ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੀਤੀ ਮੰਗ
Wednesday, Jul 28, 2021 - 11:33 PM (IST)
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਜਿਸ 'ਚ ਉਨ੍ਹਾਂ ਕਰਤਾਰ ਲਾਂਘਾ ਦੁਬਾਰਾ ਖੋਲ੍ਹਣ ਦੇ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ।
ਕੈਪਟਨ ਅਮਰਿੰਦਰ ਵੱਲੋਂ ਚਿੱਠੀ 'ਚ ਲਿਖਿਆ ਗਿਆ ਕਿ ਹੁਣ ਕੋਵਿਡ ਦੀ ਸਥਿਤੀ 'ਚ ਅੱਗੇ ਨਾਲੋਂ ਸੁਧਾਰ ਹੋਇਆ ਹੈ, ਇਸ ਲਈ ਸਿੱਖ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਧਿਆਨ 'ਚ ਰੱਖਦਿਆਂ ਕਰਤਾਰ ਦਾ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਪਿਛਲੇ ਸਾਲ ਮਾਰਚ ਮਹੀਨੇ 'ਚ ਕੋਰੋਨਾ ਦੇ ਵੱਧਦੇ ਕੇਸਾਂ ਨੂੰ ਦੇਖਦਿਆਂ ਕਰਤਾਰਪੁਰ ਲਾਂਘੇ ਨੂੰ ਬੰਦ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਹੁਣ ਇੰਡਸਟਰੀ ਡਿਪਾਰਟਮੈਂਟ ’ਚ ਕਰੋੜਾਂ ਦੇ ਘਪਲੇ ਨੇ ਕਾਂਗਰਸ ਸਰਕਾਰ ਦੀ ਖੋਲ੍ਹੀ ਪੋਲ : ਕਾਲੀਆ
ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਪਰੋਟੋਕਾਲ ਦੀ ਪਾਲਣਾ ਦੇ ਲਈ ਕੇਂਦਰ ਦੇ ਨਾਲ ਮਿਲ ਕੇ ਕੰਮ ਕਰਨ 'ਚ ਬਹੁਤ ਖੁਸ਼ੀ ਹੋਵੇਗੀ।
ਇਹ ਵੀ ਪੜ੍ਹੋ- ਮਲਟੀ ਕਰੋੜ ਇਰੀਗੇਸ਼ਨ ਸਕੈਮ ਮਾਮਲੇ 'ਚ ED ਨੇ 42 ਕਰੋੜ ਰੁਪਏ ਦੀ ਜਾਇਦਾਦ ਕੀਤੀ ਅਟੈਚ
ਉਨ੍ਹਾਂ ਅੱਗੇ ਲਿਖਿਆ ਕਿ ਪਿਛਲੇ ਇਕ ਮਹੀਨੇ ਦੌਰਾਨ ਪੰਜਾਬ 'ਚ ਕੋਰੋਨਾ ਦੀ ਸਥਿਤੀ 'ਚ ਕਾਫੀ ਸੁਧਾਰ ਦੇਖਣ ਨੂੰ ਮਿਲਿਆ ਹੈ ਅਤੇ ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਕਲ ਕੋਵਿਡ ਕਾਰਨ ਰਾਜ 'ਚ ਇਕ ਵੀ ਮੌਤ ਨਹੀਂ ਹੋਈ, ਜੋ ਕਿ ਲੱਗਭਗ ਇਕ ਸਾਲ ਬਾਅਦ ਹੋਇਆ ਹੈ।