ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਨੇ ਕੈਪਟਨ ਅਤੇ ਬਾਦਲ : ਅਮਨ ਅਰੋੜਾ

Sunday, Sep 12, 2021 - 08:23 PM (IST)

ਨਰਿੰਦਰ ਮੋਦੀ ਦੇ ਇਸ਼ਾਰਿਆਂ ’ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਨੇ ਕੈਪਟਨ ਅਤੇ ਬਾਦਲ : ਅਮਨ ਅਰੋੜਾ

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ 'ਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਵੱਲੋਂ ਆਪਸ 'ਚ ਲੜ ਕੇ ਮਾਹੌਲ ਖ਼ਰਾਬ ਕਰਨ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਕਾਂਗਰਸ ਅਤੇ ਅਕਾਲੀ ਦਲ ਪੰਜਾਬ 'ਚ ਭਾਈਚਾਰਕ ਸਾਂਝ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।ਐਤਵਾਰ ਨੂੰ ਪਾਰਟੀ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ‘ਆਪ’ ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਬਾਦਲ ਵੱਲੋਂ ਦੋਵਾਂ ਪਾਰਟੀਆਂ ਨੂੰ ਸੂਬੇ ਦੇ ਲੋਕਾਂ ਨੇ ਨਕਾਰ ਦਿੱਤਾ ਹੈ ਅਤੇ ਉਨ੍ਹਾਂ ਦਾ ਪਿੰਡਾਂ ਤੇ ਸ਼ਹਿਰਾਂ 'ਚ ਜਾਣਾ ਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ : 'ਕੇਂਦਰ ਤੇ ਰਾਜ ਸਰਕਾਰਾਂ ਸੂਬੇ 'ਚ ਸਹਿਕਾਰੀ ਸਭਾਵਾਂ ਖਤਮ ਕਰ ਕੇ ਕਿਸਾਨਾਂ ਨੂੰ ਬਰਬਾਦ ਕਰਨ ਦੀ ਸਾਜ਼ਿਸ਼ ਰਚ ਰਹੀਆਂ ਹਨ'

ਲੋਕਾਂ ਦੇ ਵਿਰੋਧ ਨੂੰ ਦੇਖ਼ਦੇ ਹੋਏ ਦੋਵੇਂ ਪਾਰਟੀਆਂ ਨਰਿੰਦਰ ਮੋਦੀ ਦੇ ਇਸ਼ਾਰੇ ’ਤੇ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਾ ਕੇ ਚੋਣਾਂ ਦੇ ਸਮੇਂ ਲੋਕਾਂ 'ਚ ਡਰ ਪੈਦਾ ਕਰਨੀਆਂ ਚਾਹੁੰਦੀਆਂ ਹਨ। ਦੋਵੇਂ ਹੀ ਪਾਰਟੀਆਂ ਕੇਂਦਰ ਦੀ ਮੋਦੀ ਸਰਕਾਰ ਦੇ ਇਸ਼ਾਰਿਆਂ ’ਤੇ ਕੰਮ ਕਰ ਰਹੀਆਂ ਹਨ ਤਾਂ ਜੋ ਪੰਜਾਬ 'ਚ ਮਾਹੌਲ ਖ਼ਰਾਬ ਕਰ ਕੇ ਰਾਸ਼ਟਰਪਤੀ ਰਾਜ ਲਾਗੂ ਕਰਵਾਇਆ ਜਾ ਸਕੇ।ਮੋਗਾ 'ਚ ਕਿਸਾਨਾਂ ’ਤੇ ਹੋਏ ਅੱਤਿਆਚਾਰ ਦੀ ਨਿੰਦਾ ਕਰਦਿਆਂ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਸ਼ਾਂਤੀਪੂਰਨ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਅਕਾਲੀ ਦਲ ਬਾਦਲ ਦੇ ਵਿੰਗ ਸਟੂਡੈਂਟ ਆਰਗੇਨਾਈਜੇਸ਼ਨ ਆਫ਼ ਇੰਡੀਆ (ਸੋਈ) ਦੇ ਗੁੰਡਿਆਂ ਵੱਲੋਂ ਕੀਤਾ ਹਮਲਾ ਸੁਖਬੀਰ ਸਿੰਘ ਬਾਦਲ ਦੀ ਸੋਚੀ ਸਮਝੀ ਸਾਜਿਸ਼ ਸੀ, ਜਿਸ ਤੋਂ ਸਾਫ਼ ਹੋ ਗਿਆ ਹੈ ਕਿ ਅਕਾਲੀ ਦਲ ਬਾਦਲ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰ ਕੇ ਨਰਿੰਦਰ ਮੋਦੀ ਦੇ ਰਾਹੀਂ ਪੰਜਾਬ 'ਚ ਰਾਸ਼ਟਰਪਤੀ ਰਾਜ ਲਾਗੂ ਕਰਾਉਣਾ ਚਾਹੰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਲੁਧਿਆਣਾ 'ਚ ਭਾਜਪਾ ਅਤੇ ਕਾਂਗਰਸੀ ਵਰਕਰਾਂ ਦੇ ਵਿਚਾਲੇ ਹੋਈ ਲੜਾਈ ਵੀ ਇਸੇ ਕੜੀ ਦਾ ਹਿੱਸਾ ਹੈ।

