ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬੀਬੀ ਭੱਟੀ ਦੀ ਅਗਵਾਈ 'ਚ ਮਨਾਇਆ ਗਿਆ ਜਨਮ ਦਿਨ

Thursday, Mar 11, 2021 - 10:53 PM (IST)

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬੀਬੀ ਭੱਟੀ ਦੀ ਅਗਵਾਈ 'ਚ ਮਨਾਇਆ ਗਿਆ ਜਨਮ ਦਿਨ

ਬੁਢਲਾਡਾ, (ਮਨਜੀਤ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬੁਢਲਾਡਾ ਵਿਖੇ ਕਾਂਗਰਸ ਪਾਰਟੀ ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਨੇ ਦੇਰ ਰਾਤ ਕਾਂਗਰਸੀ ਆਗੂਆਂ ਅਤੇ ਯੂਥ ਵਰਕਰਾਂ ਨਾਲ ਕੇਕ ਕੱਟ ਕੇ ਜਨਮ ਦਿਨ ਮਨਾਇਆ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਉਨ੍ਹਾਂ ਇੱਕ ਸੰਦੇਸ਼ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਵਧਾਈਆਂ ਭੇਜੀਆਂ। ਰਣਜੀਤ ਕੌਰ ਭੱਟੀ ਨੇ ਕਿਹਾ ਕਿ ਕੈਪਟਨ ਸਰਕਾਰ ਦੀ ਅਗਵਾਈ ਵਿੱਚ ਪੰਜਾਬ ਆਰਥਿਕ ਪੱਖੋਂ ਮਜਬੂਤ ਹੋਇਆ ਹੈ ਅਤੇ ਆਉਂਦੇ ਵਰੇ੍ਹ ਵਿੱਚ ਇਹ ਸਰਕਾਰ ਵਿਕਾਸ ਦੀ ਝੜੀ ਲਗਾ ਦੇਵੇਗੀ। ਕਾਂਗਰਸ ਸਰਕਾਰ ਮੁੜ ਤੋਂ ਪੰਜਾਬ ਵਿੱਚ ਬਣੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਵਸੇ ਹਨ ਅਤੇ ਉਨ੍ਹਾਂ ਦਾ ਜਨਮ ਦਿਨ ਮਨਾਉਣਾ ਸਾਡੇ ਲਈ ਖੁਸ਼ੀ ਭਰਿਆ ਅਨੁਭਵ ਹੈ। ਇਸ ਮੌਕੇ ਉਨ੍ਹਾਂ ਨੇ ਕੇਕ ਕੱਟ ਕੇ ਵਰਕਰਾਂ ਨੂੰ ਮਠਿਆਈਆਂ ਵੰਡੀਆਂ। ਇਸ ਮੌਕੇ ਮਾਰਕਿਟ ਕਮੇਟੀ  ਬੁਢਲਾਡਾ ਦੇ ਉੱਪ ਚੇਅਰਮੈਨ ਰਾਜ ਕੁਮਾਰ ਭੱਠਲ, ਸੁਖਦੇਵ ਸਿੰਘ ਭੱਟੀ ਰਿਟਾ ਆਈ.ਪੀ.ਐੱਸ, ਸੀਨੀਅਰੀ ਕਾਂਗਰਸੀ ਆਗੂ ਗੁਰਿੰਦਰ ਮੋਹਨ, ਬਲਾਕ ਕਾਂਗਰਸ ਦੇ ਪ੍ਰਧਾਨ ਤੀਰਥ ਸਿੰਘ ਸਵੀਟੀ, ਕਾਂਗਰਸੀ ਆਗੂ ਗੁਰਪ੍ਰੀਤ ਸਿੰਘ ਵਿਰਕ, ਦਿਲਬਾਗ ਸਿੰਘ ਗੱਗੀ ਕਲੀਪੁਰ, ਮਿਸ਼ਰਾ ਸਿੰਘ ਰਿਓਂਦ, ਯੂਥ ਕਾਂਗਰਸੀ ਆਗੂ ਕੁਸ਼ਦੀਪ ਸ਼ਰਮਾ, ਲਲਿਤ ਕੁਮਾਰ ਲੱਕੀ, ਗੁਰਪ੍ਰੀਤ ਸਿੰਘ ਚਹਿਲ, ਕੋਂਸਲਰ ਨਰੇਸ਼ ਕੁਮਾਰ, ਰਾਕੇਸ਼ ਕੁਮਾਰ ਭੀਖੀ ਵਾਲੇ, ਹਰਬੰਸ ਸਿੰਘ ਪਟਵਾਰੀ ਤੋਂ ਇਲਾਵਾ ਹੋਰ ਵੀ ਪਾਰਟੀ ਦੇ ਆਗੂ ਮੌਜੂਦ ਸਨ।


author

Bharat Thapa

Content Editor

Related News