ਕੈਪਟਨ ਨੇ ਡੇਅਰੀ ਫਾਰਮਿੰਗ ਨੂੰ ਉੁਤਸ਼ਾਹਤ ਕਰਨ ਲਈ 5 ਮੈਂਬਰੀ ਕਮੇਟੀ ਬਣਾਈ

02/06/2019 5:29:13 PM

ਜਲੰਧਰ (ਧਵਨ)–ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨ ਡੇਅਰੀ ਸੈਕਟਰ ਲਈ ਵਿਆਪਕ ਐਕਸ਼ਨ ਪਲਾਨ ਦਾ ਐਲਾਨ ਕਰ ਦਿੱਤਾ ਹੈ। ਮੁੱਖ ਮੰਤਰੀ ਪਿਛਲੇ ਦਿਨੀਂ ਜਦੋਂ ਇਸਰਾਈਲ ਦੌਰੇ 'ਤੇ ਗਏ ਸਨ ਤਾਂ ਉਨ੍ਹਾਂ ਨੇ ਡੇਅਰੀ ਸੈਕਟਰ ਨੂੰ ਲੈ ਕੇ ਵਿਆਪਕ ਅਧਿਐਨ ਕੀਤਾ ਸੀ। ਮੁੱਖ ਮੰਤਰੀ ਦਾ ਮੰਨਣਾ ਹੈ ਕਿ ਕਿਸਾਨਾਂ ਦੀ ਆਮਦਨੀ ਨੂੰ ਵਧਾਉਣ ਲਈ ਡੇਅਰੀ ਸੈਕਟਰ ਨੂੰ ਉਤਸ਼ਾਹ ਦੇਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਇਕ 5 ਮੈਂਬਰੀ ਕਮੇਟੀ ਗਠਿਤ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਸਰਕਾਰੀ ਸੂਤਰਾਂ ਨੇ ਦੱਸਿਆ ਕਿ ਵੱਖ-ਵੱਖ ਰਾਜ ਵਿਕਾਸ ਪ੍ਰਾਜੈਕਟਾਂ ਦੀ ਸਮੀਖਿਆ ਵੀ ਕੀਤੀ ਗਈ ਅਤੇ ਨਾਲ ਹੀ ਪਸ਼ੂ ਪਾਲਣ, ਡੇਅਰੀ ਤੇ ਮੱਛੀ ਪਾਲਣ, ਖੇਤਰਾਂ 'ਚ ਕਿਸਾਨਾਂ ਦੀ ਹਿੱਸੇਦਾਰੀ ਵਧਾਉਣ ਦਾ ਵੀ ਫੈਸਲਾ ਲਿਆ ਗਿਆ।

