂਗਰਸੀ ਖੇਮੇ ਵਿਚ ਖਲਬਲੀ ਮਚ ਗਈ ਹੈ। ਉਧਰ ਭਗਵੰਤ ਮਾਨ ਪਹਿਲਾਂ ਹੀ ਆਖ ਚੁੱਕੇ ਹਨ ਕਿ ਭ੍ਰਿਸ਼ਟਾਚਾਰ ਵਿਚ ਲਿਪਤ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਕਿੰਨਾ ਵੀ ਰਸੂਖਦਾਰ ਕਿਉਂ ਨਾ ਹੋਵੇ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ, ਕਸੂਤੀ ਸਥਿਤੀ ’ਚ ਫਸਿਆ ਸ਼੍ਰੋਮਣੀ ਅਕਾਲੀ ਦਲ

ਇਥੇ ਇਹ ਵੀ ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਸਮਾਂ ਪਹਿਲਾਂ ਹੀ ਕਿਹਾ ਸੀ ਕਿ ਉਨ੍ਹਾਂ ਕੋਲ ਨਾਜਾਇਜ਼ ਮਾਈਨਿੰਗ ਵਿਚ ਸ਼ਾਮਲ ਕਾਂਗਰਸੀ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਵਾਂ ਦੀ ਸੂਚੀ ਹੈ। ਜੇ ਮੁੱਖ ਮੰਤਰੀ ਭਗਵੰਤ ਮਾਨ ਮੰਗਣ ਤਾਂ ਉਹ ਜ਼ਰੂਰ ਇਹ ਸੂਚੀ ਉਨ੍ਹਾਂ ਨੂੰ ਸੌਂਪਣਗੇ। ਕੈਪਟਨ ਦਾ ਇਹ ਬਿਆਨ ਉਦੋਂ ਆਇਆ ਸੀ, ਜਦੋਂ ਕਾਂਗਰਸ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਵਾ ਨੇ ਉਨ੍ਹਾਂ ਨੂੰ ਭ੍ਰਿਸ਼ਟ ਮੰਤਰੀਆਂ ਦੇ ਨਾਂ ਦੱਸਣ ਲਈ ਕਿਹਾ ਸੀ। ਫਿਲਹਾਲ ਹੁਣ ਜਦੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਨਾਲ ਮੁਲਾਕਾਤ ਕਰਕੇ ਦਾਗੀ ਆਗੂਆਂ ਦਾ ਖੁਲਾਸਾ ਕਰਨ ਜਾ ਰਹੇ ਹਨ ਤਾਂ ਦੇਖਣਾ ਇਹ ਹੋਵੇਗਾ ਕਿ ਇਸ ਸੂਚੀ ਨਾਲ ਕਿਹੜੇ ਆਗੂਆਂ ਦੇ ਨਾਮ ਸਾਹਮਣੇ ਆਉਂਦੇ ਹਨ ਅਤੇ ਪੰਜਾਬ ਸਰਕਾਰ ਉਨ੍ਹਾਂ ਖ਼ਿਲਾਫ਼ ਕੀ ਕਾਰਵਾਈ ਕਰਦੀ ਹੈ।

ਇਹ ਵੀ ਪੜ੍ਹੋ : ਫ਼ਰੀਦਕੋਟ ਜੇਲ ’ਚ ਬੰਦ ਬੰਬੀਹਾ ਗਰੁੱਪ ਦੇ ਗੈਂਗਸਟਰ ਦਾ ਨਵਾਂ ਕਾਰਨਾਮਾ ਆਇਆ ਸਾਹਮਣੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News