ਇਹ ਵੀ ਪੜ੍ਹੋ : ਕੰਬੋਡੀਆ ਦੀ ਯਾਤਰਾ 'ਤੇ ਹਨ ਚੀਨ ਦੇ ਵਿਦੇਸ਼ ਮੰਤਰੀ, ਵਾਇਰਸ ਤੇ ਵਪਾਰ 'ਤੇ ਹੋਵੇਗੀ ਚਰਚਾ

ਉਨ੍ਹਾਂ ਕਿਹਾ ਕਿ ਹਕੀਕਤ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਟੀਮ ਦੇ ਰੂਪ 'ਚ ਕੰਮ ਕਰ ਰਹੇ ਹਨ ਅਤੇ ਪੰਜਾਬ 'ਚ ਮੋਦੀ ਦੇ ਇਸ਼ਾਰਿਆਂ ’ਤੇ ਮਾਹੌਲ ਖ਼ਰਾਬ ਕਰਨ ਲਈ ਉਤਾਰੂ ਹਨ। ਵਿਧਾਇਕ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਖਾਸ ਕਰਕੇ ਕਿਸਾਨਾਂ ਦੀ ਹਮਦਰਦੀ ਬਟੋਰਨ ਲਈ ਅਕਾਲੀ ਦਲ ਭਾਜਪਾ ਤੋਂ ਵੱਖ ਹੋਇਆ ਹੈ ਜੋ ਸਿਰਫ ਧੋਖ਼ਾ ਹੈ। ਉਨ੍ਹਾਂ ਕਿਹਾ ਕਿ ਇਸ 'ਚ ਕੋਈ ਸ਼ੱਕ ਨਹੀਂ ਹੈ ਕਿ ਪੰਜਾਬ 'ਚ ਵਿਧਾਨ ਸਭਾ ਚੋਣਾਂ ਹੋਣ ਤੋਂ ਬਾਅਦ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕ ਵਾਰ ਫਿਰ ਸਪਸ਼ੱਟ ਰੂਪ 'ਚ ਇੱਕ ਹੋ ਜਾਣ। ਅਰੋੜਾ ਨੇ ਕਿਹਾ ਭਾਜਪਾ ਅਕਾਲੀ ਦਲ ਬਾਦਲ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ਼ ਨਾ ਕਰਨ ਕਿਉਂਕਿ ਲੋਕਾਂ ਦੇ ਗੁੱਸੇ ਤੋਂ ਸਾਫ਼ ਹੋ ਗਿਆ ਹੈ ਕਿ ਇਸ ਵਾਰ ਹਵਾ ਉਨ੍ਹਾਂ ਦੇ ਖ਼ਿਲਾਫ਼ ਹੈ।

ਇਹ ਵੀ ਪੜ੍ਹੋ : ਅਫਗਾਨਿਸਤਾਨ ਦੇ ਸਾਬਕਾ ਉਪ ਰਾਸ਼ਟਰਪਤੀ ਦੇ ਭਰਾ ਦਾ ਤਾਲਿਬਾਨ ਨੇ ਗੋਲੀ ਮਾਰ ਕੇ ਕੀਤਾ ਕਤਲ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News