3 ਲੱਖ ਤੋਂ ਘੱਟ ਆਮਦਨ ਵਾਲੇ ਵਿਅਕਤੀ ਨੂੰ ਸਰਕਾਰ ਵਲੋਂ ਮੁਫਤ ਘਰ ਬਣਾ ਕੇ ਦਿੱਤਾ ਜਾਵੇਗਾ : ਚੀਮਾ

09/19/2017 3:45:44 AM

ਸੁਲਤਾਨਪੁਰ ਲੋਧੀ(ਧੀਰ)-ਕੈਪਟਨ ਸਰਕਾਰ ਵੱਲੋਂ ਹਰੇਕ ਵਿਅਕਤੀ ਨੂੰ ਆਪਣਾ ਘਰ ਬਣਾਉਣ ਦੇ ਸੁਪਨੇ ਪੂਰਾ ਕਰਨ ਲਈ, ਸਭ ਲਈ ਘਰ ਮਿਸ਼ਨ ਨੂੰ ਪੂਰਾ ਕਰਨ ਲਈ ਸਕੀਮ ਤਹਿਤ 3 ਲੱਖ ਤੋਂ ਘੱਟ ਆਮਦਨ ਵਾਲੇ ਵਿਅਕਤੀ ਨੂੰ ਸਰਕਾਰ ਵਲੋਂ ਮੁਫਤ ਘਰ ਬਣਾ ਕੇ ਦਿੱਤਾ ਜਾਵੇਗਾ। ਇਹ ਸ਼ਬਦ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਅੱਜ ਨਗਰ ਕੌਂਸਲ ਦਫਤਰ ਵਿਖੇ ਪ੍ਰਧਾਨ ਵਿਨੋਦ ਕੁਮਾਰ ਗੁਪਤਾ ਦੀ ਅਗਵਾਈ ਹੇਠ ਸ਼ਹਿਰੀ ਆਵਾਸ ਯੋਜਨਾ ਤਹਿਤ ਗਰੀਬ ਪਰਿਵਾਰਾਂ ਦੇ ਫਾਰਮ ਭਰਵਾਉਣ ਦੀ ਰਸਮੀ ਸ਼ੁਰੂਆਤ ਕਰਨ ਮੌਕੇ ਕਹੇ। ਉਨ੍ਹਾਂ ਕਿਹਾ ਕਿ ਇਸ ਸਕੀਮ ਨੂੰ ਘਰ-ਘਰ ਪਹੁੰਚਾਉਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਮੁੱਖ ਲੋੜ ਹੈ। ਸਮਾਗਮ ਨੂੰ ਸੰਬੋਧਨ ਕਰਦਿਆਂ ਐੱਸ. ਡੀ. ਐੱਮ. ਡਾ. ਚਾਰੂਮਿਤਾ ਨੇ ਕਿਹਾ ਕਿ ਸਾਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਲੋਕਾਂ ਤੱਕ ਪਹੁੰਚਾਉਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਘਰ ਬਣਾਉਣ ਦਾ ਹਰੇਕ ਵਿਅਕਤੀ ਦਾ ਸੁਪਨਾ ਹੁੰਦਾ ਹੈ, ਜਿਸ ਨੂੰ ਕੈਪਟਨ ਸਰਕਾਰ ਪੂਰਾ ਕਰ ਰਹੀ ਹੈ। ਸਮਾਗਮ ਨੂੰ ਨਗਰ ਕੌਂਸਲ ਪ੍ਰਧਾਨ ਵਿਨੋਦ ਕੁਮਾਰ ਗੁਪਤਾ, ਪੰਜਾਬ ਪ੍ਰਦੇਸ਼ ਸਕੱਤਰ ਪਰਵਿੰਦਰ ਸਿੰਘ ਪੱਪਾ, ਦੀਪਕ ਧੀਰ ਰਾਜੂ ਸਕੱਤਰ ਪੰਜਾਬ ਕਾਂਗਰਸ, ਸੀਨੀਅਰ ਕੌਂਸਲਰ ਅਸ਼ੋਕ ਮੋਗਲਾ ਤੇ ਕੌਂਸਲਰ ਤੇਜਵੰਤ ਸਿੰਘ ਨੇ ਵੀ ਸੰਬੋਧਨ ਕੀਤਾ ਤੇ ਕੈਪਟਨ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਚਾਨਣਾ ਪਾਇਆ। ਇਸ ਮੌਕੇ ਸੁਰਜੀਤ ਸਿੰਘ ਸੱਦੂਵਾਲ ਮੈਂਬਰ ਐਡਵਾਈਜ਼ਰੀ ਕਮੇਟੀ, ਨਗਰ ਕੌਂਸਲ ਪ੍ਰਧਾਨ ਵਿਨੋਦ ਗੁਪਤਾ, ਪੱਪਾ ਜਾਰਜਪੁਰ, ਰਾਜੂ ਧੀਰ, ਸੰਜੀਵ ਮਰਵਾਹਾ ਬਲਾਕ ਪ੍ਰਧਾਨ ਸ਼ਹਿਰੀ, ਅਸ਼ੋਕ ਮੋਗਲਾ, ਕੌਂਸਲਰ ਪ੍ਰਿਤਪਾਲ ਸਿੰਘ ਪਾਲੀ, ਜਗਪਾਲ ਸਿੰਘ ਚੀਮਾ ਸਾਬਕਾ ਮੀਤ ਪ੍ਰਧਾਨ, ਕੌਂਸਲਰ ਜੁਗਲ ਕਿਸ਼ੋਰ ਕੋਹਲੀ, ਡਿੰਪਲ ਟੰਡਨ, ਕੌਂਸਲਰ ਚਰਨ ਕਮਲ ਪਿੰਟਾ, ਸੁਰਿੰਦਰਜੀਤ ਸਿੰਘ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਨਰਿੰਦਰ ਸਿੰਘ ਪੰਨੂੰ, ਹਰਚਰਨ ਸਿੰਘ ਬੱਗਾ, ਹਰਭਜਨ ਸਿੰਘ ਢਿੱਲੋਂ, ਮਿੰਟੂ ਨਈਅਰ, ਸੰਦੀਪ ਸਿੰਘ ਕਲਸੀ, ਰਾਜੂ ਕਸ਼ਯਪ, ਕਸ਼ਮੀਰ ਸਿੰਘ ਨੰਬਰਦਾਰ, ਓਮ ਪ੍ਰਕਾਸ਼, ਸਤਿੰਦਰ ਸਿੰਘ ਚੀਮਾ ਸਾਬਕਾ ਪੰਚਾਇਤ ਅਫਸਰ, ਸ਼ਿੰਦਰ ਸਰਪੰਚ, ਬਲਜਿੰਦਰ ਸਿੰਘ ਪੀ. ਏ., ਚਰਨਜੀਤ ਸਿੰਘ ਢਿੱਲੋਂ ਪ੍ਰਧਾਨ ਮਿਊਂਸਪਲ ਇੰਪਲਾਈਜ਼ ਯੂਨੀਅਨ, ਕੁਲਦੀਪ ਸ਼ਰਮਾ, ਸੰਜੀਵ ਘਈ, ਦੇਵੀ ਦਿਆਲ ਸ਼ਰਮਾ ਤੇ ਉਪਿੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ।