ਕੈਪਟਨ ਅਮਰਿੰਦਰ ਸਿੰਘ ਦੀ ਈਸੜੂ ਫੇਰੀ ਹੋਈ ਰੱਦ

08/15/2018 6:17:49 PM

ਈਸੜੂ (ਬੈਨੀਪਾਲ/ਬਿਪਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਈਸੜੂ ਫੇਰੀ ਐਨ ਮੌਕੇ 'ਤੇ ਰੱਦ ਹੋਣ ਦੀ ਸੂਚਨਾ ਮਿਲੀ ਹੈ। ਦੱੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਜ਼ਾਦੀ ਦਿਹਾੜੇ ਮੌਕੇ ਈਸੜੂ ਵਿਖੇ ਸ਼ਹੀਦ ਕਰਨੈਲ ਸਿੰਘ ਨੂੰ ਸਰਧਾ ਦੇ ਫੁੱਲ ਭੇਟ ਕਰਨੇ ਸਨ। ਇਸ ਮੌਕੇ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਸ਼ਹੀਦ ਕਰਨੈਲ ਸਿੰਘ ਦੀ ਬਰਸੀ ਮੌਕੇ ਉਨ੍ਹਾਂ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ। 
ਦੱਸਣਯੋਗ ਹੈ ਕਿ ਕੈਪਟਨ ਦੇ ਪੁੱਜਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਤਿਆਰੀਆਂ 'ਚ ਲੱਗੇ ਹੋਏ ਸਨ। ਸਮਾਗਮ ਨੂੰ ਲੈ ਕੇ ਇਥੇ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਪਰ ਸਾਰੀਆਂ ਤਿਆਰੀਆਂ ਦੇ ਬਾਵਜੂਦ ਮੌਕੇ 'ਤੇ ਕੈਪਟਨ ਦੀ ਈਸੜੂ ਫੇਰੀ ਰੱਦ ਹੋ ਗਈ, ਜਿਸ ਕਾਰਨ ਕਾਂਗਰਸੀ ਆਗੂਆਂ ਅਤੇ ਵਰਕਰਾਂ ਦੇ ਚਿਹਰੇ ਮੁਰਝਾ ਗਏ। ਲੋਕਾਂ ਦੀਆਂ ਆਸਾਂ ਨੂੰ ਵੀ ਸੱਟ ਵੱਜੀ ਅਤੇ ਖੰਨਾ ਨੂੰ ਜ਼ਿਲਾ ਬਣਾਉਣ ਦੀ ਆਸ ਨੂੰ ਵੀ ਬੂਰ ਨਹੀਂ ਪਿਆ।