ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਗਾਮ ''ਚੋਂ ਗੈਰ-ਹਾਜ਼ਰ ਰਹਿਣਗੇ ਕੈਪਟਨ ਅਮਰਿੰਦਰ ਸਿੰਘ

Thursday, Sep 27, 2018 - 07:39 PM (IST)

ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ ਸਮਗਾਮ ''ਚੋਂ ਗੈਰ-ਹਾਜ਼ਰ ਰਹਿਣਗੇ ਕੈਪਟਨ ਅਮਰਿੰਦਰ ਸਿੰਘ

ਬੰਗਾ, (ਤ੍ਰਿਪਾਠੀ)–ਪੰਜਾਬ ਸਰਕਾਰ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਸਬੰਧੀ 28 ਸਤੰਬਰ ਨੂੰ ਰਾਜ ਪੱਧਰੀ ਦਿਹਾੜਾ ਮਨਾਇਆ ਜਾ ਰਿਹਾ ਹੈ।ਇਸ ਸਮਾਗਮ 'ਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਜ਼ਰ ਨਹੀਂ ਹੋਣਗੇ। ਉਨ੍ਹਾਂ ਦੀ ਥਾਂ 'ਤੇ ਜੰਗਲਾਤ ਤੇ ਐੱਸ.ਸੀ. ਬੀ.ਸੀ. ਭਲਾਈ ਮੰਤਰੀ ਸਾਧੂ ਸਿੰਘ ਧਰਮਸੌਤ ਖਟਕੜ ਕਲਾਂ ਵਿਖੇ ਹਾਜ਼ਰੀ ਲਵਾਉਣਗੇ।

ਅੱਜ ਸ਼ਾਮ ਅਜਾਇਬ ਘਰ ਵਿਖੇ ਡਿਪਟੀ ਕਮਿਸ਼ਨਰ ਵਿਨੇ ਬਬਲਾਨੀ ਅਤੇ ਐੱਸ.ਡੀ.ਐੱਮ. ਬੰਗਾ ਅਨਮਜੋਤ ਕੌਰ ਨੇ ਜਨਮ ਦਿਹਾੜੇ ਦੀ ਤਿਆਰੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਧਰਮਸੌਤ ਸਵੇਰੇ ਸਵਾ 10 ਵਜੇ ਮਿਊਜ਼ੀਅਮ ਪੁੱਜ ਜਾਣਗੇ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ। ਸ਼ਹੀਦ-ਏ-ਆਜ਼ਮ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਅਜਾਇਬ ਘਰ ਅਤੇ ਜੱਦੀ ਘਰ ਨੂੰ ਲਾਈਟਾਂ ਨਾਲ ਰੁਸ਼ਨਾਇਆ ਜਾਵੇਗਾ। ਮਿਊਜ਼ੀਅਮ 'ਚ ਆਉਣ ਵਾਲੇ ਲੋਕਾਂ ਦੀ ਆਮਦ ਨੂੰ ਮੁੱਖ ਰੱਖਦਿਆਂ ਸਫ਼ਾਈ ਆਦਿ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।


Related News