ਕੈਪਟਨ ਸਰਕਾਰ ਨੇ ਪੰਜਾਬ ਦੀ ਵਿਰਾਸਤੀ ਨੂੰ ਸੰਭਾਲਣ ਲਈ ਪੁੱਟੇ ਅਹਿਮ ਕਦਮ : ਪ੍ਰਨੀਤ ਕੌਰ

Tuesday, Jan 07, 2020 - 11:21 PM (IST)

ਕੈਪਟਨ ਸਰਕਾਰ ਨੇ ਪੰਜਾਬ ਦੀ ਵਿਰਾਸਤੀ ਨੂੰ ਸੰਭਾਲਣ ਲਈ ਪੁੱਟੇ ਅਹਿਮ ਕਦਮ : ਪ੍ਰਨੀਤ ਕੌਰ

ਪਟਿਆਲਾ, (ਰਾਜੇਸ਼)— ਇਥੇ ਵਿਰਾਸਤੀ ਕਿਲਾ ਮੁਬਾਰਕ ਵਿਖੇ ਪਟਿਆਲਾ ਦੇ ਮੋਢੀ ਬਾਬਾ ਆਲਾ ਸਿੰਘ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਿਤਾ ਮਹਾਰਾਜਾ ਯਾਦਵਿੰਦਰ ਸਿੰਘ ਦਾ ਜਨਮ-ਦਿਨ ਮਨਾਇਆ ਗਿਆ। ਕਿਲਾ ਮੁਬਾਰਕ ਦੇ ਬੁਰਜ ਬਾਬਾ ਆਲਾ ਸਿੰਘ ਜਿੱਥੇ ਕਰੀਬ ਢਾਈ ਸਦੀਆਂ ਤੋਂ ਅਖੰਡ ਜੋਤ ਅਤੇ ਧੂਣਾ ਬਲ ਰਿਹਾ ਹੈ, ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਪਾਏ ਗਏ। ਉਪਰੰਤ ਗੁਰਬਾਣੀ ਦਾ ਕੀਰਤਨ ਹੋਇਆ।
ਇਸ ਸਾਦੇ ਸਮਾਗਮ 'ਚ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਦੀ ਸਪੁੱਤਰੀ ਬੀਬਾ ਜੈ ਇੰਦਰ ਕੌਰ, ਪਰਿਵਾਰਕ ਮੈਂਬਰ ਅਤੇ ਹੋਰ ਅਹਿਮ ਸ਼ਖ਼ਸੀਅਤਾਂ ਨੇ ਵੀ ਸ਼ਿਰਕਤ ਕੀਤੀ ਅਤੇ ਬਾਬਾ ਆਲਾ ਸਿੰਘ ਦੀ ਜੋਤ ਅਤੇ ਧੂਣੇ ਦੇ ਦਰਸ਼ਨ ਕੀਤੇ।
ਇਸ ਮੌਕੇ ਪ੍ਰਨੀਤ ਕੌਰ ਨੇ ਕਿਹਾ ਕਿ ਅੱਜ ਦਾ ਦਿਨ ਪਟਿਆਲਾ ਲਈ ਬਹੁਤ ਪਵਿੱਤਰ ਹੈ। ਇਸ ਦਿਨ ਬਾਬਾ ਆਲਾ ਸਿੰਘ ਅਤੇ ਮਹਾਰਾਜਾ ਯਾਦਵਿੰਦਰ ਸਿੰਘ ਦਾ ਜਨਮ ਹੋਇਆ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਦੀ ਵਿਰਾਸਤ ਅਤੇ ਉਸ ਨੂੰ ਦਰਸਾਉਂਦੀਆਂ ਵਿਰਾਸਤੀ ਇਮਾਰਤਾਂ ਨੂੰ ਸੰਭਾਲਣ ਲਈ ਅਹਿਮ ਕਦਮ ਪੁੱਟੇ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਦਾ ਇਹ ਪੁਰਾਤਨ ਕਿਲਾ ਮਹਾਰਾਜਾ ਬਾਬਾ ਆਲਾ ਸਿੰਘ ਜੀ ਦੀ ਯਾਦਗਾਰ ਹੋਣ ਦੇ ਨਾਲ-ਨਾਲ ਪੁਰਾਤਨ ਇਮਾਰਤ ਕਲਾ ਦਾ ਵੀ ਇਕ ਅਹਿਮ ਨਮੂਨਾ ਹੈ। ਇਸ ਦੀ ਸਾਂਭ-ਸੰਭਾਲ ਲਈ ਵਿਸੇਸ਼ ਤੌਰ 'ਤੇ ਉੱਦਮ ਕੀਤਾ ਜਾ ਰਿਹਾ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਪਣੇ ਅਮੀਰ ਵਿਰਸੇ ਨਾਲ ਜੋੜਿਆ ਜਾ ਸਕੇ।
ਇਸ ਮੌਕੇ ਸੁੰਦਰ ਸਿੰਘ ਬੈਂਸ, ਪੀ. ਆਰ. ਟੀ. ਸੀ. ਦੇ ਚੇਅਰਮੈਨ ਕੇ. ਕੇ. ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਕੇ. ਕੇ. ਮਲਹੋਤਰਾ, ਮੁੱਖ ਮੰਤਰੀ ਦੇ ਓ. ਐੱਸ. ਡੀ. ਅੰਮ੍ਰਿਤਪ੍ਰਤਾਪ ਸਿੰਘ ਹਨੀ ਸੇਖੋਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸਚਿਨ ਸ਼ਰਮਾ, ਕਾਂਗਰਸ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਘੁੰਮਣ, ਐੱਸ. ਐੱਸ. ਬੋਰਡ ਦੇ ਮੈਂਬਰ ਰਵਿੰਦਰ ਪਾਲ ਸਿੰਘ ਸਵੀਟੀ ਸਮੇਤ ਹੋਰ ਪਰਿਵਾਰਕ ਮੈਂਬਰ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਪੰਜਾਬ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੰਤ ਲਾਲ ਬਾਂਗਾ, ਮਹੰਤ ਹਰਵਿੰਦਰ ਸਿੰਘ ਖਨੌੜਾ, ਡਾ. ਦਰਸ਼ਨ ਸਿੰਘ ਘੁੰਮਣ, ਮਹਿਲਾ ਕਾਂਗਰਸ ਦੀ ਸ਼ਹਿਰੀ ਪ੍ਰਧਾਨ ਕਿਰਨ ਢਿੱਲੋਂ, ਵਿਜੇ ਕੂਕਾ, ਸੰਦੀਪ ਮਲਹੋਤਰਾ, ਵਾਈਸ ਚੇਅਰਮੈਨ ਪੰਜਾਬ ਲਾਰਜ ਇੰਡਸਟਰੀ ਡਿਵੈਲਪਮੈਂਟ ਬੋਰਡ ਕੇ. ਕੇ. ਸਹਿਗਲ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।


author

KamalJeet Singh

Content Editor

Related News