ਕੈਪਟਨ ਸਰਕਾਰ ਵਲੋਂ ਅਕਾਲ ਤਖਤ ਨੂੰ ਕਮਜ਼ੋਰ ਕਰਨ ਦੇ ਯਤਨ : ਹਰਸਿਮਰਤ

Monday, Sep 09, 2019 - 09:51 PM (IST)

ਕੈਪਟਨ ਸਰਕਾਰ ਵਲੋਂ ਅਕਾਲ ਤਖਤ ਨੂੰ ਕਮਜ਼ੋਰ ਕਰਨ ਦੇ ਯਤਨ : ਹਰਸਿਮਰਤ

ਚੰਡੀਗੜ੍ਹ (ਸ਼ਰਮਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਸਮਾਰੋਹਾਂ ਦੇ ਪ੍ਰਬੰਧ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕੈਪਟਨ ਸਰਕਾਰ ਵਲੋਂ ਵੱਖ-ਵੱਖ ਰਸਤਾ ਚੁਣਨ ਦੇ ਸਵਾਲ 'ਤੇ ਮੰਗੀ ਗਈ ਪ੍ਰਤੀਕਿਰਿਆ ਦੇ ਜਵਾਬ 'ਚ ਕੇਂਦਰੀ ਮੰਤਰੀ ਤੇ ਅਕਾਲੀ ਆਗੂ ਹਰਸਿਮਰਤ ਬਾਦਲ ਨੇ ਕਿਹਾ ਕਿ ਕੈਪਟਨ ਸਰਕਾਰ ਸਿੱਖਾਂ ਦੀ ਧਾਰਮਿਕ ਅਗਵਾਈ ਵਾਲੀ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਕਮਜ਼ੋਰ ਕਰਨਾ ਚਾਹੁੰਦੀ ਹੈ। ਅੱਜ ਇਥੇ ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਇੰਨਾ ਹੀ ਨਹੀਂ ਬਲਕਿ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦਾ ਵੀ ਰਾਜਨੀਤੀਕਰਨ ਕਰ ਰਹੀ ਹੈ। ਉਨ੍ਹਾਂ ਕਿਹਾ ਹੈ ਕਿ ਸਿੱਖ ਧਰਮ ਦੀ ਅਗਵਾਈ ਦਾ ਜ਼ਿੰਮਾ ਐੱਸ. ਜੀ. ਪੀ. ਸੀ. ਦਾ ਹੈ। ਇਸ ਲਈ ਪ੍ਰਕਾਸ਼ ਉਤਸਵ ਦੇ ਆਯੋਜਨ 'ਚ ਸਰਕਾਰ ਨੂੰ ਉਸ ਨੂੰ ਸਹਿਯੋਗ ਕਰਨਾ ਚਾਹੀਦਾ ਹੈ।


author

Karan Kumar

Content Editor

Related News