ਸਰਕਾਰੀ ਸੂਤਰਾਂ ਨੇ ਦੱਸਿਆ ਕਿ 5 ਮੈਂਬਰੀ ਕਮੇਟੀ 'ਚ ਸਟੇਟ ਫਾਰਮਸ ਕਮਿਸ਼ਨ ਦੇ ਚੇਅਰਮੈਨ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ, ਡੇਅਰੀ ਵਿਕਾਸ ਦੇ ਡਾਇਰੈਕਟਰ ਤੇ ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ ਦੇ ਪ੍ਰਤੀਨਿਧੀਆਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਕਮੇਟੀ ਨੂੰ ਕਿਹਾ ਗਿਆ ਹੈ ਕਿ ਉਹ ਖੇਤਰ 'ਚ ਵੰਨ-ਸੁਵੰਨਤਾ ਲਿਆਉਣ ਅਤੇ ਕਿਸਾਨਾਂ ਨੂੰ ਆਮਦਨੀ ਵਧਾਉਣ ਦੇ ਬਦਲਾਂ ਬਾਰੇ ਸਰਕਾਰ ਨੂੰ ਆਪਣਾ ਰਿਪੋਰਟ ਦੇਵੇ।
ਸਰਕਾਰੀ ਹਲਕਿਆਂ ਨੇ ਦੱਸਿਆ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਰਾਜ ਫਾਰਮਸ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਕਿਹਾ ਹੈ ਕਿ ਉਹ ਡੇਅਰੀ ਫਾਰਮਿੰਗ ਮਾਹਿਰ ਯੇਹੂਦਾ ਸਪ੍ਰੀਚਰ ਦੀ ਪਸ਼ੂ ਪਾਲਣ ਵਿਭਾਗ 'ਚ ਸਲਾਹਕਾਰ ਦੇ ਰੂਪ 'ਚ ਭੂਮਿਕਾ ਨੂੰ ਸਵੀਕਾਰ ਕਰੇ। ਯੇਹੂਦਾ ਵੀ ਬੈਠਕ 'ਚ ਹਿੱਸਾ ਲੈਣ ਲਈ ਆਏ ਹੋਏ ਸਨ। ਖੇਤੀ ਖੇਤਰ ਦੇ ਇਕ ਲਾਭਦਾਇਕ ਧੰਦਾ ਬਣਾਉਣ ਦੇ ਵਿਸ਼ੇ 'ਤੇ ਗੰਭੀਰਤਾ ਨਾਲ ਚਰਚਾ ਹੋਈ ਤੇ ਮੁੱਖ ਮੰਤਰੀ ਦੇ ਵਿਚਾਰ ਸਨ ਕਿ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਉਨ੍ਹਾਂ ਵਪਾਰੀਆਂ ਵਲੋਂ ਆਪਣੇ ਕਦਮ ਵਧਾਉਣੇ ਚਾਹੀਦੇ ਹਨ, ਜਿੱਥੇ ਉਨ੍ਹਾਂ ਨੂੰ ਵਿਆਪਕ ਆਮਦਨੀ ਹੋ ਸਕਦੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸਰਾਈਲ ਦੀ ਤਕਨੀਕ ਨੂੰ ਸਮਝੇ ਅਤੇ ਉਸ ਨੂੰ ਪੰਜਾਬ 'ਚ ਲਾਗੂ ਕਰਵਾਏ ਤਾਂ ਕਿ ਰਾਜ ਦੇ ਕਿਸਾਨ ਲਾਭ ਲੈ ਸਕਣ। ਉਨ੍ਹਾਂ ਨੇ ਵਿਭਾਗ ਨੂੰ ਪੰਜਾਬ ਖੇਤੀ ਯੂਨੀਵਰਿਸਟੀ ਨਾਲ ਮਿਲ ਕੇ ਡੇਅਰੀ ਫਾਰਮਿੰਗ ਤੇ ਹੋਰ ਸਹਾਇਕ ਧੰਦਿਆਂ 'ਚ ਕਿਸਾਨਾਂ ਨੂੰ ਚਲਾਉਣ ਦਾ ਸੱਦਾ ਦਿੱਤਾ।
ਪਸੂਆਂ 'ਤੇ ਭਵਿੱਖ 'ਚ ਕਿਸੇ ਉਲਟ ਅਸਰ ਤੋਂ ਬਚਣ ਲਈ ਮੁੱਖ ਮੰਤਰੀ ਨੇ ਪਸ਼ੂ ਪਾਲਣ ਵਿਭਾਗ ਦੇ ਨਿਰਦੇਸ਼ਕ ਨੂੰ ਪਸ਼ੂਆਂ ਦੇ ਗੈਰ-ਜ਼ਰੂਰੀ ਗਰਭਧਾਰਨ 'ਤੇ ਨਜ਼ਰ ਰੱਖਣ ਲਈ ਕਿਹਾ ਹੈ। ਇਸ ਤੋਂ ਪਹਿਲਾਂ ਯੇਹੂਦਾ ਸਪ੍ਰੀਚਰ ਦੇ ਇਕ ਪ੍ਰਭਾਵਸ਼ਾਲੀ ਪ੍ਰੈਜ਼ੈਂਟੇਸ਼ਨ ਦਿੱਤਾ, ਜਿਸ 'ਚ ਉਨ੍ਹਾਂ ਨੇ ਸੂਬੇ 'ਚ ਦੁੱਧ ਦਾ ਉਤਪਾਦਨ ਤੇ ਗੁਣਵੱਤਾ ਵਧਾਉਣ ਦੇ ਤਰੀਕਿਆਂ ਬਾਰੇ ਦੱਸਿਆ। ਬੈਠਕ 'ਚ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵੀ ਆਪਣੇ ਮਹੱਤਵਪੂਰਨ ਸੁਝਾਅ ਰੱਖੇ।

shivani attri

This news is Content Editor shivani attri