ਕੈਪਟਨ ਨੇ ਕਿਸਾਨਾਂ ਨੂੰ ਦਿਵਾਇਆ ਭਰੋਸਾ, ਜਲਦ ਦਿੱਤਾ ਜਾਵੇਗਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ

Wednesday, Sep 26, 2018 - 06:55 PM (IST)

ਕੈਪਟਨ ਨੇ ਕਿਸਾਨਾਂ ਨੂੰ ਦਿਵਾਇਆ ਭਰੋਸਾ, ਜਲਦ ਦਿੱਤਾ ਜਾਵੇਗਾ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ

ਸੁਲਤਾਨਪੁਰ ਲੋਧੀ ( ਸੁਰਿੰਦਰ ਸਿੰਘ ਸੋਢੀ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਅਧਿਕਾਰੀਆਂ ਨਾਲ ਦਰਿਆ ਬਿਆਸ ਦੀ ਮਾਰ ਹੇਠ ਆਏ ਹਲਕਾ ਸੁਲਤਾਨਪੁਰ ਲੋਧੀ ਦੇ ਵੱਖ-ਵੱਖ ਪਿੰਡਾਂ ਪੱਸਨ ਕਦੀਮ, ਲੱਖਵਰਿਆਂਹ, ਸੇਰ ਪੁਰ ਡੋਗਰਾ,  ਬਾਊਪੁਰ ਮੰਡ ਆਦਿ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੰਨ੍ਹਾਂ ਦਾ ਵੀ ਨਿੱਰੀਖਣ ਕੀਤਾ। ਕਈ ਕਿਸਾਨਾਂ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਨੇ ਭਾਰੀ ਬਾਰਿਸ਼ ਤੋਂ ਬਾਅਦ ਕਿਸਾਨਾਂ ਦੇ ਹੋਏ ਫਸਲਾਂ ਅਤੇ ਘਰਾਂ ਆਦਿ ਦੇ ਜਾਨੀ-ਮਾਲੀ ਨੁਕਸਾਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ। 

PunjabKesari

ਇਸ ਮੌਕੇ 'ਤੇ ਉਨ੍ਹਾਂ ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀ ਮੁਹੰਮਦ ਤਾਇਅਬ ਨੂੰ ਫਸਲਾਂ ਦੇ ਖਰਾਬੇ ਬਾਰੇ ਤੁਰੰਤ ਸ਼ਪੈਸ਼ਲ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ । ਉਨ੍ਹਾਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਹੋਏ ਨੁਕਸਾਨ ਦਾ ਮੁਆਵਜ਼ਾ ਸਰਕਾਰ ਵੱਲੋਂ ਛੇਤੀ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨਾਲ ਨਵਤੇਜ ਸਿੰਘ ਚੀਮਾ ਵਿਧਾਇਕ ਸੁਲਤਾਨਪੁਰ ਲੋਧੀ ਅਤੇ ਪ੍ਰਸ਼ਾਸ਼ਨਿਕ ਅਧਿਕਾਰੀ ਵੀ ਸਨ । ਚੀਮਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਪਿਛਲੇ ਸਾਲ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਆ ਚੁੱਕਾ ਹੈ ਜੋ ਵੀ ਕਿਸਾਨਾਂ ਨੂੰ ਦਿੱਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਆਦੇਸ਼ ਦਿੱਤੇ ਕਿ ਕਿਸਾਨਾਂ ਨੂੰ ਮੁਆਵਜ਼ਾ ਜਲਦੀ ਦਿੱਤਾ ਜਾਵੇ ਤਾਂ ਜੋ ਉਹ ਅਗਲੀ ਫਸਲ ਦੀ ਬਿਜਾਈ ਕਰ ਸਕਣ ।ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਤਰਨਤਾਰਨ ਜ਼ਿਲੇ 'ਚ ਵੀ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਕਿਸਾਨਾਂ ਦੀ ਫਸਲ ਦੇ ਹੋਏ ਨੁਕਸਾਨ ਬਾਰੇ ਜਾਣਿਆ।


Related News