ਰਵਨੀਤ ਸਿੰਘ ਬਿੱਟੂ ਦੇ ਘਰ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਪੁੱਛਿਆ ਹਾਲ ਚਾਲ
Sunday, Aug 16, 2020 - 12:00 AM (IST)

ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਰਵਨੀਤ ਸਿੰਘ ਬਿੱਟੂ ਦਾ ਹਾਲ-ਚਾਲ ਪੁੱਛਿਆ ਗਿਆ। ਇਸ ਬਾਰੇ ਰਵਨੀਤ ਸਿੰਘ ਬਿੱਟੂ ਨੇ ਖੁੱਦ ਆਪਣੇ ਫੇਸਬੁੱਕ ਪੇਜ਼ 'ਤੇ ਇੱਕ ਪੋਸਟ ਕਰ ਕੇ ਜਾਣਕਾਰੀ ਦਿੱਤੀ। ਰਵਨੀਤ ਸਿੰਘ ਬਿੱਟੂ ਨੇ ਆਪਣੇ ਫੇਸਬੁੱਕ ਪੇਜ਼ 'ਤੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਉਨ੍ਹਾਂ ਲਿਖਿਆ ਕਿ ਅੱਜ ਮੇਰੇ ਗੋਡੇ ਦੀ ਸੱਟ ਬਾਰੇ ਪਤਾ ਲੱਗਣ 'ਤੇ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੇਰੀ ਸਿਹਤ ਬਾਰੇ ਪੁੱਛਣ ਸਾਡੇ ਚੰਡੀਗੜ੍ਹ ਨਿਵਾਸ ਵਿਖੇ ਆਏ। ਮੈਂ ਉਨ੍ਹਾਂ ਵੱਲੋਂ ਦਿੱਤੇ ਆਸ਼ੀਰਵਾਦ ਤੇ ਸ਼ੁਭ ਕਾਮਨਾਵਾਂ ਦਾ ਬਹੁਤ ਧੰਨਵਾਦੀ ਹਾਂ।